ਬਠਿੰਡਾ ਜ਼ਿਲ੍ਹੇ ’ਚ ਤੈਨਾਤ ਸੇਵਾ ਕੇਂਦਰ ਦਾ ਆਪਰੇਟਰ 12,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Date:

spot_img

ਬਠਿੰਡਾ, 31 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Pb Govt ਵੱਲੋਂ ਲੋਕ ਸੰਪਰਕ ਵਿਭਾਗ ’ਚ ਤਿੰਨ Dy Director ਸਹਿਤ ਇੱਕ ਦਰਜ਼ਨ ਤੋਂ ਵੱਧ DPROs ਦੇ ਤਬਾਦਲੇ

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਨੇ ਉਕਤ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ

ਪੰਜਾਬ ਦੇ ਰਾਜਪਾਲ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੰਪਿਊਟਰ ਆਪਰੇਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...