Sangrur News:ਸੁਨਾਮ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਗੰਭੀਰ ਜਖਮੀ ਹੋਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨ ਕਰਨਵੀਰ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਚੀਮਾ ਮੰਡੀ ਤੋਂ ਸੁਨਾਮ ਕਿਸੇ ਕੰਮ ਲਈ ਜਾ ਰਹੇ ਸਨ। ਜਿਵੇਂ ਹੀ ਇਹ ਨੌਜਵਾਨ ਪਿੰਡ ਮਾਡਲ ਟਾਊਨ ਵਨ ਦੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਬੱਸ ਨੇ ਇਹਨਾਂ ਦੋਹਾਂ ਨੂੰ ਟੱਕਰ ਮਾਰ ਦਿੱਤੀ।ਟੱਕਰ ਬਾਅਦ ਤੋਂ ਦੋਵੇਂ ਨੌਜਵਾਨ ਸੜਕ ਤੇ ਡਿੱਗ ਪਏ।
ਇਹ ਵੀ ਪੜ੍ਹੋ Mansa ‘ਚ ਤੜਕਸਾਰ ਬੱਸ ਤੇ ਸਕੂਲ ਵੈਨ ‘ਚ ਭਿਆਨਕ ਟੱਕਰ; ਇੱਕ ਦਰਜ਼ਨ ਬੱਚੇ ਜ/ਖ਼/ਮੀ
ਕੁਝ ਰਾਹਾਗੀਰਾਂ ਨੇ ਉਹਨਾਂ ਨੂੰ ਚੱਕ ਕੇ ਹਸਪਤਾਲ ਪਹੁੰਚਾਇਆ। ਜਿੱਥੇ ਕਰਨਵੀਰ ਸਿੰਘ ਦੀ ਮੌਤ ਹੋ ਗਈ ਜਦਕਿ ਖੁਸ਼ਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਰ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਹੈ। ਬਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਉਸ ਨੇ ਬਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਬਹੁਤ ਜਲਦ ਬਸ ਡਰਾਈਵਰ ਨੂੰ ਗਿਰਫਤਾਰ ਕਰ ਲੈਣਗੇ। ਮ੍ਰਿਤਕ ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




