Patiala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ।ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ।
ਇਹ ਵੀ ਪੜ੍ਹੋ Big News; ਮੁੱਖ ਮੰਤਰੀ ਮਾਨ ਵੱਲੋਂ ਪ੍ਰਤਾਪ ਬਾਜਵਾ ਵਿਰੁਧ ਕਾਰਵਾਈ ਦੇ ਆਦੇਸ,ਬਾਜਵੇ ਦੇ ਘਰ ਪੁੱਜੀ ਪੁਲਿਸ, ਜਾਣੋ ਮਾਮਲਾ
ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ। ਦੁਨੀਆ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਦਿਨ ਦੀ ਅਮੀਰ ਸ਼ਾਨਦਾਰ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਯਾਦ ਦਿਵਾਇਆ ਅਤੇ ਕਿਹਾ ਕਿ 1699 ਵਿੱਚ ਇਸ ਪਵਿੱਤਰ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ ‘ਪੰਜ ਪਿਆਰਿਆਂ’ ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਸਾਜਨਾ ਕੀਤੀ ਸੀ।
ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ’ਚ ਪੰਜਾਬ ਦਾ ਨਾਮੀ ਨਸ਼ਾ ਤਸਕਰ ਜਖ਼ਮੀ, ਭਾਰੀ ਮਾਤਰਾ ’ਚ ‘ਹੈਰੋਇਨ’ ਅਤੇ ਪਿਸਤੌਲ ਬਰਾਮਦ
ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਇਸ ਤਰ੍ਹਾਂ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਅਤੇ ਦਿਆ, ਸਦੀਵੀ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੇ ਉਪਦੇਸ਼ ਦਿੱਤੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਅਤੇ ਸਾਂਭ-ਸੰਭਾਲ ਦਾ ਮੌਕਾ ਵੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਸਮੂਹਿਕ ਤੌਰ ‘ਤੇ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕੀਤਾ ਜਾ ਸਕੇ।ਉਨ੍ਹਾਂ ਪੰਜਾਬ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹਿਣ ਦੀ ਪ੍ਰਾਥਨਾ ਕੀਤੀ। ਇਸ ਮੌੇਕੇ ਉਹ ਗੁਰੂ ਘਰ ਮੱਥਾ ਟੇਕਣ ਆਈਆਂ ਸੰਗਤਾਂ ਨੂੰ ਮਿਲੇ ਤੇ ਉਨ੍ਹਾਂ ਦੇ ਨਾਲ ਤਸਵੀਰਾਂ ਵੀ ਖਿਚਵਾਈਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





