Monday, February 2, 2026

ਲੈਂਡ ਪੂਲਿੰਗ ਨੀਤੀ ਵਿਰੁਧ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਨੇ ਬਠਿੰਡਾ ‘ਚ ਕੱਢਿਆ ਟਰੈਕਟਰ ਮਾਰਚ

Date:

spot_img

Bathinda News:ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਦੀ ਜਮੀਨ ਹੜੱਪਣ ਲਈ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਾਉਣ ਲਈ ਪਿੰਡ ਜੋਧਪੁਰ ਰੁਮਾਣਾ ਤੋਂ ਲੈ ਕੇ ਨਰੂਆਣਾ ਵਿੱਚੋਂ ਹੋ ਕੇ ਡੀਸੀ ਦਫਤਰ ਬਠਿੰਡਾ ਤੱਕ ਟਰੈਕਟਰ ਮਾਰਚ ਕੀਤਾ। ਟਰੈਕਟਰ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਜੋਧਪੁਰ ਰੁਮਾਣਾ ਵਿਖੇ ਕਿਸਾਨਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ (ਬੁਰਜ ਗਿੱਲ)ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ (ਧਨੇਰ) ਦੇ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ,

ਇਹ ਵੀ ਪੜ੍ਹੋ  Col Bath Case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਵਿਰੁਧ ਵੱਡਾ Action

ਬੀਕੇਯੂ ਲੱਖੋਵਾਲ ਦੇ ਸੂਬਾ ਸਕੱਤਰ ਸਰੂਪ ਸਿੰਘ ਸਿੱਧੂ, ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲਾ ਆਗੂ ਮੱਖਣ ਸਿੰਘ ਗੁਰੂਸਰ ਨੇ ਬੋਲਦਿਆਂ ਹੋਇਆਂ ਦੋਸ਼ ਲਾਇਆ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਲੈਂਡ ਪੂਲਿੰਗ ਪਾਲਿਸੀ ਲਾਗੂ ਕਰਕੇ ਕਿਸਾਨਾਂ ਦੀ ਜਮੀਨ ਨਾ ਕੇਵਲ ਮੁਫਤ ਵਿੱਚ ਹੜੱਪਣਾ ਚਾਹੁੰਦੇ ਹਨ ਸਗੋਂ ਕਿਸਾਨਾਂ ਤੋਂ ਹੀ ਪੈਸਾ ਲੈ ਕੇ ਕਲੋਨੀਆਂ ਵਿਕਸਿਤ ਕਰਨ ਦੀ ਗੱਲ ਕਰ ਰਹੇ ਹਨ।ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਪਾਲਿਸੀ ਤੁਰੰਤ ਵਾਪਸ ਲੈਣੀ ਚਾਹੀਦੀ ਹੈ ਕਿਉਂਕਿ ਕਿਸਾਨ ਆਪਣੇ ਜੀਵਨ ਨਿਰਵਾਹ ਲਈ ਖੇਤੀ ਕਰ ਰਹੇ ਹਨ ਤੇ ਉਹ ਕਦੇ ਵੀ ਸਰਕਾਰ ਨੂੰ ਆਪਣੀ ਜਮੀਨ ਨਹੀਂ ਦੇਣਗੇ।

ਇਹ ਵੀ ਪੜ੍ਹੋ  Bathinda News; ਬਠਿੰਡਾ ਦੇ ਪਾਣੀ ਨਾਲ ਭਰੇ ਹੋਏ ਅੰਡਰ ਬ੍ਰਿਜ ਵਿਚੋਂ ਲਾ+ਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ

ਜੇਕਰ ਸਰਕਾਰ ਨੇ ਧੱਕੇ ਨਾਲ ਜਮੀਨ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਰਕਾਰ ਨੂੰ ਇਸ ਧੱਕੇਸ਼ਾਹੀ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਅੱਜ ਦੇ ਇਸ ਟਰੈਕਟਰ ਮਾਰਚ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਵੀ ਸ਼ਾਮਿਲ ਹੋਏ।ਇਸ ਮੁਜਾਹਰੇ ਨੂੰ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਆਕਲੀਆ, ਰਾਜਮਹਿੰਦਰ ਸਿੰਘ ਕੋਟਭਾਰਾ, ਜਗਸੀਰ ਸਿੰਘ ਝੁੰਬਾ,ਬਲਵਿੰਦਰ ਸਿੰਘ ਗੰਗਾ, ਬਲਤੇਜ ਸਿੰਘ ਪੂਹਲੀ, ਸੁਖਵਿੰਦਰ ਸਿੰਘ ਮੁਹੱਲਾ ਝੁੱਟੀਕਾ,ਜਗਦੇਵ ਸਿੰਘ ਜੋਗੇਵਾਲਾ,ਦਰਸ਼ਨ ਸਿੰਘ ਫੁੱਲੋ ਮਿੱਠੀ, ਦਾਰਾ ਸਿੰਘ ਮਈਸਰਖਾਨਾ,ਕਰਮ ਸਿੰਘ ਭਾਈ ਰੂਪਾ ਜਗਸੀਰ ਸਿੰਘ ਨਰੂਆਣਾ ਬੰਤਾ ਸਿੰਘ ਪਥਰਾਲਾ, ਸੁਰਜੀਤ ਸਿੰਘ ਤਲਵੰਡੀ ਅਤੇ ਬੀਕੇਯੂ ਸਿੱਧੂਪੁਰ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...