
Punjab News:ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦਾ ਸਮਾਂ 16 ਅਪ੍ਰੈਲ (ਬੁੱਧਵਾਰ) ਤੋਂ ਬਦਲਣ ਜਾ ਰਿਹਾ। ਗਰਮੀਆਂ ਦਾ ਮੌਸਮ ਆ ਜਾਣ ਕਾਰਨ ਹਰ ਸਾਲ ਦੀ ਤਰ੍ਹਾਂ ਹੁਣ ਪੰਜਾਬ ਭਰ ਦੇ ਸਰਕਾਰੀ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਸਿਹਤ ਕੇਂਦਰ, ਆਮ ਆਦਮੀ ਕਲੀਨਿਕ, ਆਯੁਸ਼ਮਾਨ ਸਿਹਤ ਅਤੇ ਤੰਦਰੁਸਤੀ ਕੇਂਦਰ ਅਤੇ ਈਐਸਆਈ ਹਸਪਤਾਲ ਸਵੇਰੇ 8 ਵਜੇ ਖੁੱਲਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ।
ਇਹ ਵੀ ਪੜ੍ਹੋ ਕਹਿੰਦੇ ਇੱਕ ਘਰ ਤਾਂ ਡੈਣ ਵੀ ਛੱਡ ਦਿੰਦੀ ਆ..,ਗੁਆਂਢੀ ਤੋਂ ਰਿਸ਼ਵਤ ਮੰਗਦਾ ਪੰਜਾਬ ਪੁਲਿਸ ਦਾ ਸਿਪਾਹੀ ਵਿਜੀਲੈਂਸ ਵੱਲੋਂ ਕਾਬੂ
ਉਂਝ ਇੰਨ੍ਹਾਂ ਸਾਰੇ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਨਿਰਧਾਰਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ, ਤਾਂ ਜੋ ਮਰੀਜ਼ਾਂ ਆਪਣੀਆਂ ਪਰਚੀਆਂ ਕਟਵਾ ਸਕਣ। ਦੂਜੇ ਪਾਸੇ ਪੰਜਾਬ ਸਿਹਤ ਵਿਭਾਗ ਦੇ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਜਦੋਂ ਕਿ ਹਸਪਤਾਲਾਂ ਦੇ ਅੰਦਰ ਦਫ਼ਤਰੀ ਕੰਮ ਵੀ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਤੁਹਾਡੇ ਕੰਮ ਦੀ ਖ਼ਬਰ; ਪੰਜਾਬ ’ਚ ਸਰਕਾਰੀ ਹਸਪਤਾਲਾਂ ਦੇ ਖੁੱਲਣ ਤੇ ਬੰਦ ਹੋਣ ਦਾ ਸਮਾਂ ਬਦਲਿਆਂ"
ਇੰਨਾਂ ਖਬਰਾਂ 'ਤੇ ਵੀ ਮਾਰੋਂ ਝਾਤ




