ਮਾਣਹਾਨੀ ਕੇਸ ਵਿੱਚ ਇੱਕ ਸਾਲ ਦੀ ਸਜ਼ਾ; ਸਿਮਰਜੀਤ ਸਿੰਘ ਬੈਂਸ ਵੱਲੋਂ ਫੈਸਲੇ ਖਿਲਾਫ਼ ਹਾਈਕੋਰਟ ਵਿਚ ਜਾਣ ਦਾ ਐਲਾਨ

Date:

spot_img

Ludhiana News: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਦੀ ਮਾਨਯੋਗ ਸੀ.ਜੀ.ਐਮ. ਅਦਾਲਤ ਵੱਲੋਂ ਮਾਣਹਾਨੀ ਦੇ ਇੱਕ ਕੇਸ ਵਿੱਚ ਸੁਣਾਈ ਗਈ ਇੱਕ ਸਾਲ ਦੀ ਸਜ਼ਾ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਮਾਮਲਾ ਕੇਵਲ ਉਨ੍ਹਾਂ ਦੀ ਸਜ਼ਾ ਜਾਂ ਜੇਲ੍ਹ ਜਾਣ ਦਾ ਨਹੀਂ ਹੈ, ਸਗੋਂ ਲੋਕਤੰਤਰ ਦੀ ਖ਼ੂਬਸੂਰਤੀ, ਬੋਲਣ ਦੀ ਆਜ਼ਾਦੀ (Freedom of Speech) ਅਤੇ ਵਿਰੋਧ ਪੱਖ ਦੀ ਆਵਾਜ਼ ਨੂੰ ਦਬਾਉਣ ਦਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ।ਸ. ਬੈਂਸ ਨੇ ਕਿਹਾ ਕਿ ਉਹ ਨਿਆਂਪਾਲਿਕਾ ਦਾ ਹਮੇਸ਼ਾ ਸਤਿਕਾਰ ਕਰਦੇ ਆਏ ਹਨ, ਅੱਜ ਵੀ ਕਰਦੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਹਾਲਾਂਕਿ, 297 ਪੇਸ਼ੀਆਂ ਭੁਗਤਣ ਅਤੇ ਲਗਭਗ 8 ਸਾਲ ਕੇਸ ਚੱਲਣ ਤੋਂ ਬਾਅਦ ਆਏ ਇਸ ਫ਼ੈਸਲੇ ਖ਼ਿਲਾਫ਼ ਉਹ ਮਾਨਯੋਗ ਸੈਸ਼ਨ ਅਦਾਲਤ ਪਟਿਆਲਾ ਅਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਅਪੀਲ ਅਤੇ ਸ਼ਿਕਾਇਤ ਲੈ ਕੇ ਜਾਣਗੇ।

ਇਹ ਵੀ ਪੜ੍ਹੋ 👉13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ, ਫਿਰ ਵੀ ਨਸ਼ਿਆਂ ਦੇ ਕਾਰੋਬਾਰ ’ਤੇ ਲਗਾਮ ਕਿਉਂ ਨਹੀਂ ਲਗਾ ਸਕੇ ਅਮਿਤ ਸ਼ਾਹ: ਪਰਗਟ ਸਿੰਘ

ਉਨ੍ਹਾਂ ਦੱਸਿਆ ਕਿ ਕਾਨੂੰਨੀ ਮਾਹਰਾਂ ਮੁਤਾਬਕ ਇਸ ਆਰਡਰ ਵਿੱਚ ਕੋਈ ਮਜ਼ਬੂਤ ਅਧਾਰ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਉੱਚ ਅਦਾਲਤਾਂ ਤੋਂ ਪੂਰੇ ਇਨਸਾਫ਼ ਦੀ ਉਮੀਦ ਹੈ।ਆਪਣੇ ਬਿਆਨ ਵਿੱਚ ਸ. ਬੈਂਸ ਨੇ ਸਪੱਸ਼ਟ ਕੀਤਾ ਕਿ ਇਹ ਮੁਕੱਦਮਾ ਸਾਲ 2018 ਦਾ ਹੈ, ਜਦੋਂ ਉਨ੍ਹਾਂ ਨੇ ਤਤਕਾਲੀ ਸਿਹਤ ਮੰਤਰੀ ਦੇ ਚੇਲਿਆਂ-ਚਪਟਿਆਂ ਵੱਲੋਂ ਚਲਾਏ ਜਾ ਰਹੇ ਨਸ਼ੇ ਦੀਆਂ ਗੋਲੀਆਂ ਅਤੇ ਜਾਅਲੀ ਦਵਾਈਆਂ ਦੇ ਕਾਰੋਬਾਰ ਨੂੰ ਬੇਨਕਾਬ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰੀ ਖ਼ਜ਼ਾਨੇ ਦੀ ਲੁੱਟ ਹੁੰਦੀ ਹੈ ਜਾਂ ਜਨਤਾ ਨਾਲ ਠੱਗੀ ਹੁੰਦੀ ਹੈ, ਤਾਂ ਉਹ ਚੁੱਪ ਨਹੀਂ ਬੈਠ ਸਕਦੇ। ਉਨ੍ਹਾਂ ਪੰਜਾਬ ਅਸੰਬਲੀ ਵਿੱਚ ਹਾਈ ਕੋਰਟ ਦੇ ਇੱਕ ਜੱਜ ਵੱਲੋਂ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਆਡੀਓ ਜਨਤਕ ਕਰਨ ਅਤੇ ਵਿਸਲ ਬਲੋਅਰ ਵਜੋਂ ਲੜੇ ਸੰਘਰਸ਼ ਦਾ ਵੀ ਜ਼ਿਕਰ ਕੀਤਾ।ਆਪਣੇ 25 ਸਾਲਾਂ ਦੇ ਰਾਜਨੀਤਿਕ ਅਤੇ ਸਮਾਜਿਕ ਸਫ਼ਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 12 ਸਾਲ ਦੀ ਉਮਰ ਵਿੱਚ ਧਰਮ ਯੁੱਧ ਮੋਰਚੇ ਦੌਰਾਨ ਪਹਿਲੀ ਵਾਰ ਜੇਲ੍ਹ ਯਾਤਰਾ ਕੀਤੀ ਸੀ।

ਇਹ ਵੀ ਪੜ੍ਹੋ 👉Big News; Amit Shah ਦੇ ਦੌਰੇ ਤੋਂ ਪਹਿਲਾਂ Mansa ‘ਚ DC ਦੇ ਗੰਨਮੈਨ ਦੇ ਘਰ ਚੱਲੀਆਂ ਗੋ*ਲੀ*ਆਂ,ਦੋ ਦੀ ਮੌ*ਤ, ਦੋ ਜਖ਼ਮੀ

ਇਸ ਤੋਂ ਬਾਅਦ ਲੋਕਾਂ ਦੀ ਲੜਾਈ ਲੜਦਿਆਂ— ਚਾਹੇ ਰੇਤ ਮਾਫ਼ੀਆ ਹੋਵੇ, ਕੇਬਲ ਮਾਫ਼ੀਆ ਹੋਵੇ ਜਾਂ ਨਸ਼ਾ ਮਾਫ਼ੀਆ— ਉਹ 13 ਵਾਰ ਜੇਲ੍ਹ ਗਏ ਹਨ ਅਤੇ ਆਪਣੇ ਕਰੀਅਰ ਦੇ ਪੌਣੇ ਪੰਜ ਸਾਲ ਜੇਲ੍ਹ ਵਿੱਚ ਬਿਤਾਏ ਹਨ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੇਤਾਵਾਂ ਵਿੱਚੋਂ ਹਨ ਜਿਨ੍ਹਾਂ ਨੇ ਭ੍ਰਿਸ਼ਟ ਅਫ਼ਸਰਾਂ ਤੋਂ ਲਾਈਵ ਹੋ ਕੇ ਆਮ ਜਨਤਾ ਦੇ ਰਿਸ਼ਵਤ ਦੇ ਪੈਸੇ ਵਾਪਸ ਕਰਵਾਏ ਹਨ।ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਉਦਾਹਰਨ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਨੂੰ ਸੂਰਤ ਅਦਾਲਤ ਵੱਲੋਂ ਸਜ਼ਾ ਸੁਣਾ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਸੱਚ ਬੋਲਣ ਤੋਂ ਪਿੱਛੇ ਨਹੀਂ ਹਟੇ, ਠੀਕ ਉਸੇ ਤਰ੍ਹਾਂ ਉਹ ਵੀ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਰੱਖਣਗੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸਜ਼ਾ ਜਾਂ ਜੇਲ੍ਹ ਭੇਜ ਕੇ ਉਨ੍ਹਾਂ ਦੀ ਆਵਾਜ਼ ਬੰਦ ਨਹੀਂ ਕੀਤੀ ਜਾ ਸਕਦੀ, ਉਹ ਦੇਸ਼ ਅਤੇ ਪੰਜਾਬ ਦੀ ਸੇਵਾ ਕਰਦੇ ਰਹਿਣਗੇ ਅਤੇ ਬੇਈਮਾਨਾਂ ਦੇ ਪਰਦੇ ਫ਼ਾਸ ਕਰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰੋ, ਚੋਣ ਕਮਿਸ਼ਨ ਦੀ ਸੁਤੰਤਰਤਾ ਬਹਾਲ ਕਰੋ : ਜਮਹੂਰੀ ਅਧਿਕਾਰ ਸਭਾ

Bathinda News:ਜਮਹੂਰੀ ਅਧਿਕਾਰ ਸਭਾ, ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਟੀਚਰਜ਼...