Bathinda News: ਜੱਚਾ-ਬੱਚਾ ਹਸਪਤਾਲ ’ਚ ਵਿਸ਼ੇਸ਼ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

0
57

ਬਠਿੰਡਾ, 12 ਦਸੰਬਰ: Bathinda News: ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਜੱਚਾ-ਬੱਚਾ ਹਸਪਤਾਲ ਬਠਿੰਡਾ ਡਾ. ਪ੍ਰੀਤਇੰਦਰ ਕੌਰ ਦੀ ਅਗਵਾਈ ਹੇਠ ਸਰਦੀ ਦੀ ਰੁੱਤ ਵਿਚ ਜੱਚਾ ਤੇ ਬੱਚਾ ਦੀ ਵਿਸ਼ੇਸ਼ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮਾਪਿਆਂ ਨੂੰ ਨਵ-ਜੰਮੇਂ ਬੱਚਿਆਂ ਦੀ ਦੇਖ-ਭਾਲ, ਸਾਫ-ਸਫਾਈ, ਬਿਮਾਰੀਆਂ ਅਤੇ ਇੰਨਫੈਕਸ਼ਨ ਤੋਂ ਬਚਾਅ ਆਦਿ ਸੰਬੰਧੀ ਵਿਸਥਾਰ ਨਾਲ ਦੱਸਿਆ ਗਿਆ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਨੇ ਆਪਣੀ ਧਾਰਮਿਕ ਸਜ਼ਾ ਕੀਤੀ ਪੂਰੀ, ਆਖ਼ਰੀ ਦਿਨ ਸ਼੍ਰੀ ਟੁੱਟੀ-ਗੰਢੀ ਗੁਰਦੂਆਰਾ ਸਾਹਿਬ ਨਿਭਾਈ ਸੇਵਾ

ਇਸ ਮੌਕੇ ਨਵਜੰਮੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਦਿਆਂ ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਨੇ ਦੱਸਿਆ ਕਿ ਬੱਚੇ ਦਾ ਸਰੀਰ ਨੂੰ ਨਿੱਘਾ ਰੱਖਣ ਲਈ ਗਰਮ ਕੱਪੜੇ ਪਹਿਨਾਏ ਜਾਣ। ਕਾਊਂਸਲਰ ਚਰਨਪਾਲ ਕੌਰ ਅਤੇ ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਸਾਂਝੇ ਰੂਪ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨਾ ਸੰਭਵ ਹੋ ਸਕੇ ਬੱਚਿਆਂ ਨੂੰ ਘਰ ਦੇ ਅੰਦਰ ਰੱਖਿਆ ਜਾਵੇ ਅਤੇ ਠੰਡੀ ਹਵਾ ਦੇ ਸੰਪਰਕ ਵਿਚ ਆਉਣ ਤੋਂ ਬਚਾਇਆ ਜਾਵੇ। ਸਰੀਰ ਦੇ ਤਾਪਮਾਨ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਸਿਹਤਮੰਦ ਭੋਜਨ ਖਾਣਾ ਚਾਹੀਦਾ ਹੈ। ਇਸ ਮੌਕੇ ਐਲ. ਐਚ. ਵੀ ਸਰਬਜੀਤ ਕੌਰ ਤੇ ਏ. ਐਨ.ਐਮ ਗੁਰਪ੍ਰੀਤ ਕੌਰ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here