ਖੇਤੀਬਾੜੀ ਵਿਭਾਗ ਬਠਿੰਡਾ ਵੱਲੋਂ ਕਿਸਾਨਾਂ ਦੀ ਇੱਕ ਰੋਜ਼ਾ ਟਰੈਨਿੰਗ ਦਾ ਆਯੋਜਨ

0
204
+1

Bathinda News: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਤਮਾ ਸਕੀਮ ਅਧੀਨ ਹਰ ਪੰਦਰਵਾੜੇ ਹੋਣ ਵਾਲੀ ਕਿਸਾਨਾਂ ਦੀ ਇੱਕ ਰੋਜਾ ਟਰੇਨਿੰਗ ਦਾ ਆਯੋਜਨ ਬਲਾਕ ਖੇਤੀਬਾੜੀ ਅਫਸਰ ਕਮ ਬੀ.ਟੀ.ਟੀ. ਕਨਵੀਨਰ (ਆਤਮਾ) ਬਲਾਕ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਬਲਾਕ ਬਠਿੰਡਾ ਵਿੱਚ ਪੈਂਦੇ ਵੱਖ—ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਟਰੇਨਿੰਗ ਦਾ ਮੁੱਖ ਵਿਸ਼ਾ ਕਣਕ ਅਤੇ ਸਰ੍ਹੋਂ ਦੀਆਂ ਫਸਲਾਂ ਵਿੱਚ ਹੋਣ ਵਾਲੇ ਕੀੜੇ—ਮਕੌੜਿਆਂ ਦੇ ਹਮਲੇ ਅਤੇ ਬਿਮਾਰੀਆਂ ਰੱਖਿਆ ਗਿਆ, ਜਿਸ ਵਿੱਚ ਡਾ. ਅਰਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਲਾਕ ਬਠਿੰਡਾ ਨੇ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਡਾ. ਬਲਜਿੰਦਰ ਸਿੰਘ ਖੇਤੀਬਾੜੀ ਅਫਸਰ ਬਲਾਕ ਬਠਿੰਡਾ ਨੇ ਕਿਸਾਨਾਂ ਨਾਲ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਸਾਨਾਂ ਨੂੰ ਆਪਣਾ ਘਰੇਲੂ ਬੀਜ਼ ਤਿਆਰ ਕਰਨ ਦੀ ਵਿਧੀ ਬਾਰੇ ਦੱਸਿਆ ਤਾਂ ਜੋ ਖੇਤੀ ਖਰਚਿਆਂ ਨੂੰ ਘਟਾਇਆ ਜਾ ਸਕੇ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਮਨਜੂਰਸ਼ੁਦਾ ਦਵਾਈਆਂ ਅਤੇ ਬੀਜ਼ ਵਰਤੇ ਜਾਣ।ਇਸ ਟਰੇਨਿੰਗ ਵਿੱਚ ਉਚੇਚੇ ਤੌਰ ’ਤੇ ਪੁੱਜੇ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਫਸਲੀ ਵਿਭਿੰਨਤਾ ਅਪਣਾਉਣ ਲਈ ਅਪੀਲ ਕੀਤੀ ਤਾਂ ਜੋ ਪਾਣੀ ਦੀ ਬੱਚਤ ਦੇ ਨਾਲ—ਨਾਲ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋ ਸਕੇ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਫਸਲੀ ਵਿਭਿੰਨਤਾ ਦੇ ਰਾਹ ਉੱਤੇ ਚਲਦਿਆਂ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਵਿੱਚ ਖੇਤੀਬਾੜੀ ਵਿਭਾਗ ਹਰ ਪੱਖੋਂ ਮੋਢੇ ਨਾਲ ਮੋਢਾ ਜੋੜ ਕੇ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗਾ।ਇਸ ਟਰੇਨਿੰਗ ਵਿੱਚ ਸਟੇਜ਼ ਸੰਚਾਲਣ ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕੀਤਾ ਅਤੇ ਸਮੂਹ ਸਟਾਫ ਬਲਾਕ ਬਠਿੰਡਾ ਹਾਜ਼ਰ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here