ਕੇਂਦਰੀ ਮੰਤਰੀ ਨੇ ਥਾਣੇ ’ਚ ਡੀਡੀਆਰ ਦਰਜ਼ ਕਰਵਾਉਣ ਤੋਂ ਇਲਾਵਾ ਡੀਜੀਪੀ ਨੂੰ ਵੀ ਕੀਤੀ ਸੀ ਸਿਕਾਇਤ
Chandigarh News: ਆਪਣੇ ਸਮਰਥਕਾਂ ਵਿਰੁਧ ਦਰਜ਼ ਹੋਏ ਪਰਚਿਆਂ ਦੇ ਮਾਮਲੇ ਵਿਚ ਅਚਾਨਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਪੁੱਜੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਮੁਲਾਜਮਾਂ ਨਾਲ ਉਲਝਣਾ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਮਹਿੰਗਾ ਪੈ ਗਿਆ ਹੈ। ਇਸ ਘਟਨਾ ਸਬੰਧੀ ਡੀਜੀਪੀ ਚੰਡੀਗੜ੍ਹ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਹੁਣ ਇਸ ਸਾਰੇ ਘਟਨਾਕ੍ਰਮ ਦੀ ਜਾਂਚ ਚੰਡੀਗੜ੍ਹ ਦੀ ਐਸਐਸਪੀ ਕੰਵਰਜੀਤ ਕੌਰ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ 5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਦਸਣਾ ਬਣਦਾ ਹੈ ਕਿ ਆਪਣੇ ਸੁਰੱਖਿਆ ਮੁਲਾਜਮਾਂ ਨਾਲ ਉਲਝਣ ਅਤੇ ਡਿਊਟੀ ’ਚ ਵਿਘਨ ਪਾਊਣ ਸਬੰਧੀ ਥਾਣਾ 3 ਸੈਕਟਰ ਵਿਚ ਡੀਡੀਆਰ ਦਰਜ਼ ਕਰਵਾਉਣ ਤੋਂ ਇਲਾਵਾ ਕੇਂਦਰੀ ਮੰਤਰੀ ਨੇ ਡੀਜੀਪੀ ਨੂੰ ਵੀ ਸਿਕਾਇਤ ਕੀਤੀ ਸੀ। ਜਿਸਤੋਂ ਬਾਅਦ ਇਹ ਐਕਸ਼ਨ ਹੋਇਆ ਹੈ। ਗੌਰਤਲਬ ਹੈ ਕਿ ਅਚਾਨਕ ਪੁੱਜੇ ਕੇਂਦਰੀ ਮੰਤਰੀ ਦੇ ਕਾਫ਼ਲੇ ਨਾਲ ਜੈਡ ਸਕਿਉੂਰਟੀ ਹੋਣ ਕਾਰਨ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜਮ ਵੀ ਮੌਜੂਦ ਹੁੰਦੇ ਹਨ।
ਇਹ ਵੀ ਪੜ੍ਹੋ SGPC ਦੀ ਅੰਤਰਿੰਗ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਰੱਦ
ਇੰਨ੍ਹਾਂ ਸੁਰੱਖਿਆ ਮੁਲਾਜਮਾਂ ਨੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਉਪਰ ਦੋਸ਼ ਲਗਾਇਆ ਸੀ ਕਿ ਕੇਂਦਰੀ ਮੰਤਰੀ ਨੂੰ ਇਕੱਲਿਆ ਸੁਰੱਖਿਆ ਤੋਂ ਅਲੱਗ ਕਰ ਦਿੱਤਾ ਗਿਆ। ਇਸ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਉਦੈਪਾਲ ਬਿੱਟੂ ਦੀ ਸੁਰੱਖਿਆ ਪਾਇਲਟ ਗੱਡੀ ਦੇ ਡਰਾਈਵਰ ਵਿਚਕਾਰ ਤਿੱਖੀ ਝੜਪ ਹੋ ਗਈ ਸੀ, ਜਿਸਦੀ ਵੀਡੀਓਜ਼ ਵੀ ਲਗਾਤਾਰ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀਆਂ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਰਵਨੀਤ ਬਿੱਟੂ ਦੇ ਸੁਰੱਖਿਆ ਮੁਲਾਜਮਾਂ ਨਾਲ ਹੱਥੋਪਾਈ ਕਰਨ ਵਾਲੇ ਚੰਡੀਗੜ੍ਹ ਪੁਲਿਸ ਮੁਲਾਜਮਾਂ ਵਿਰੁਧ ਖੁੱਲੀ ਜਾਂਚ"