ਅੰਤਿਮ ਅਰਦਾਸ ਮੌਕੇ ਸੈਂਕੜੇ ਲੋਕਾਂ ਨੇ ਆਪਣੇ ਮਹਿਬੂਬ ਆਗੂ ਸੁਖਦੇਵ ਸਿੰਘ ਢਿੱਲੋਂ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ

0
7

ਕਰਾੜਵਾਲਾ (ਬਠਿੰਡਾ), 18 ਅਗਸਤ : ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਤਿੰਨ ਵਾਰ ਦੇ ਵਿਧਾਇਕ ਰਹੇ ਸ. ਸੁਖਦੇਵ ਸਿੰਘ ਢਿੱਲੋਂ ਦਾ ਅੱਜ ਐਤਵਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਕਰਾੜਵਾਲਾ ਦੇ ਗੁਰਦੂਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਵਿਚ ਸਿਆਸੀ ਆਗੂ, ਉੱਚ ਅਧਿਕਾਰੀ, ਉੱਘੀਆਂ ਸਖ਼ਸੀਅਤਾਂ ਤੇ ਆਮ ਲੋਕ ਦਰਵੇਸ਼ ਤੇ ਇਮਾਨਦਾਰ ਸਿਆਸਤਦਾਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪੁੱੱਜੇ ਹੋਏ ਸਨ। ਇਸ ਮੌਕੇ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਅੰਤਿਮ ਅਰਦਾਸ ਤੋਂ ਬਾਅਦ ਸਾਬਕਾ ਮੁੱਖ ਸਕੱਤਰ ਤੇ ਉੱਘੇ ਵਿਦਵਾਨ ਐਸ.ਐਸ ਬੋਪਾਰਾਏ ਵੱਲੋਂ ਸਮੂਹ ਸੰਗਤਾਂ ਦਾ ਧੰਨਦਾਵ ਕਰਦਿਆਂ ਮਰਹੂਮ ਸੁਖਦੇਵ ਸਿੰਘ ਢਿੱਲੋਂ ਦੀ ਜਿੰਦਗੀ ਦੇ ਵੱਖ ਵੱਖ ਪੱਖਾਂ ’ਤੇ ਚਾਨਣਾ ਪਾਇਆ ਗਿਆ।

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਇਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਪ੍ਰਮੁੱਖ ਸਖ਼ਸੀਅਤਾਂ ਵਿਚੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਸਾਬਕਾ ਡਿਪਟੀ ਸਪੀਰਕ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ, ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਦੇ ਪਿਤਾ ਜਥੇਦਾਰ ਦਰਸ਼ਨ ਸਿੰਘ, ਸ਼ੇਰੇ ਪੰਜਾਬ ਅਕਾਲੀ ਦਲ ਦੇ ਗੁਰਦੀਪ ਸਿੰਘ ਬਰਾੜ, ਸਾਬਕਾ ਡੀਜੀਪੀ ਰਜਿੰਦਰ ਸਿੰਘ, ਡੀਆਈਜੀ ਗੁਰਮੀਤ ਸਿੰਘ ਚੌਹਾਨ, ਸਾਬਕਾ ਅਡੀਸ਼ਨਲ ਐਡਵੋਕੇਟ ਜਨਰਲ ਸੁਖਦੀਪ ਸਿੰਘ ਭਿੰਡਰ, ਨਰਿੰਦਰ ਸਿੰਘ ਭਲੇਰੀਆ, ਯਾਦਵਿੰਦਰ ਸਿੰਘ ਯਾਦੀ ਜੈਲਦਾਰ, ਤੇਜਪਾਲ ਸਿੰਘ ਢਿੱਲੋਂ, ਸਾਬਕਾ ਮੰਤਰੀ ਹਰਬੰਸ ਸਿੰਘ ਸਿੱਧੂ ਦੇ ਪੁੱਤਰ ਅਮਰਧੀਰ ਸਿੰਘ ਸਿੱਧੂ, ਉੱਘੇ ਟ੍ਰਾਂਸਪੋਟਰ ਪ੍ਰਿਥੀਪਾਲ ਸਿੰਘ ਜਲਾਲ,

ਮਾਲ ਅਧਿਕਾਰੀਆਂ ਵੱਲੋਂ ਭਲਕ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਡਾਇਰੈਕਟਰ ਲੋਕ ਸੰਪਰਕ ਹਰਜਿੰਦਰ ਸਿੰਘ ਸਿੱਧੂ, ਤੀਰਥ ਸਿੰਘ ਦਿਆਲਪੁਰਾ, ਸਹਿਕਾਰੀ ਬੈਂਕ ਦੇ ਉਪ ਚੇਅਰਮੈਨ ਕੌਰ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਅਤੇ ਪ੍ਰਵਾਰਕ ਮੈਂਬਰ ਤੇ ਰਿਸ਼ਤੇਵਾਰ ਆਦਿ ਮੌਜੂਦ ਸਨ। ਇਸ ਦੌਰਾਨ ਸ: ਢਿੱਲੋਂ ਦੇ ਪੁੱਤਰ ਅਮਰਦੀਪ ਸਿੰਘ ਢਿੱਲੋਂ ਵੱਲੋਂ ਸਮੂਹ ਆਈਆਂ ਸਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਦਾ ਅਤੁੱਟ ਲੰਘਰ ਵੀ ਵਰਤਾਇਆ ਗਿਆ। ਜਿਕਰਯੋਗ ਹੈ ਕਿ ਸਾਲ 1932 ’ਚ ਜ਼ਿਲ੍ਹੇ ਦੇ ਪਿੰਡ ਕਰਾੜਵਾਲਾ ਵਿਖੇ ਜਨਮੇ ਸਵ: ਸ ਸੁਖਦੇਵ ਸਿੰਘ ਢਿੱਲੋਂ ਨੇ ਆਪਣਾ ਜੀਵਨ ਲੋਕ ਸੇਵਾ ਅਤੇ ਪੰਜਾਬ ਵਾਸੀਆਂ ਦੀ ਬਿਹਤਰੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ 1985 ਵਿੱਚ ਰਾਮਪੁਰਾ ਫੂਲ ਹਲਕੇ ਦੀ ਨੁਮਾਇੰਦਗੀ ਕੀਤੀ ਤੇ ਇਸ ਤੋਂ ਪਹਿਲਾਂ ਸਾਲ 1972 ਤੇ 1977 ਵਿੱਚ ਤਲਵੰਡੀ ਸਾਬੋਂ ਤੋਂ ਐਮਐਲਏ ਰਹੇ। ਸ ਸੁਖਦੇਵ ਸਿੰਘ ਢਿੱਲੋਂ ਮਰਹੂਮ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਦੌਰਾਨ ਸਿਹਤ ਮੰਤਰੀ ਰਹੇ।

 

LEAVE A REPLY

Please enter your comment!
Please enter your name here