ਕੰਗਨਾ ਦੇ ਬਿਆਨ ਵਾਪਸ ਲੈਣ ‘ਤੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ,ਜੇਕਰ ਭਾਜਪਾ ਸੱਚਮੁੱਚ ਕਿਸਾਨਾਂ ਨਾਲ ਹੈ ਤਾਂ ਕੰਗਣਾ ਖਿਲਾਫ ਤੁਰੰਤ ਕਾਰਵਾਈ ਕਰੇ

Date:

spot_img

ਚੰਡੀਗੜ੍ਹ, 25 ਸਤੰਬਰ:ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।’ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਨੂੰ ਇੰਨੇ ਦਿਨਾਂ ਬਾਅਦ ਪਤਾ ਲੱਗਾ ਕਿ ਉਹ ਭਾਜਪਾ ਦੀ ਮੈਂਬਰ ਵੀ ਹੈ।

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕੀਤੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸੇ ਪਾਰਟੀ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੀ ਮੈਂਬਰ ਵੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮਾਨਸਿਕ ਸਥਿਤੀ ਕਿਹੋ ਜਿਹੀ ਹੋਵੇਗੀ।ਕੰਗ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਇਹ ਕਹਿੰਦੇ ਰਹੇ ਹਨ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਸ ਲਈ ਭਾਜਪਾ ਨੂੰ ਇਸ ਬਾਰੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ ਅਤੇ ਕੋਈ ਹੱਲ ਕੱਢਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੰਗਨਾ ਭਾਜਪਾ ਲੀਡਰਸ਼ਿਪ ਦੀ ਸਹਿਮਤੀ ਤੋਂ ਬਿਨਾਂ ਅਜਿਹੇ ਭੜਕਾਊ ਬਿਆਨ ਦਿੰਦੀ ਹੈ।

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ : ਮੁੱਖ ਖੇਤੀਬਾੜੀ ਅਫ਼ਸਰ

ਦਰਅਸਲ, ਭਾਜਪਾ ਨੇ ਰਣਨੀਤੀ ਦੇ ਤਹਿਤ ਕੁਝ ਨੇਤਾ ਅਜਿਹੇ ਆਗੂ ਰਖੇ ਹੋਏ ਹਨ, ਜਿਨ੍ਹਾਂ ਦਾ ਕੰਮ ਸਿਰਫ ਨਫ਼ਰਤ ਭਰੇ ਬਿਆਨ ਦੇਣਾ ਹੈ। ਉਨ੍ਹਾਂ ਦੇ ਬਿਆਨ ਸਮਾਜ ਵਿੱਚ ਤਣਾਅ ਪੈਦਾ ਕਰਦੇ ਹਨ ਅਤੇ ਫਿਰ ਬਾਅਦ ਵਿੱਚ ਭਾਜਪਾ ਲੀਡਰਸ਼ਿਪ ਦਿਖਾਵੇ ਲਈ ਅਸਹਿਮਤੀ ਪ੍ਰਗਟ ਕਰਦੀ ਹੈ। ਕੰਗ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਚਮੁੱਚ ਕਿਸਾਨਾਂ ਦੇ ਨਾਲ ਹਨ ਤਾਂ ਉਨ੍ਹਾਂ ਨੂੰ ਤੁਰੰਤ ਕੰਗਣਾ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

 

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...