ਸੰਗਠਨ ਸਿਰਜਣ ਮੁਹਿੰਮ; ਖ਼ੁਸਬਾਜ਼ ਸਿੰਘ ਜਟਾਣਾ ਦੀ ਅਗਵਾਈ ਹੇਠ ਕੋਟਸ਼ਮੀਰ ‘ਚ ਕਾਂਗਰਸੀਆਂ ਦਾ ਹੋਇਆ ਭਾਰੀ ਇਕੱਠ

Date:

spot_img

Bathinda News: ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਵਰਕਰਾਂ ਦੀ ਰਾਏ ਲੈਣ ਲਈ ਚਲਾਏ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਦਾ ਇਕੱਠ ਪਿੰਡ ਕੋਟਸਮੀਰ ਵਿਖੇ ਹੋਇਆ ਜਿਸ ਵਿੱਚ ਹਲਕੇ ਦੇ ਹੋਏ ਰਿਕਾਰਡ ਇਕੱਠ ਨੇ ਖੁਸ਼ਬਾਜ ਸਿੰਘ ਜਟਾਣਾ ਦੇ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ਤੇ ਮੋਹਰ ਲਾ ਦਿੱਤੀ। ਮੀਟਿੰਗ ਵਿੱਚ ਹੋਏ ਰਿਕਾਰਡ ਇਕੱਠ ਤੋਂ ਅਬਜਰਵਰ ਸਾਬਕਾ ਮੰਤਰੀ ਰਾਜਸਥਾਨ ਮਮਤਾ ਭੁਪੇਸ਼ ਵਿਧਾਇਕ ਵੀ ਗਦਗਦ ਹੋ ਗਏ ਅਤੇ ਕਿਹਾ ਕਿ ਅੱਜ ਦਾ ਇਕੱਠ ਕਾਂਗਰਸ ਪਾਰਟੀ ਦੀ ਮਜਬੂਤੀ ਦੀ ਗਵਾਹੀ ਭਰਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਅਬਜਰਵਰ ਗੁਰਪ੍ਰੀਤ ਸਿੰਘ ਵਿੱਕੀ ਮਾਨਸਾ, ਸਤਪਾਲ ਮੂਲੇਵਾਲਾ ਅਤੇ ਵੱਖ-ਵੱਖ ਬਲਾਕ ਪ੍ਰਧਾਨ ਆਦਿ ਹਾਜ਼ਰ ਹੋਏ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

ਇਕ਼ੱਠ ਨੂੰ ਸੰਬੋਧਨ ਕਰਦੇ ਹੋਏ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਉਹਨਾਂ ਦਾ ਮਕਸਦ ਕਾਂਗਰਸ ਪਾਰਟੀ ਨੂੰ ਬੂਤ ਪੱਧਰ ‘ਤੇ ਮਜਬੂਤ ਬਣਾਉਣਾ ਰਿਹਾ ਹੈ ਜਿਸ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਰਹੇ ਅਤੇ ਵਰਕਰਾਂ ਦੇ ਮਾਨ ਸਨਮਾਨ ਨੂੰ ਹਮੇਸ਼ਾ ਪਹਿਲ ਦਿੱਤੀ ਜਿਸ ਕਰਕੇ ਹਲਕਾ ਤਲਵੰਡੀ ਸਾਬੋ ਦੇ ਵਰਕਰਾਂ ਸਮੇਤ ਜ਼ਿਲ੍ਹੇ ਦੇ ਕਾਂਗਰਸੀ ਲੀਡਰਸ਼ਿਪ ਅਤੇ ਵਰਕਰਾਂ ਦਾ ਉਹ ਸਦਾ ਰਿਣੀ ਰਹਿਣਗੇ ਜਿਨਾਂ ਨੇ ਇਨਾ ਮਾਣ ਬਖਸ਼ਿਆ। ਇਸ ਮੌਕੇ ਮਮਤਾ ਭੁਪੇਸ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਕੇ ਅਤੇ ਨੌਜਵਾਨ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਇਕੱਠ ਕਰਕੇ ਕਾਂਗਰਸੀ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ

ਇਹ ਵੀ ਪੜ੍ਹੋ Bathinda News; ਰਿਟਾਇਰ ਮਿਉਂਸਪਲ ਮੁਲਾਜ਼ਮਾਂ ਦੀ ਹੋਈ ਅਧਿਕਾਰੀਆਂ ਨਾਲ ਮੀਟਿੰਗ

ਕਿ ਕਾਂਗਰਸ ਦਾ ਅਗਲਾ ਜਿਲਾ ਪ੍ਰਧਾਨ ਕੌਣ ਹੋਵੇ ਉਹਨਾਂ ਦੱਸਿਆ ਕਿ ਜ਼ਿਲ੍ਾ ਬਠਿੰਡਾ ਵਿੱਚ ਹੁਣ ਤੱਕ ਦੇ ਹੋਏ ਇਕੱਠ ਵਿੱਚ ਬਹੁਤ ਚਿਹਰੇ ਸਾਹਮਣੇ ਆਏ ਪਰ ਪੁਰਾਣੇ ਜਿਲ੍ਾ ਪ੍ਰਧਾਨ ਸਮੇਤ ਹੋਰਨਾਂ ਲੀਡਰ ਸਿਰਫ ਵੱਲੋਂ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਲਾਈ ਡਿਊਟੀ ਤਹਿਤ ਉਹ ਸਾਰੀ ਰਿਪੋਰਟ ਹਾਈ ਕਮਾਂਡ ਨੂੰ ਦੇਣਗੇ ਅਤੇ ਫੈਸਲਾ ਉਹਨਾਂ ਵੱਲੋਂ ਹੀ ਕਰਨਾ ਹੈ। ਇਸ ਮੌਕੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਕ੍ਰਿਸ਼ਨ ਸਿੰਘ ਰਣਜੀਤ ਸਿੰਘ ਲਖਵਿੰਦਰ ਸਿੰਘ ਯੂਥ ਪ੍ਰਧਾਨ ਸਮੇਤ ਹੋਰ ਲੀਡਰਸ਼ਿਪ ਵੀ ਮੌਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...