ਆਨਲਾਈਨ ਜਾਬ ਫਰਾਡ ਰੈਕੇਟ: ਸਾਈਬਰ ਕ੍ਰਾਈਮ ਵਿੰਗ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

Date:

spot_img

ਚੰਡੀਗੜ੍ਹ, 22 ਫਰਵਰੀ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਉਨ੍ਹਾਂ ਦਸਿਆ ਕਿ ਇਹ ਗਿਰੋਹ ਦੇ ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ ਅਤੇ ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ।

ਪੰਜਾਬ ਮੰਤਰੀ ਮੰਡਲ ਵੱਲੋਂ ਅਧਿਆਪਕ ਤਬਾਦਲਾ ਨੀਤੀ ਵਿੱਚ ਸੋਧ

ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ ਹੈ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲਿ?ਹਆਂ ਤੋਂ ਚਲਾਇਆ ਜਾ ਰਿਹਾ ਸੀ। ਆਪ੍ਰੇਸ਼ਨ ਦੌਰਾਨ, ਮੁਲਜ਼ਮ ਜਹੀਰੁਲ ਇਸਲਾਮ ਅਤੇ ਰਫੀਉਲ ਇਸਲਾਮ ਨੂੰ ਆਸਾਮ ਦੇ ਨਗਾਓਂ ਜ਼ਿਲੇ ਤੋਂ ਗ੍ਰਿਫਤਾਰ ਕੀਤਾ ਗਿਆ,

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਵੇਗਾ ਇਕ ਮਾਰਚ ਤੋਂ ਸ਼ੁਰੂ

ਜਿਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕਸਟਮਰ ਸਰਵਿਸਿਜ਼ ਪੁਆਇੰਟ (ਸੀਐਸਪੀ) ਚਲਾ ਰਹੇ ਸਨ ਅਤੇ ਸੁਖਾਲੇ ਢੰਗ ਨਾਲ ਪੈਸੇ ਕਮਾਉਣ ਲਈ ਉਹ ਆਮ ਲੋਕਾਂ ਦੇ ਦਸਤਾਵੇਜ਼ਾਂ ਦੇ ਅਡੋਬ ਫੋਟੋਸ਼ਾਪ ਸਾਫਟਵੇਅਰ ਦੀ ਵਰਤੋਂ ਕਰਕੇ ਡੁਪਲੀਕੇਟ ਪੈਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਬਣਾਉਂਦੇ ਸਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਬੈਂਕ ਖਾਤੇ ਖੋਲ੍ਹਣ ਅਤੇ ਇਕ ਹੋਰ ਦੋਸ਼ੀ ਮਹਿਬੂਬ ਆਲਮ ਦੇ ਨਿਰਦੇਸ਼ਾਂ ’ਤੇ ਸਿਮ ਕਾਰਡ ਪ੍ਰਾਪਤ ਕਰਨ ਲਈ ਕੀਤੀ ਸੀ।ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੁਣ ਤੱਕ 23 ਰਾਜਾਂ ਦੇ 160 ਪੀੜਤਾਂ ਨਾਲ ਧੋਖਾਧੜੀ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਪੀੜਤਾਂ ਦੀ ਪਛਾਣ ਹੋਣ ਦੀ ਸੰਭਾਵਨਾ ਹੈ।ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ, ਜੋ ਵਿਦੇਸ਼ਾਂ ਤੋਂ ਇਸ ਧੋਖਾਧੜੀ ਦੇ ਰੈਕੇਟ ਨੂੰ ਚਲਾ ਰਹੇ ਹਨ, ਕ੍ਰਿਪਟੋਕਰੰਸੀ ਵਿੱਚ ਪੈਸੇ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ, ਪ੍ਰਭਜੋਤ ਕੌਰ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ।

 

spot_img
spot_img

Share post:

Popular

More like this
Related

War on drugs; Bathinda Police ਵੱਲੋਂ 20 ਹੌਟਸਪੌਟ ਖੇਤਰਾਂ ਵਿੱਚ ਵੱਡਾ ਸਰਚ ਅਭਿਆਨ

Bathinda News: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡੀਆਈਜੀ...

ਪੈਟਰੋਲ ਪੰਪ ’ਤੇ ਭੁੱਲ’ਕੇ ਵੀ ਨਾ ਕਰ ਲਿਓ ਇਹ ਗਲਤੀ !

ਜੇਕਰ ਤੁਸੀਂ ਸੋਚਦੇ ਹੋ ਕਿ ਕਿਸੇ ਖਾਸ ਰਕਮ ਦਾ...

ਕਿਸਾਨਾਂ ਦੀ ਅਨੋਖੀ ਮੰਗ, CM ਲੱਭ ਕੇ ਦੇਣ ਲਾੜੀ..!

ਵਿਆਹ ਲਈ ਸਰਕਾਰ ਕੋਲੋਂ ਨੌਕਰੀ, ਪੈਸੇ ਜਾਂ ਘਰ ਦੀ...