spot_img
spot_img
spot_img

ਅਪ੍ਰੇਸ਼ਨ ਸਤਰਕ; ਰਾਤ 10 ਵਜੇਂ ਤੋਂ ਸਵੇਰ 4 ਵਜੇਂ ਤੱਕ ਸੜਕਾਂ ’ਤੇ ਉੱਤਰੇ ਪੁਲਿਸ ਅਧਿਕਾਰੀ ਤੇ ਮੁਲਾਜਮ

Date:

spot_img

👉ਡੀਜੀਪੀ ਗੌਰਵ ਯਾਦਵ ਨੇ ਖ਼ੁਦ ਕੀਤੀ ਅਗਵਾਈ, ਸ਼ੱਕੀਆਂ ਦੀ ਕੀਤੀ ਚੈਕਿੰਗ
Punjab News:ਪੰਜਾਬ ਦੇ ਵਿਚ ਗੈਰ-ਸਮਾਜੀ ਅਨਸਰਾਂ ਨੂੰ ਨੱਥ ਪਾਉਣ ਦੇ ਲਈ ਬੀਤੀ ਰਾਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਸੜਕਾਂ ’ਤੇ ਉਤਰੇ। ਰਾਤ 10 ਵਜੇਂ ਤੋਂ ਲੈ ਕੇ ਸਵੇਰ 4 ਤੱਕ ਚੱਲੇ ‘ਅਪ੍ਰੇਸ਼ਨ ਸਤਰਕ’ ਦੀ ਨਿਗਰਾਨੀ ਖ਼ੁਦ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਗੌਰਵ ਯਾਦਵ ਨੇ ਕੀਤੀ। ਇਸ ਅਪਰੇਸ਼ਨ ਦੌਰਾਨ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਲੱਗੇ ਹੋਏ ਨਾਕਿਆਂ ਦੀ ਜਾਂਚ ਕੀਤੀ ਤੇ ਮੁਲਾਜਮਾਂ ਨੂੰ ‘ਸਤਰਕ’ ਰਹਿਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ। ਡੀਜੀਪੀ ਸ਼੍ਰੀ ਯਾਦਵ ਵੱਲੋਂ ਅਟਾਰੀ ’ਤੇ ਬੀਐਸਐਫ਼ ਦੀ ਪੋਸਟ ਉਪਰ ਜਾ ਕੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਇਸਤੋਂ ਇਲਾਵਾ ਉਹ ਛੇਹਰਟਾ ਥਾਣੇ ਵਿਚ ਵੀ ਅਚਨਚੇਤ ਗਏ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ’ਚ, ਕਿਸਾਨਾਂ ਨਾਲ ਫ਼ਸਲਾਂ ਸਬੰਧੀ ਕਰਨਗੇ ਚਰਚਾ

ਉਨ੍ਹਾਂ ਵੱਲੋਂ ਅੰਮ੍ਰਿਤਸਰ ਤੋਂ ਇਲਾਵਾ ਜਲੰਧਰ ਵਿਚ ਵੀ ਇਸ ਅਪਰੇਸ਼ਨ ਦੀ ਅਗਵਾਈ ਕੀਤੀ। ਉਧਰ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦਸਿਆ ਕਿ ਇਸ ਅਪਰੇਸ਼ਨ ਦਾ ਮੁੱਖ ਮਕਸਦ ਗੈਰ-ਸਮਾਜੀ ਅਨਸਰਾਂ ਨੂੰ ਚੇਤਾਵਨੀ ਦੇਣਾ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਕਾਨੂੰਨ ਨੂੰ ਆਪਣੈ ਹੱਥ ਵਿਚ ਨਾ ਲੈ ਸਕਣ। ਡੀਆਈਜੀ ਭੁੱਲਰ ਮੁਤਾਬਕ ਇਸ ਦੌਰਾਨ ਰਾਤ 10 ਵਜੇਂ ਤੋਂ ਸਵੇਰੇ 4 ਵਜੇਂ ਤੱਕ ਨਾਕਾਬੰਦੀ ਕੀਤੀ ਗਈ ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ। ਇਸੇ ਤਰ੍ਹਾਂ ਵੱਖ ਵੱਖ ਜ਼ਿਲਿ੍ਹਆਂ ਵਿਚ ਇਸ ਅਪਰੇਸ਼ਨ ਦੀ ਨਿਗਰਾਨੀ ਦੇ ਲਈ ਉੱਚ ਅਧਿਕਾਰੀਆਂ ਨੂੰ ਸੜਕਾਂ ’ਤੇ ਉਤਾਰਿਆ ਗਿਆ। ਜਿੱਥੇ ਉਨ੍ਹਾਂ ਵੱਲੋਂ ਪੁਲਿਸ ਨਾਂਕਿਆਂ ਦੀ ਚੈਕਿੰਗ ਕੀਤੀ ਗਈ ਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ...

Bathinda MC Elections; 2024 ਦੇ ਮੁਕਾਬਲੇ ਵਿਰੋਧੀ ਧਿਰਾਂ ਨੂੰ ਵੋਟ ਫ਼ੀਸਦੀ ਸੇਅਰ ਵਿਚ ਵੱਡਾ ਝਟਕਾ

👉ਅਕਾਲੀ ਦਲ ਤੇ ਕਾਂਗਰਸ ਦਾ ਗ੍ਰਾਫ਼ ਵੀ ਲੋਕ ਸਭਾ...