👉ਮੁਫ਼ਤ ਮੈਡੀਕਲ ਕੈਂਪ ਦੌਰਾਨ 102 ਮਰੀਜ਼ਾਂ ਦੀ ਕੀਤੀ ਗਈ ਜਾਂਚ, ਕਈ ਤਰਾਂ ਦੇ ਟੈਸਟ ਵੀ ਕੀਤੇ ਗਏ ਮੁਫ਼ਤ
ਬਠਿੰਡਾ, 1 ਦਸੰਬਰ: ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਪਰਸ ਰਾਮ ਨਗਰ ਵਿਚ ਕਾਲੜਾ ਕਲੀਨਿਕ ਵਿਖੇ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸੁਖਮਨੀ ਮਲਟੀਸਪੈਸ਼ਲਿਟੀ ਹਸਪਤਾਲ ਤੋਂ ਸਮਾਜ ਸੇਵੀ ਸੁਖਵਿੰਦਰ ਸਿੰਘ ਸੁੱਖੀ ਨੇ ਕੈਂਪ ਦਾ ਉਦਘਾਟਨ ਕੀਤਾ। ਉਨਾਂ ਵਲੰਟੀਅਰਾਂ ਵੱਲੋਂ ਕੀਤੇ ਗਏ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਵੱਖ-ਵੱਖ ਮੈਡੀਕਲ ਟੈਸਟ ਵੀ ਮੁਫਤ ਕੀਤੇ ਗਏ। ਕੈਂਪ ਦੌਰਾਨ ਡਾ. ਸੁਖਪ੍ਰੀਤ ਕਾਲੜਾ ਅਤੇ ਡਾ. ਕਮਲੇਸ਼ ਕੁਮਾਰ ਵੱਲੋਂ ਆਏ ਹੋਏ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਕਲੀਨੀਕਲ ਲੈਬਾਰਟਰੀ ਵੱਲੋਂ ਮੁਫ਼ਤ ਟੈਸਟ ਵੀ ਕੀਤੇ ਗਏ।
ਇਹ ਵੀ ਪੜ੍ਹੋ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਹੁੰਦਾ ਹੈ ਅਹਿਮ ਰੋਲ : ਵਿਧਾਇਕ ਜਗਰੂਪ ਗਿੱਲ
ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਡਾ. ਸੁਖਪ੍ਰੀਤ ਕਾਲੜਾ ਨੇ ਕਿਹਾ ਕਿ ਯੂਥ ਵਲੰਟੀਅਰਾਂ ਵੱਲੋਂ ਲਗਾਏ ਗਏ ਇਸ ਕੈਂਪ ਦਾ ਸਥਾਨਕ ਲੋਕਾਂ ਨੇ ਭਰਪੂਰ ਫਾਇਦਾ ਉਠਾਇਆ ਹੈ। ਉਨਾਂ ਕਿਹਾ ਕਿ ਇਸ ਤਰਾਂ ਦੇ ਕੈਂਪਾਂ ਨਾਲ ਜਰੂਰਤਮੰਦ ਲੋਕਾਂ ਨੂੰ ਆਪਣਾ ਚੈਕਅਪ ਕਰਵਾਉਣ ਦੀ ਸਹੂਲਤ ਮਿਲਦੀ ਹੈ ਜਿੱਥੇ ਡਾਕਟਰੀ ਚੈਕਅਪ ਦੇ ਨਾਲ-ਨਾਲ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਲੋੜ ਅਨੁਸਾਰ ਟੈਸਟ ਵੀ ਕੀਤੇ ਜਾਂਦੇ ਹਨ। ਉਨਾਂ ਕਿਹਾ ਕਿ ਭਵਿੱਖ ਵਿਚ ਵੀ ਯੂਥ ਵਲੰਟੀਅਰਾਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ।
ਇਹ ਵੀ ਪੜ੍ਹੋ canada immigration news: ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਤੇ ਵਰਕ ਪਰਮਿਟ ਵਾਲਿਆਂ ਨੂੰ ਦਿੱਤਾ ਵੱਡਾ ਝਟਕਾ
ਇਸ ਮੌਕੇ ਯੂਥ ਵਲੰਟੀਅਰ ਅਨੂ ਰਾਣੀ ਨੇ ਕਿਹਾ ਕਿ ਯੂਥ ਵਲੰਟੀਅਰਾਂ ਵੱਲੋਂ ਸਮੇਂ-ਸਮੇਂ ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਸਥਾਨਕ ਲੋਕਾਂ ਨੇ ਵੱਧ ਚੜ ਕੇ ਲਾਹਾ ਖੱਟਿਆ ਹੈ। ਇਸ ਦੌਰਾਨ 102 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਲੋੜ ਅਨੁਸਾਰ ਟੈਸਟ ਵੀ ਮੁਫ਼ਤ ਕੀਤੇ ਗਏ।ਇਸ ਮੌਕੇ ਯੂਥ ਵਲੰਟੀਅਰਾਂ ਸੁਖਵੀਰ, ਡੈਲਿਸ਼ਾ, ਵਿਨਾਕਸ਼ੀ, ਪ੍ਰੇਮ, ਸ਼ਸ਼ੀ, ਸੁਨੀਤਾ, ਸੁਨੀਤਾ ਮਿੱਤਲ, ਆਰਤੀ, ਪਲਕ, ਹੈਪੀ, ਪੂਜਾ ਸੁਨਾਰੀਆ, ਸਿਮਰਨ, ਵੀਨਾ, ਕਰਮਜੀਤ, ਸਰਬਜੀਤ, ਜਸਵੀਰ ਅਤੇ ਰੇਖਾ ਹਾਜਰ ਸਨ
Share the post "ਯੂਥ ਵੀਰਾਂਗਨਾਂਏਂ ਵਲੰਟੀਅਰਾਂ ਨੇ ਵਿਸ਼ਵ ਏਡਜ਼ ਦਿਵਸ ਮੌਕੇ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ"