ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ: ਵਿਧਾਇਕ ਕੁਲਵੰਤ ਸਿੰਘ

Date:

spot_img

👉ਦੋ ਸਕੂਲਾਂ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸਰੂਮਾਂ ਦਾ ਉਦਘਾਟਨ
SAS Nagar News: MLA Kulwant Singh; ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਬੱਲੋ ਮਾਜਰਾ ਅਤੇ ਫੇਜ਼-6 ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਬਣੇ ਕਲਾਸਰੂਮਜ਼ ਦਾ ਉਦਘਾਟਨ ਕੀਤਾ ਗਿਆ। ਪਿੰਡ ਬੱਲੋ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ 2 ਐਡੀਸ਼ਨਲ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ, ਜਦਕਿ ਫੇਜ਼-6 ਦੇ ਸਕੂਲ ਵਿੱਚ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਕ ਹੋਰ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਬੌਖਲਾਹਟ ਵਿੱਚ ਹਨ।

ਇਹ ਵੀ ਪੜ੍ਹੋ Mohali ਤੋਂ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ 22 ਵੀਂ ਬੱਸ ਰਵਾਨਾ,ਵਿਧਾਇਕ ਕੁਲਵੰਤ ਸਿੰਘ ਵੱਲੋਂ ਸਨੇਟਾ ਤੋਂ ਸ਼ਰਧਾਲੂਆਂ ਦੀ ਰਵਾਨਗੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਉਮੀਦਾਂ ਨਾਲ ਸਰਕਾਰ ਬਣਾਈ ਸੀ, ਉਹਨਾਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਲੋਕ ਸਰਕਾਰ ਦੇ ਕੰਮਾਂ ਨਾਲ ਸੰਤੁਸ਼ਟ ਅਤੇ ਅਨੰਦਿਤ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਹੀ ਹੈ ਅਤੇ ਸੂਬੇ ਭਰ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮੁਹੱਲਾ ਕਲੀਨਿਕਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਮੁਫ਼ਤ ਇਲਾਜ ਅਤੇ ਟੈਸਟਾਂ ਦਾ ਲਾਭ ਲੈ ਰਹੇ ਹਨ।

ਇਹ ਵੀ ਪੜ੍ਹੋ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਮੈਡਮ ਪ੍ਰਭਜੋਤ ਕੌਰ (ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ), ਦਰਸ਼ਨ ਸਿੰਘ (ਡੀ.ਈ.ਓ. ਪ੍ਰਾਇਮਰੀ), ਗੁਰਪ੍ਰੀਤਪਾਲ ਸਿੰਘ ਅਤੇ ਹਰਪ੍ਰੀਤ ਸਿੰਘ (ਮੁੱਖ ਅਧਿਆਪਕ), ਜਸਪਾਲ ਮਸੀਹ (ਜੇ.ਈ.), ਹਰਜੀਤ ਸਿੰਘ ਛਿੱਬਰ, ਗਗਨਦੀਪ ਕੌਰ, ਗੁਰਜਿੰਦਰ ਸਿੰਘ ਸਰਪੰਚ, ਮਲਕੀਤ ਸਿੰਘ, ਆਰ.ਪੀ. ਸ਼ਰਮਾ, ਰਜਿੰਦਰ ਸਿੰਘ ਰਾਜੂ, ਮਨਪ੍ਰੀਤ ਸਿੰਘ ਰਾਏਪੁਰ, ਤਰਲੋਚਨ ਸਿੰਘ ਮਟੌਰ, ਅਕਬਿੰਦਰ ਸਿੰਘ ਗੋਸਲ, ਸਤਨਾਮ ਸਿੰਘ, ਮਖਣ ਸਿੰਘ, ਗਿਰੀਨਾਥ ਝਾਅ ਅਤੇ ਐਡਵੋਕੇਟ ਜਲਬੀਰ ਸਿੰਘ ਸਮੇਤ ਹੋਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Assembly Session; ਪੰਜਾਬ ਵਿਧਾਨ ਸਭਾ ‘ਚ SIR ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

👉ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ...

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...