ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀ ਮੁਕੰਮਲ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਜਾਵੇਗਾ ਸੱਭਿਆਚਾਰਕ ਪ੍ਰੋਗਰਾਮ
ਬਠਿੰਡਾ, 25 ਜਨਵਰੀ : ਦੇਸ਼ ਦੇ 76ਵੇਂ ਗਣਤੰਤਰ ਦਿਵਸ 26 ਜਨਵਰੀ 2025 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਹਰਦੀਪ ਸਿੰਘ ਮੁੰਡੀਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਵੀ ਪੜ੍ਹੋ ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ‘ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਿਸ: ਡੀ.ਆਈ.ਜੀ.ਸਿੱਧੂ
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਡ ਸਟੇਡੀਅਮ ਦਾ ਦੌਰਾ ਕਰਕੇ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੱਸਿਆ ਕਿ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਕਮਾਂਡਰ ਅਨੁਭਵ ਜੈਨ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਗਿੱਧਾ ਅਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਸਨਮਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੇ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਤਿੰਰਗਾ : ਡਿਪਟੀ ਕਮਿਸ਼ਨਰ"