ਹੱਦਬੰਦੀ ਕਾਨੂੰਨ ਬਣਨ ‘ਤੇ ਪੰਜਾਬ ‘ਚ ਲੋਕ ਸਭਾ ਦੀਆਂ 20 ਤੇ ਵਿਧਾਨ ਸਭਾ ਦੀਆਂ 176 ਸੀਟਾਂ ਹੋਣਗੀਆਂ!

Date:

spot_img

Punjab News: ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਨਵੇਂ ਹੱਦਬੰਦੀ ਕਾਨੂੰਨ (Delimitation bill) ਨੂੰ ਸੰਸਦ ਵਿਚ ਲਿਆਉਣ ਦੀਆਂ ਤਿਆਰੀਆਂ ਲਗਭਗ ਹੋ ਚੁੱਕੀਆਂ ਹਨ। ਬੀਤੇ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਕੈਬਨਿਟ ਦੀ ਹੋਈ ਮੀਟਿੰਗ ‘ਚ ਇਸ ਬਿੱਲ ਅਤੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਸੰਸਦ ਵਿਚ ਰੱਖੇ ਜਾਣ ਦੀ ਮੰਨਜੂਰੀ ਦੇ ਦਿੱਤੀ ਗਈ ਹੈ। ਦਸਣਾ ਬਣਦਾ ਹੈਕਿ ਕੇਂਦਰ ਵੱਲੋਂ ਇੰਨ੍ਹਾਂ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ ਸੈਸ਼ਨ ਸੱਦ ਲਿਆ ਹੈ। ਜਿਸਦੇ ਤਹਿਤ 30 ਨਵੰਬਰ ਨੂੰ ਲੋਕ ਸਭਾ ਅਤੇ 1 ਦਸੰਬਰ ਨੂੰ ਰਾਜ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ, ਜੋ 3 ਦਸੰਬਰ ਤੱਕ ਚੱਲੇਗਾ।

ਇਹ ਵੀ ਪੜ੍ਹੋ 👉ਅਕਾਲੀ ਭਾਜਪਾ ਗਠਜੋੜ; ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਦੇ ਆਗੂਆਂ ਦੀ ਪਹਿਲੀ ਮੀਟਿੰਗ ਅੱਜ!

ਕੇਂਦਰ ਦੇ ਇਸ ਫ਼ਾਰਮੂਲੇ ਤਹਿਤ ਲੋਕ ਸਭਾ ਦੀਆਂ ਮੌਜੂਦਾ 543 ਸੀਟਾਂ ਵਧ ਕੇ 815 ਦੇ ਕਰੀਬ ਹੋ ਜਾਣਗੀਆਂ। ਨਵੇਂ ਫ਼ਾਰਮੂਲੇ ਤਹਿਤ ਹਰ ਸੂਬੇ ਵਿਚ ਸੀਟਾਂ ਦੀ ਗਿਣਤੀ ਵਧੇਗੀ। ਇਸ ਬਿੱਲ ਦੇ ਸੰਸਦ ਵਿੱਚ ਪਾਸ ਹੋਣ ਤੋਂ ਬਾਅਦ ਪੰਜਾਬ ਵਿੱਚ ਲੋਕ ਸਭਾ ਦੀਆਂ ਸੀਟਾਂ 13 ਤੋਂ ਵੱਧ 20 ਹੋ ਜਾਵੇਗੀ। ਇਸੇ ਤਰ੍ਹਾਂ ਵਿਧਾਨ ਸਭਾ ਦੀਆਂ ਸੀਟਾਂ ਵੀ 117 ਤੋਂ ਵਧ ਦੇ 176 ਹੋਣ ਦੀ ਉਮੀਦ ਹੈ। ਦੋਨਾਂ ਵਿਚ ਵਾਧਾ ਕ੍ਰਮਵਾਰ ਲੋਕ ਸਭਾ ਵਿਚ 7 ਵਿਧਾਨ ਸਭਾ ਵਿਚ 59 ਸੀਟਾਂ ਦੀ ਗਿਣਤੀ ਦਾ ਵਾਧਾ ਹੋਵੇਗਾ। ਹਾਲਾਂਕਿ ਵਧੀਆਂ ਹੋਈਆਂ ਇਹ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਭਾਵ ਪੰਜਾਬ ਵਿਧਾਨ ਸਭਾ ਵਿੱਚ ਮਹਿਲਾ ਵਿਧਾਇਕਾਂ ਦੀ ਗਿਣਤੀ ਘੱਟੋ-ਘੱਟ 59 ਹੋ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਭਾਜਪਾ ਗਠਜੋੜ; ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਦੇ ਆਗੂਆਂ ਦੀ ਪਹਿਲੀ ਮੀਟਿੰਗ ਅੱਜ!

Chandigarh News: Akali-BJP alliance; ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ...