WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਿੱਖਿਆ

ਸਮਰਹਿੱਲ ਕਾਨਵੈਂਟ ਸਕੂਲ ਵਿੱਚ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ

ਬਠਿੰਡਾ, 5 ਸਤੰਬਰ: ਸਥਾਨਕ ਸਮਰਹਿਲ ਕਾਨਵੈਂਟ ਸਕੂਲ ਦੇ ਵਿੱਚ ਅੱਜ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਆਦਰ, ਸਨੇਹ ਤੇ ਪ੍ਰੇਮ ਪ੍ਰਗਟਾਉਂਦੇ ਹੋਏ ਕਵਿਤਾਵਾਂ, ਗੀਤ ਤੇ ਡਾਂਸ ਪੇਸ਼ ਕੀਤਾ । ਵਿਦਿਆਰਥੀਆਂ ਨੇ ਅਧਿਆਪਕ ਸ਼ਬਦ ਦੇ ਵੱਖ ਵੱਖ ਅਰਥ ਪੇਸ਼ ਕਰਦਿਆਂ ਉਹਨਾਂ ਪ੍ਰਤੀ ਆਪਣੇ ਪਿਆਰ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅਧਿਆਪਕਾ ਕਿਰਨ ਗੁਪਤਾ, ਸੁਮਨਜੀਤ ਕੌਰ ਅਤੇ ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਮੌਕੇ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜੀਵਨ ਬਾਰੇ ਅਤੇ ਕੌਮ ਦੇ ਨਿਰਮਾਤਾ ਦੇ ਜੀਵਨ ਵਿੱਚ ਮਹੱਤਵ ਬਾਰੇ ਆਪੋ ਆਪਣੇ ਵਿਚਾਰ ਰੱਖੇ।

ਅਧਿਆਪਕ ਦਿਵਸ ਮੌਕੇ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ‘ਚ ਵਿਦਿਆਰਥੀਆਂ ਵੱਲੋਂ ਗੇਟ ਰੈਲੀ

ਉਨਾਂ ਦੱਸਿਆ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਦਾ ਮਾਰਗ ਦਰਸ਼ਕ ਕਰਦੇ ਹੋਏ ਉਹਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਚੰਗੀ ਕਾਰਜਗੁਜਾਰੀ ਕਰਨ ਲਈ ਪ੍ਰੇਰਤ ਕਰਦੇ ਰਹਿੰਦੇ ਹਨ। ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਪ੍ਰੋਗਰਾਮ ਦੀ ਸ਼ਲਾਂਘਾ ਕਰਦੇ ਹੋਏ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਐਮਡੀ ਰਮੇਸ਼ ਕੁਮਾਰ ਨੇ ਵਿਦਿਆਰਥੀਆਂ ਦੇ ਰੰਗਾਂ ਰੰਗ ਪ੍ਰੋਗਰਾਮ ਦੀ ਸ਼ਲਾਂਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਦਾ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਉਤਸਾਹਿਤ ਕੀਤਾ। ਉਹਨਾਂ ਸਕੂਲ ਦੇ ਅਧਿਆਪਕਾਂ ਦੀ ਚੰਗੀ ਕਾਰਗੁਜ਼ਾਰੀ ਲਈ ਸ਼ਲਾਂਘਾ ਕਰਦੇ ਹੋਏ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਅਖੀਰ ਵਿੱਚ ਸੰਗੀਤ ਅਧਿਆਪਕ ਗਗਨਦੀਪ ਖਾਨ ਨੇ ਨੂੰ ਵਧੀਆ ਪ੍ਰੋਗਰਾਮ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

 

Related posts

ਸਿਲਵਰ ਓਕਸ ਸਕੂਲ ਵਿੱਚ ਸਲਾਨਾ ਸਮਾਗਮ ‘ਯੂਫੋਰੀਆ –ਇਕੇਬਾਨਾ’ ਧੂਮ-ਧਾਮ ਨਾਲ ਮਨਾਇਆ

punjabusernewssite

ਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਅਧਿਆਪਕ ਦਿਵਸ‘ ਮਨਾਇਆ

punjabusernewssite

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੋਜੀ ਵੱਲੋਂ ਹੱਡੀਆਂ ਦੇ ਜੋੜ ਲਈ “ਬਾਇਓਡੀਗ੍ਰੇਡੇਬਲ ਇਮਪਲਾਂਟ” ਦੀ ਵਰਤੋਂ

punjabusernewssite