Tuesday, February 3, 2026

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

Date:

spot_img

ਚੰਡੀਗੜ੍ਹ, 8 ਜਨਵਰੀ:ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜਨਵਰੀ,2025 ਤੋਂ ਆਰੰਭ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ 27 ਜਨਵਰੀ, 2025 ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 01 ਜਨਵਰੀ, 2005 ਤੋਂ 01 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ।ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img

Popular

More like this
Related