ਬਠਿੰਡਾ, 12 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਜਗਸੀਰ ਸਿੰਘ ਦੀ ਅਗਵਾਈ ਹੇਠ ਖੇਤੀ ਭਵਨ ਵਿਖੇ ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਦੀ ਪ੍ਰਧਾਨਗੀ ਵਿੱਚ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੈਡਮ ਪੂਨਮ ਸਿੰਘ (ਪੀ ਸੀ ਐਸ) ਏ ਡੀ ਸੀ ਜਨਰਲ ਬਠਿੰਡਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੈਂਪ ਦੀ ਸ਼ੁਰੂਆਤ ਅਤੇ ਸਟੇਜ ਸੰਚਾਲਨ ਕਰਦਿਆਂ ਡਾ ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਪੀ ਪੀ ਵੱਲੋਂ ਸਮੂਹ ਕਿਸਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਇਸ ਉਪਰੰਤ ਡਾ ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਰਕਲ ਤਿਉਣਾ ਵੱਲੋਂ ਸਰੌਂ ਦੀ ਫ਼ਸਲ ਸਬੰਧੀ ਜਾਣਕਾਰੀ ਦਿੱਤੀ ਗਈ। ਡਾ ਅਰਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਰਕਲ ਹਰਰਾਏਪੁਰ ਨੇ ਕਣਕ ਦੀਆਂ ਕਿਸਮਾਂ, ਬੀਜ ਸੋਧ ਅਤੇ ਖਾਦ ਪ੍ਰਬੰਧਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ
ਡਾ ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਜ.ਕ.) ਬਲਾਕ ਬਠਿੰਡਾ ਨੇ ਕਣਕ ਦੀ ਫ਼ਸਲ ਵਿੱਚ ਨਦੀਨ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਬਲਾਕ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਨੇ ਸਮੂਹ ਕਿਸਾਨਾਂ ਦਾ ਧੰਨਵਾਦ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਦੌਰਾਨ ਹੀ ਸ੍ਰੀ ਗੁਰਜੀਤ ਵਿਰਕ ਸਹਾਇਕ ਖੇਤੀਬਾੜੀ ਇੰਜੀਨੀਅਰ, ਬਠਿੰਡਾ ਵੱਲੋਂ ਖੇਤੀ ਮਸ਼ੀਨਰੀ ਦੀ ਬੁਕਿੰਗ ਕਰਨ ਲਈ ਬਣਾਈ ਗਈ ਮੋਬਾਈਲ ਐਪ ਉੱਨਤ ਕਿਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਂਪ ਵਿੱਚ ਹਾਜ਼ਿਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੈਡਮ ਪੂਨਮ ਸਿੰਘ (ਪੀ.ਸੀ.ਐੱਸ) ਏ.ਡੀ.ਸੀ ਜਨਰਲ, ਬਠਿੰਡਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ
ਇਹ ਵੀ ਪੜ੍ਹੋ: ਮੁੱਖ ਮੰਤਰੀ ਸੋਮਵਾਰ ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ
ਅਤੇ ਨਾਲ ਹੀ ਇਹ ਵਿਸ਼ਵਾਸ ਦਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹਰ ਸਮੇਂ ਕਿਸਾਨਾਂ ਦੀ ਸੇਵਾ ਵਿੱਚ ਤਿਆਰ ਬਰ ਤਿਆਰ ਹੈ।ਇਸ ਦੇ ਦੌਰਾਨ ਹੀ ਬਲਾਕ ਬਠਿੰਡਾ ਦੇ ਪ੍ਰਤੀ ਪਿੰਡ ਦੋ- ਦੋ ਕਿਸਾਨਾਂ ਨੂੰ ਵਾਤਾਵਰਣ ਦੇ ਰਖਵਾਲੇ ਵਜੋਂ ਸਨਮਾਨਿਤ ਕੀਤਾ ਗਿਆ ਅਤੇ ਬਲਾਕ ਬਠਿੰਡਾ ਦੀ ਟੀਮ ਵੱਲੋਂ ਹਰ ਹਾਜ਼ਿਰ ਕਿਸਾਨ ਨੂੰ ਘਰੇਲੂ ਬਗੀਚੀ ਲਈ ਸਬਜ਼ੀਆਂ ਦੇ ਬੀਜਾਂ ਦੀ ਕਿੱਟ ਦਿੱਤੀ ਗਈ।ਇਸ ਮੌਕੇ ਸ੍ਰੀ ਅੰਕਿਤ ਤ੍ਰਿਪਾਠੀ ਸੈਟਰਲ ਪ੍ਰਦੂਸ਼ਣ ਕੰਟਰੋਲ ਬੋਰਡ, ਡਾ ਲਵਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫਸਰ ਸਰਕਲ ਬੱਲੂਆਣਾ, ਡਾ ਜਗਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਹਿਮਾ ਸਰਜਾ ਹਾਜ਼ਰ ਸਨ।