👉60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ 48 ਘੰਟਿਆਂ ਵਿੱਚ 2500 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
👉ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰ ਬਾਰੇ ਦੇ ਸਕਦੇ ਹਨ ਗੁਪਤ ਰੂਪ ਵਿੱਚ ਜਾਣਕਾਰੀ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਆਪਣੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੀਆਂ ਟੀਮਾਂ ਨੇ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੱਜ ਲਗਾਤਾਰ ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ
ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਜੰਗ ਦਾ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮਕ 72 ਘੰਟੇ ਲੰਬੀ ਕਾਰਵਾਈ ਆਰੰਭੀ ਸੀ, ਜਿਸ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਲਗਭਗ 12,000 ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ, ਨੂੰ ਰਾਜ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।ਆਪ੍ਰੇਸ਼ਨ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਪੁਲਿਸ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ ਦੇ) ਅਰਪਿਤ ਸ਼ੁਕਲਾ, ਜੋ ਇਸ ਚੱਲ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਮੋਹਾਲੀ ਪੁੱਜੇ ਸਨ, ਨੇ ਕਿਹਾ, ‘‘ਆਪ੍ਰੇਸ਼ਨ ਦੇ ਦੂਜੇ ਦਿਨ ਰਾਜ ਭਰ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ 1186 ਸਹਿਯੋਗੀਆਂ ਅਤੇ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ ਹੁਣ 2500 ਹੋ ਗਈ ਹੈ।’’ ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ 1314 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter
ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ਸੰਗਠਿਤ ਅਪਰਾਧ ਦਾ ਸਮਰਥਲ ਕਰਨ ਵਾਲੀ ਸਹਾਇਤਾ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰਨ ਲਈ ਵਿੱਤੀ ਨੈੱਟਵਰਕ, ਲੌਜਿਸਟਿਕਸ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਲਿੰਕਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦਿੱਤੀ ਜਾ ਸਕਦੀ ਹੈ ।’’ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


