CPF ਕਰਮਚਾਰੀ ਯੂਨੀਅਨ ਵੱਲੋਂ NMOPS ਦੇ ਸੱਦੇ ’ਤੇ ਕਾਲੇ ਬਿੱਲੇ ਲਗਾ ਕੇ UPS ਤੇ NPS ਦਾ ਵਿਰੋਧ

0
43
+2

ਬਠਿੰਡਾ, 7 ਸਤੰਬਰ: ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਇੰਡੀਆ ਲੈਵਲ ਦੀ ਜਥੇਬੰਦੀ ਐਨ ਐਮ ਉ ਪੀ ਐਸ ਦੇ ਉਲੀਕੇ ਐਕਸ਼ਨ ਅਨੁਸਾਰ 2 ਤੋਂ 6 ਸਤੰਬਰ ਤੱਕ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਵਿਰੋਧ ਦਰਜ ਕੀਤਾ ਗਿਆ। ਸੀਪੀਐਫ ਕਰਮਚਾਰੀ ਯੂਨੀਅਨ ਦੀ ਇੱਕੋ ਇੱਕ ਮੰਗ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ ਹੈ। ਸੀ ਪੀ ਐਫ਼ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮਾਨ, ਜ਼ਿਲ੍ਹਾ ਚੇਅਰਮੈਨ ਸੁਖਦਰਸ਼ਨ ਸਿੰਘ ਬਠਿੰਡਾ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਕਿਰਨਾ ਖਾਨ, ਜ਼ਿਲਾ ਪ੍ਰੈਸ ਸਕੱਤਰ ਹਰਮੀਤ ਸਿੰਘ ਬਾਜਾਖਾਨਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਨਾ ਐਨ ਪੀ ਐਸ ਮਨਜ਼ੂਰ ਸੀ ਨਾ ਹੁਣ ਯੂਨੀਫਾਈਡ ਪੈਨਸ਼ਨ ਸਿਸਟਮ ਮਨਜ਼ੂਰ ਹੈ।

ਵਿਦੇਸ਼ ਜਾਣ ਤੋਂ ਰੋਕਣ ਲਈ ਪਤਨੀ ਨੇ ਪਾੜਿਆ ਪਤੀ ਦਾ ‘ਪਾਸਪੋਰਟ’, ਪਤੀ ਨੇ ਕੀਤੀ ਕਾਰਵਾਈ ਦੀ ਮੰਗ

ਸਰਕਾਰੀ ਮੁਲਾਜ਼ਮਾਂ ਦੀ ਇੱਕੋ ਇੱਕ ਮੰਗ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ ਹੈ। ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ ਕੇਂਦਰ ਸਰਕਾਰ ਪੂਰੇ ਭਾਰਤ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ।ਇਸ ਮੌਕੇ ਜਨਰਲ ਸਕੱਤਰ ਇਕਬਾਲ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਪਿੰਡ ਬਾਲਿਆਂਵਾਲੀ ਦੇ ਸਰਕਾਰੀ ਸਕੂਲ ਲੜਕੇ, ਲੜਕੀਆਂ ਅਤੇ ਹੈਲਥ ਸੈਂਟਰ ਬਾਲਿਆਂਵਾਲੀ ਵਿਖੇ ਸਟਾਫ ਨਾਲ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਅੱਜ ਦੇ ਪ੍ਰੋਗਰਾਮ ਵਿਚ ਵਰਿੰਦਰ ਕੁਮਾਰ ,ਜਸਵੀਰ ਸਿੰਘ,ਗੁਰਵਿੰਦਰ ਸਿੰਘ,ਪਿਰਥੀ ਸਿੰਘ, ਬਲਬੀਰ ਸਿੰਘ ਅਤੇ ਨਵਜੋਤ ਸਿੰਘ ਨੇ ਸੰਬੋਧਨ ਕੀਤਾ।

 

+2

LEAVE A REPLY

Please enter your comment!
Please enter your name here