Saturday, November 8, 2025
spot_img

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

Date:

spot_img

👉ਰਾਮਪੁਰਾ ਫੂਲ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ
Rampura Phul News: ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ।ਇੱਥੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਸੂਬੇ ਦੀ ਸੇਵਾ ਕਰਨ ਦੀ ਬਜਾਏ ਸਾਡੇ ਵੱਖ-ਵੱਖ ਲੋਕ-ਪੱਖੀ ਉਪਰਾਲਿਆਂ ਲਈ ਸਾਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਸੱਤਾ ਵਿੱਚ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ, ਸਗੋਂ ਉਹ ਸਿਰਫ਼ ਆਮ ਆਦਮੀ ਦੀ ਆਵਾਜ਼ ਦਬਾਉਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਖ਼ਜ਼ਾਨੇ ਦੀ ਵੱਡੀ ਲੁੱਟ ਕੀਤੀ ਹੈ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ।

ਇਹ ਵੀ ਪੜ੍ਹੋ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਬਰਬਾਦ ਕਰਨ ਜਾਂ ਸ੍ਰੀ ਹਰਿਮੰਦਰ ਸਾਹਿਬ ‘ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਿਰਫ਼ ਲੈਣਾ ਤੇ ਲੁੱਟਣਾ ਆਉਂਦਾ ਹੈ ਅਤੇ ਇਹ ਆਗੂ ਲੋਕਾਂ ਨੂੰ ਲੋਕਾਂ ਦਾ ਹੀ ਪੈਸਾ ਦੇਣਾ ਤਾਂ ਦੂਰ ਦੀ ਗੱਲ, ਸਗੋਂ ਖੁਦ ਲਈ ਗੈਰ-ਕਾਨੂੰਨੀ ਤਰੀਕਿਆਂ ਨਾਲ ਪੈਸਾ ਇਕੱਠਾ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਡੱਬਵਾਲੀ ਟਰਾਂਸਪੋਰਟ ਜਾਂ ਸੁੱਖ ਵਿਲਾਸ ਦੇ ਆਪਣੇ ਕਾਰੋਬਾਰ ਦੀ ਬਜਾਏ ‘ਗੋਲਕਾਂ’ ਦਾ ਪੈਸਾ ਲੋਕਾਂ ਨੂੰ ਵੰਡਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਦੋਗਲੇ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਦੁਆਰਾ ਵੰਡੇ ਜਾ ਰਹੇ ਨੋਟਾਂ ਨੂੰ ਵੀ ਚੰਗੀ ਤਰ੍ਹਾਂ ਪਛਾਣਦੇ ਹਨ।

ਇਹ ਵੀ ਪੜ੍ਹੋ ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਸੁਖਬੀਰ ਦੇ ਕਿਸਾਨ ਹੋਣ ਦੇ ਦਾਅਵੇ ‘ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਨੂੰ ਇਹ ਰਾਜ਼ ਹਰ ਇੱਕ ਨੂੰ ਖੁੱਲ੍ਹ ਕੇ ਦੱਸਣਾ ਚਾਹੀਦਾ ਹੈ ਕਿ ਖੇਤੀ ਕਰਕੇ ਇੰਨਾ ਵੱਡਾ ਟਰਾਂਸਪੋਰਟ ਕਾਰੋਬਾਰ ਅਤੇ ਹੋਟਲ ਕਿਵੇਂ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਕਾਲੀਆਂ ਨੇ ਸੂਬੇ ਦੀ ਦੌਲਤ ਨੂੰ ਰੱਜ ਕੇ ਲੁੱਟਿਆ ਹੈ, ਜਿਸ ਨਾਲ ਉਨ੍ਹਾਂ ਨੇ ਆਪਣੇ ਇਹ ਵੱਡੇ ਕਾਰੋਬਾਰ ਸਥਾਪਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਸੂਬੇ ਵਿੱਚ ਚਿੱਟੇ ਦਾ ਨਸ਼ਾ ਲਿਆਂਦਾ ਅਤੇ ਇਸ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਵੱਡੇ ਪੱਧਰ ‘ਤੇ ਪੀੜ੍ਹੀਆਂ ਦਾ ਘਾਣ ਹੋਇਆ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਸਰਾਪ ਰਾਹੀਂ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ੀ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਆਗੂਆਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਰਹੇ ਹਨ, ਸਗੋਂ ਧਾਰਨਾ ਇਹ ਵੀ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ;ਕੈਬਨਿਟ ਮੰਤਰੀਆਂ ਦੀ ਟੀਮ ਨੇ ਫ਼ਿਰੋਜਪੁਰ ਤੇ ਫ਼ਰੀਦਕੋਟ ‘ਚ ਸਮਾਗਮਾਂ ਸਬੰਧੀ ਕੀਤੀਆਂ ਮੀਟਿੰਗਾਂ

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਵੱਡੇ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦਰਮਿਆਨ ਨਾਪਾਕ ਗੱਠਜੋੜ ਦਾ ਪਰਦਾਫਾਸ਼ ਹੋਇਆ ਕਿਉਂਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਚੀਖ਼-ਚੀਖ਼ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾਇਆ ਅਤੇ ਉਕਤ ਮੁਲਜ਼ਮ ਲਈ ਵਿਸ਼ੇਸ਼ ਸੈੱਲਾਂ ਅਤੇ ਸਹੂਲਤਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਖਿੱਤੇ ‘ਚੋਂ ਕਈ ਵੱਡੇ ਆਗੂ ਪੈਦਾ ਹੋਏ ਹਨ ਪਰ ਉਨ੍ਹਾਂ ਨੂੰ ਇਥੋਂ ਦੇ ਵਿਕਾਸ ਬਾਰੇ ਕਦੇ ਵੀ ਚਿੰਤਾ ਨਹੀਂ ਹੋਈ ਅਤੇ ਉਨ੍ਹਾਂ ਦਾ ਕਦੇ ਵੀ ਅਜਿਹੇ ਪ੍ਰੋਜੈਕਟਾਂ ਪ੍ਰਤੀ ਇਰਾਦਾ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀ ਭਲਾਈ ਲਈ ਹਰ ਫੈਸਲਾ ਲੈ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 19,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਹੂਲਤ ਦੇਣਾ ਹੈ ਕਿਉਂਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਸਾਮਾਨ ਅਤੇ ਸੇਵਾਵਾਂ ਦੀ ਆਵਾਜਾਈ ਅਤੇ ਸੁਚਾਰੂ ਆਵਾਜਾਈ ਵਿੱਚ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦੀ ਰੀੜ੍ਹ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪ੍ਰੋਜੈਕਟ ਲਈ ਅਲਾਟ ਕੀਤਾ ਹਰ ਪੈਸਾ ਜਾਇਜ਼ ਅਤੇ ਸਹੀ ਢੰਗ ਨਾਲ ਲਾਇਆ ਜਾਵੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਨੂੰ ‘ਪਾਵਰ ਕੱਟ’ ਮੁਕਤ’ ਬਣਾਉਣ ਲਈ ਸਬੰਧਤ ਪ੍ਰੋਜੈਕਟ ‘ਤੇ 5000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਬਿਜਲੀ ਖੇਤਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਲਾਗੂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਨੈੱਟਵਰਕ ਦੀ ਸੰਪੂਰਨ ਅਪਗ੍ਰੇਡੇਸ਼ਨ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕਰਨ ਦੇ ਨਾਲ ਅਤੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ 1.75 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ Moga News: CIA ਸਟਾਫ Moga ਦੇ ਹੱਥ ਲੱਗੀ ਵੱਡੀ ਸਫ਼ਲਤਾ; ਦੋ ਕੇਸਾਂ ‘ਚ 7 ਕਿੱਲੋ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੇ ਸਮਾਗਮ ਕਦੇ ਨਹੀਂ ਹੁੰਦੇ ਸਨ ਕਿਉਂਕਿ ਰਵਾਇਤੀ ਪਾਰਟੀਆਂ ਲੋਕਾਂ ਨੂੰ ਹਮੇਸ਼ਾ ਹਨੇਰੇ ਵਿੱਚ ਰੱਖਣਾ ਚਾਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 55,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 48 ਫੀਸਦ ਕਮੀ ਆਈ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੇ ਦਿਨ ਨੂੰ ਗੁਆਂਢੀ ਜ਼ਿਲ੍ਹਿਆਂ ਦੇ ਲੋਕਾਂ, ਖਾਸ ਕਰਕੇ ਮਾਲਵਾ ਖੇਤਰ ਦੇ ਲੋਕਾਂ ਲਈ ਇੱਕ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ 56 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 1,130 ਮੀਟਰ ਲੰਬਾ ਪੁਲ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਇਸ ਪੁਲ ਦੀ ਉਸਾਰੀ ਤੋਂ ਪਹਿਲਾਂ ਰੇਲਵੇ ਫਾਟਕ ਦੇ ਵਾਰ-ਵਾਰ ਬੰਦ ਹੋਣ ਕਾਰਨ ਲੋਕਾਂ ਨੂੰ ਅਕਸਰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਆਵਾਜਾਈ ਆਸਾਨ ਹੋ ਜਾਵੇਗੀ ਅਤੇ ਇਸ ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਨੂੰ ਵੀ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਕਿਉਂਕਿ ਉਹ ਹੁਣ ਸਮੇਂ ਸਿਰ ਆਪਣੇ ਸਕੂਲਾਂ ਤੱਕ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਇਸ ਆਰ.ਓ.ਬੀ. ਦੀ ਮੰਗ ਕਰ ਰਹੇ ਸਨ ਅਤੇ ਇਸ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਬਠਿੰਡਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ, ਸਗੋਂ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੁਲ ਰਾਮਪੁਰਾ ਸ਼ਹਿਰ ਦੇ ਦੋ ਹਿੱਸਿਆਂ ਨੂੰ ਪਟਿਆਲਾ ਮੰਡੀ ਅਤੇ ਨਾਭਾ ਮੰਡੀ ਨਾਲ ਜੋੜ ਕੇ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਪ੍ਰਵਾਸੀ ਪੰਜਾਬੀ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਬਿਕਰਮਜੀਤ 2018 ਵਿੱਚ ਰਾਜਾ ਸਾਂਸੀ ਵਿਖੇ ਇੱਕ...

ਵੱਡੀ ਖ਼ਬਰ; ਪੰਜਾਬ ਦੇ ਇਸ ਜ਼ਿਲ੍ਹੇ ਦੀ ਮਹਿਲਾ SSP ਮੁਅੱਤਲ

Tarn Taran News: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੀ ਮਹਿਲਾ...