Friday, April 17, 2026
spot_img
spot_img

Online ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਦੀ ਕੁੜਿੱਕੀ ’ਚ ਫ਼ਸਿਆ; SHO, Munshi ਤੇ ASI ਵੀ ਸ਼ੱਕ ਦੇ ਦਾਈਰੇ ’ਚ

Date:

spot_img

Ludhiana News: ਨਵੇਂ ਜਮਾਨੇ ਦੇ ਇੱਕ ਪੁਲਿਸ ਹੌਲਦਾਰ ਵਿਰੁਧ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦਾ ਕੇਸ ਦਰਜ਼ ਕੀਤਾ ਹੈ। ਇਸ ਹੌਲਦਾਰ ਵਿਰੁਧ ਗੂਗਲ ਪੇਅ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ ਤੇ ਸਬੂਤ ਹੱਥੀ ਲੱਗਣ ਤੋਂ ਬਾਅਦ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ। ਇਸ ਹੌਲਦਾਰ ਦੇ ਨਾਲ ਵਿਜੀਲੈਂਸ ਥਾਣਾ ਮੁਖੀ ਅਤੇ ਦੋ ਸਹਾਇਕ ਥਾਣੇਦਾਰਾਂ ਵਿਰੁਧ ਵੀ ਪੜਤਾਲ ਖੋਲ ਦਿੱਤੀ ਹੈ, ਜਿੰਨ੍ਹਾਂ ਉਪਰ ਇਸ ਹੌਲਦਾਰ ਦੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਸ਼ੱਕ ਪਾਇਆ ਜਾ ਰਿਹਾ। ਇਹ ਮਾਮਲਾ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ Big News;ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਹਟਾਇਆ,SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਫੈਸਲਾ

ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੌਲਦਾਰ ਰਣਜੀਤ ਸਿੰਘ ਵਿਰੁੱਧ ਇਹ ਕੇਸ ਸਾਹਨੇਵਾਲ ਰੋਡ ਲੁਧਿਆਣਾ ਦੇ ਨਿਊ ਸਤਿਗੁਰੂ ਨਗਰ ਦੇ ਵਸਨੀਕ ਇੰਦਰਾ ਪ੍ਰਸਾਦ ਵੱਲੋਂ ਮੁੱਖ ਮੰਤਰੀ ਦੀ ਭਿਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਾਇਰ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਦੁਕਾਨ ਵੇਚਣ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ ਅਤੇ ਮੁੱਖ ਮੁਨਸ਼ੀ ਰਾਮ ਮੂਰਤੀ ਨੇ ਉਸਨੂੰ ਪੁਲਿਸ ਚੌਕੀ ਬੁਲਾਇਆ ਸੀ, ਪਰ ਉਸ ਮੌਕੇ ਹੌਲਦਾਰ ਰਣਜੀਤ ਸਿੰਘ ਨੇ ਉਸਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ। ਸ਼ਿਕਾਇਤ ਅਨੁਸਾਰ ਉਕਤ ਮੁਲਜ਼ਮ ਹੌਲਦਾਰ ਨੇ ਉਸਦੀ ਜੇਬ ਚੋਂ 800 ਰੁਪਏ ਮੌਕੇ ਤੇ ਹੀ ਕੱਢ ਲਏ ਤੇ ਉਸਨੂੰ ਛੱਡ ਦਿੱਤਾ।

ਇਹ ਵੀ ਪੜ੍ਹੋ Sidhu Moosewala ਦੇ ਕਰੀਬੀ ਦੇ ਘਰ ਫ਼ਾਈਰਿੰਗ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਦਾ ਕੀਤਾ encounter

ਬਾਅਦ ਵਿੱਚ ਹੌਲਦਾਰ ਰਣਜੀਤ ਸਿੰਘ ਨੇ ਉਸਨੂੰ ਛੱਡਣ ਅਤੇ ਸਿਕਾਇਤ ਨੂੰ ਰਫ਼ਾ-ਦਫ਼ਾ ਕਰਨ ਬਦਲੇ ਸ਼ਿਕਾਇਤਕਰਤਾ ਤੋਂ ਗੂਗਲ ਪੇਅ ਰਾਹੀਂ 10,000 ਰੁਪਏ ਅਤੇ 7000 ਰੁਪਏ ਨਕਦੀ ਦੇ ਰੂਪ ਵਿੱਚ ਰਿਸ਼ਵਤ ਵਜੋਂ ਹਾਸਲ ਕਰ ਲਏ। ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਪੜਤਾਲ ਤੇ ਦੌਰਾਨ ਸ਼ਿਕਾਇਤਕਰਤਾ ਦੁਆਰਾ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਅਤੇ ਪ੍ਰਾਪਤ ਹੋਏ ਮੌਖਿਕ, ਆਡੀਓ ਅਤੇ ਦਸਤਾਵੇਜੀ ਸਬੂਤਾਂ ਤੋਂ ਵੀ ਉਕਤ ਦੋਸ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ, ਉਕਤ ਮੁਲਜ਼ਮ ਵਿਰੁੱਧ ਭਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਸਹਾਇਕ ਸਬ-ਇੰਸਪੈਕਟਰ ਮੇਵਾ ਸਿੰਘ, ਸਹਾਇਕ ਸਬ-ਇੰਸਪੈਕਟਰ ਰਾਮ ਮੂਰਤੀ ਅਤੇ ਸਬੰਧਤ ਐਸ.ਐਚ.ਓ. ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...