ਡਾ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਸਖ਼ਸੀਅਤਾਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

0
616
+1

👉ਪਤਨੀ ਗੁਰਸ਼ਰਨ ਕੌਰ ਨੇ ਕੀਰਤਨ ਕਰਕੇ ਦੇਸ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 3 ਜਨਵਰੀ: ਪਿਛਲੇ ਦਿਨੀਂ ਸੰਖੇਪ ਬੀਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਦੇਸ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਊਨ੍ਹਾਂ ਦੀ ਰਿਹਾਇਸ਼ ਵਿਖੇ ਹੋਈ। ਇਸ ਦੌਰਾਨ ਦੇਸ-ਵਿਦੇਸ਼ ਵਿਚੋਂ ਨਾਮਵਰ ਸਖ਼ਸੀਅਤਾਂ ਨੇ ਦੁਨੀਆ ਦੇ ਮਹਾਨ ਅਰਥਸ਼ਾਸਤਰੀ ਰਹੇ ਡਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ:ਸਪੀਕਰ ਸੰਧਵਾਂ

ਸਾਦੇ ਪਰ ਪ੍ਰਭਾਵਸ਼ਾਲੀ ਇਸ ਸਮਾਗਮ ਦੀ ਵਿਲੱਖਣਤਾ ਇਹ ਵੀ ਰਹੀ ਕਿ ਅੰਤਿਮ ਅਰਦਾਸ ਮੌਕੇ ਮਹਰੂਮ ਡਾ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਖ਼ੁਦ ਕੀਰਤਨ ਕਰਕੇ ਉੁਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਰੁਜਨ ਖੜਗੇ ਤੇ ਸ਼੍ਰੀਮਤੀ ਸੋਨੀਆ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਦੁਨੀਆ ਦੀ ਇਸ ਮਹਾਨ ਸਖ਼ਸੀਅਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

+1

LEAVE A REPLY

Please enter your comment!
Please enter your name here