Punjabi Khabarsaar
ਸ਼ਹੀਦ ਭਗਤ ਸਿੰਘ ਨਗਰ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਗੂੰਜੇ ਕੰਪਿਊਟਰ ਅਧਿਆਪਕਾਂ ਦੇ ਨਾਰੇ

ਕਿਹਾ ਸੂਬਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰੀ, ਰੈਗੂਲਰ ਹੋਣ ਦੇ ਬਾਵਜੂਦ 19 ਸਾਲਾਂ ਤੋਂ ਸੜਕਾਂ ’ਤੇ ਹੋਰ ਰਹੇ ਨੇ ਖੱਜਲ਼ ਖੁਆਰ
ਖਟਕੜ ਕਲਾਂ , 28 ਸਤੰਬਰ : ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 28 ਦਿਨਾਂ ਤੋਂ ਸੰਗਰੂਰ ਵਿਖੇ ਭੁੱਖ ਹੜਤਾਲ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਲਗਾਤਾਰ ਵੱਖ ਵੱਖ ਐਕਸ਼ਨ ਉਲੀਕਦੇ ਹੋਏ ਆਪਣੇ ਜਾਇਜ ਹੱਕਾਂ ਦੇ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਅਧੀਨ ਅੱਜ ਕੰਪਿਊਟਰਾਂ ਅਧਿਆਪਕਾਂ ਨੇ ਪੰਜਾਬ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੋਲਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਜਵੰਤ ਕੌਰ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ।

20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਉਹਨਾਂ ਦੇ ਹੱਕ ਬਹਾਲ ਕਰਨ ਦੇ ਲਈ ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਝੂਠੇ ਵਆਦੇ ਹੀ ਸਾਬਿਤ ਹੋਏ ਹਨ। ਅਧਿਆਪਕਾਂ ਆਗੂਆਂ ਨੇ ਦੱਸਿਆ ਐਲਾਨ ਕੀਤਾ ਕਿ ਜਿੱਥੇ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਬੀਤੀ 1 ਸਤੰਬਰ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਜਲਦ ਹੀ ਮਰਨ ਵਰਤ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਉਥੇ ਕੰਪਿਊਟਰ ਅਧਿਆਪਕਾਂ ਵੱਲੋਂ ਵੱਡੇ ਪੱਧਰ ਤੇ ਸੂਬੇ ਭਰ ਵਿਚ ਇਹ ਸੰਘਰਸ਼ ਐਕਸ਼ਨ ਉਲੀਕੇ ਜਾਣਗੇ।

Guru Kashi University ਵੱਲੋਂ ਦੋ ਰੋਜ਼ਾ “ਟੈਲੇਂਟ ਹੰਟ”ਪ੍ਰੋਗਰਾਮ ਆਯੋਜਿਤ

ਕੰਪਿਊਟਰਾਂ ਅਧਿਆਪਕਾਂ ਨੇ ਦੱਸਿਆ ਕਿ ਰੈਗੂਲਰ ਹੋਣ ਦੇ ਬਾਵਜੂਦ ਵੀ ਉਹ ਪਿਛਲੇ 19 ਸਾਲਾਂ ਤੋਂ ਲਗਾਤਾਰ ਆਪਣੇ ਹੱਕਾਂ ਦੇ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ ਪਰ ਨਾਂ ਉਨ੍ਹਾਂ ਦੀ ਪਹਿਲਾਂ ਕਿਸੇ ਸਰਕਾਰ ਨੇ ਸੁਣੀ ਅਤੇ ਨਾ ਹੀ ਹੁਣ ਮੌਜੂਦਾ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ ਪੰਜਾਬ ਸਿਵਲ ਸਰਵਿਸਿਸ ਦੇ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਉਹਨ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਸਮੇਤ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ।

 

Related posts

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

punjabusernewssite

ਅਕਾਲੀ ਦਲ ਭਗਤ ਸਿੰਘ ਵਾਂਗੂ ਹੀ ਦੇਸ਼, ਪੰਜਾਬ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ: ਸੁਖਬੀਰ ਬਾਦਲ

punjabusernewssite

ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਵਿਰੁਧ ‘ਆਪ’ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ

punjabusernewssite