ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

Date:

spot_img

Muktsar News:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਰਾਜ ਕੁਮਾਰ, ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ,ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜਿ਼ਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।ਇਸ ਮੌਕੇ ਜਿਲ੍ਹਾ ਅਤੇ ਸੈਸਨ ਜੱਜ,ਰਾਜ ਕੁਮਾਰ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਲਈ ਕਿੱਤਾ ਮੁੱਖੀ ਪ੍ਰੋਗਰਾਮ ਕੀਤਾ ਗਿਆ।ਇਸ ਪੋ੍ਰਗਰਾਮ ਵਿੱਚ ਲਗਭਗ 60 ਬੰਦਿਆ ਵੱਲੋਂ ਟਰੇਨਿੰਗ ਪੋ੍ਰਗਰਾਮ ਵਿੱਚ ਭਾਗ ਲਿਆ ਗਿਆ। ਇਸ ਕਿੱਤਾ ਮੁੱਖੀ ਪ੍ਰੋਗਰਾਮ ਦੀ ਟਰੇਨਿੰਗ ਸ੍ਰੀ ਅੰਗਰੇਜ ਸਿੰਘ ਭੁੱਲਰ ਵੱਲੋਂ ਦਿੱਤੀ ਗਈ।ਅੰਗਰੇਜ ਸਿੰਘ ਭੁੱਲਰ ਨੇ ਕੈਦੀਆਂ/ਹਵਾਲਾਤੀਆ ਨੂੰ ਪੱਤਿਆਂ ਤੋਂ ਖਾਦ ਬਣਾਉਣ ਅਤੇ ਗੰਡੋਇਆ ਤੋਂ ਖਾਦ ਬਣਾਉਣ ਦੀ ਟਰੇਨਿੰਗ ਦਿੱਤੀ ਗਈ, ਇਸ ਟ੍ਰੇਨਿੰਗ ਦਾ ਸੈਸਨ ਤਿੰਨ ਦਿਨ ਤੱਕ ਚੱਲੇਗਾ।

ਇਹ ਵੀ ਪੜ੍ਹੋ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

ਜਿਲ੍ਹਾ ਅਤੇ ਸੈਸਨ ਜੱਜ ਸਾਹਿਬ ਵੱਲੋਂ ਅੰਗਰੇਜ ਸਿੰਘ ਭੁੱਲਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਕਿੱਤਾ ਮੁੱਖੀ ਪ੍ਰੋਗਰਾਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਮਾਨਯੋਗ ਜੱਜ ਸਾਹਿਬ ਵੱਲੋਂ ਕੈਦੀ/ਹਵਾਲਾਤੀ ਨੂੰ ਦੱਸਿਆ ਗਿਆ ਕਿ ਇਹ ਕਿੱਤਾ ਮੁਖੀ ਟਰੇਨਿੰਗ ਪ੍ਰੋਗਰਾਮ ਉਹਨਾ ਦੇ ਭਵਿੱਖ ਵਿੱਚ ਕੰਮ ਆਵੇਗਾ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਜਦੋਂ ਕੈਦੀ/ਹਵਾਲਾਤੀ ਜੇਲ ਜੇਲ ਤੋਂ ਬਾਹਰ ਜਾਣਗੇ ਤਾਂ ਉਹ ਆਪਣਾ ਕੰਮ ਸੁਰੂ ਕਰ ਸਕਣਗੇ ।ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿ਼ਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਵੱਲੋਂ 05 ਮੁਕੱਦਮਿਆਂ ਵਿੱਚ 06 ਨਸ਼ਾ ਤਸਕਰ ਕਾਬੂ

ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ ਅਤੇ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ—ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...