SSD College of Professional Studies ਵਿਖੇ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ

0
121
+1

 👉ਸਤਨਾਮ ਸਿੰਘ ਅਤੇ ਰਮਨਦੀਪ ਕੌਰ ਬਣੇ ਬੈਸਟ ਐਥਲੀਟ
Bathinda News: SSD College of Professional Studies bhokhra ਵਿਖੇ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੀਟ ਦਾ ਉਦਘਾਟਨ ਡਾਇਰੈਕਟਰ ਪ੍ਰੋ.ਐਨ.ਕੇ.ਗੋਸਾਈਂ ਅਤੇ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਝੰਡਾ ਲਹਿਰਾ ਕੇ ਕੀਤਾ। ਪ੍ਰੋ. ਜਸਮੀਤ ਸਿੰਘ ਅਤੇ ਸਮੂਹ ਸਟਾਫ਼ ਦੀ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਮੁਕਾਬਲਿਆਂ ਵਿੱਚ 100 ਮੀਟਰ ਦੌੜ ਵਿੱਚ ਸਤਨਾਮ ਸਿੰਘ, ਪ੍ਰੇਮ ਨਾਥ ਅਤੇ ਲਵਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ ਯੂਪੀ ‘ਚ ਬੋਲੈਰੋ ਦੀ ਬੱਸ ਨਾਲ ਭਿਆਨਕ ਟੱਕਰ: 10 ਲੋਕਾਂ ਦੀ ਮੌ+ਤ ,19 ਜ਼ਖਮੀ

ਇਸ ਉਪਰੰਤ ਲੰਮੀ ਛਾਲ ਮੁਕਾਬਲੇ ਵਿੱਚ ਗੋਬਿੰਦ ਸਿੰਘ, ਲਵਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ 3 ਲੈਗ ਦੌੜ ਵਿੱਚ ਬੰਟੀ ਸਿੰਘ ਅਤੇ ਸਤਨਾਮ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।ਲੜਕੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ 100 ਮੀਟਰ ਦੌੜ ਵਿੱਚ ਸਨੇਹਾ ਕੁਮਾਰੀ ਨੇ ਪਹਿਲਾ ਰਮਨਦੀਪ ਕੌਰ ਨੇ ਦੂਜਾ ਅਤੇ ਰਾਜਵੀਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਲੰਮੀ ਛਾਲ ਮੁਕਾਬਲੇ ਵਿੱਚ ਰਮਨਦੀਪ ਕੌਰ ਨੇ ਪਹਿਲਾ, ਹੁਸਨਪ੍ਰੀਤ ਕੌਰ ਨੇ ਦੂਜਾ ਅਤੇ ਸਨੇਹਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ 3 ਲੈਗ ਦੌੜ ਵਿੱਚ ਰਮਨਦੀਪ ਕੌਰ ਅਤੇ ਉਰਮਿਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ  ਬਠਿੰਡਾ ਦੇ ਮਲੋਟ ਰੋਡ ’ਤੇ ਨਵੇਂ ਬੱਸ ਸਟੈਂਡ ਦਾ ਜਲਦ ਹੋਵੇਗਾ ਕੰਮ ਸ਼ੁਰੂ: ਐਮਐਲਏ ਜਗਰੂਪ ਗਿੱਲ

ਇਸ ਸਲਾਨਾ ਐਥਲੈਟਿਕ ਮੀਟ ਵਿੱਚ ਸਤਨਾਮ ਸਿੰਘ ਅਤੇ ਰਮਨਦੀਪ ਕੌਰ ਨੂੰ ਬੈਸਟ ਐਥਲੀਟ ਐਲਾਨਿਆ ਗਿਆ। ਕਾਲਜ ਡਾਇਰੈਕਟਰ ਪ੍ਰੋ. ਐਨ.ਕੇ.ਗੋਸਾਈਂ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਦੱਸਿਆ ਕਿ ਖੇਡਾਂ ਨਾਲ ਸਾਡਾ ਸਰੀਰ ਨਿਰੋਗ ਰਹਿੰਦਾ ਹੈ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ।ਪ੍ਰੋਗਰਾਮ ਦੇ ਅਖੀਰ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ । ਕਾਲਜ ਦੇ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ ਅਤੇ ਸਕੱਤਰ ਪਰਦੀਪ ਮੰਗਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਐਥਲੈਟਿਕ ਮੀਟ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਕੁਲਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here