Punjabi Khabarsaar
ਸਿੱਖਿਆ

ਸਿਲਵਰ ਓਕਸ ਸਕੂਲ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੌਜਨ

ਬਠਿੰਡਾ, 19 ਅਕਤੂਬਰ: ਸਥਾਨਕ ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੌਜਨ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਆਰਟ ਆਫ਼ ਲਿਵਿੰਗ ਸੰਸਥਾ ਦੇ ਮੈਂਬਰਾਂ ਪ੍ਰਿੰਸ ਅੰਮ੍ਰਿਤ ਜੁਨੇਜਾ, ਸੁਮਿਤ ਅਰੋੜਾ ਅਤੇ ਆਰਤੀ ਗੁਪਤਾ ਨੇ ਕੀਤੀ। ਇਸ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪਹਿਲਾਂ ਉਹਨਾਂ ਨੂੰ ਮੇਡੀਟੇਸ਼ਨ ਕਰਵਾਈ ਅਤੇ ਫੇਰ ਨਸ਼ਿਆਂ ਸੰਬੰਧੀ ਛੋਟੀਆਂ ਫਿਲਮਾਂ ਦਿਖਾਉਂਦੇ ਹੋਏ ਇਸਦੇ ਮਾਰੂ ਪ੍ਰਭਾਵ ਬਾਰੇ ਦੱਸਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਦੋਸਤਾਂ-ਮਿੱਤਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰੱਖਣ ਲਈ ਸਹੁੰ ਚੁਕਵਾਈ।

ਇਹ ਵੀ ਪੜ੍ਹੋ: ਝੋਨੇ ਦੀ ਖ਼ਰੀਦ ਲਈ ਕਿਸਾਨ ਜਥੇਬੰਦੀ ਉਗਰਾਹਾ ਵੱਲੋਂ ਆਪ ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਸ਼ੁਰੂ

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਇਸ ਅਭਿਆਨ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦੇਸ਼ ਭਰ ਵਿੱਚ 500 ਤੋਂ ਵੱਧ ਸਵੈ-ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਕਾਰਜਸ਼ੀਲ ਹੈ। ਇਹ ਸੰਸਥਾਵਾਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਲਾਗੂ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਹਨ। ਇਨਾਂ ਸੰਸਥਾਵਾਂ ਦੇ ਲਗਭਗ 8000 ਨੌਜਵਾਨ ਵਲੰਟੀਅਰ ਅਤੇ ਵਰਕਰਾਂ ਨੇ ਘਰ-ਘਰ, ਪਿੰਡ-ਪਿੰਡ ਅਤੇ ਨੇੜਲੇ ਇਲਾਕਿਆਂ ਆਦਿ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਹੈ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਵਿੱਚ ਸਹਾਇਤਾ ਕੀਤੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਅੰਤ ਵਿੱਚ ਉਹਨਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

 

Related posts

ਪ੍ਰੋ ਐਨ.ਕੇ. ਗੁਸਾਂਈ ਬਣੇ ਐੱਸਐੱਸਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਡਾਇਰੈਕਟਰ

punjabusernewssite

ਐੱਸ.ਐੱਸ.ਡੀ. ਗਰਲਜ਼ ਕਾਲਜ ਵੱਲੋਂ ਵਿਦਾਇਗੀ ਸਮਾਰੋਹ ਦਾ ਆਯੋਜਨ

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ‘‘ਵਿਗਿਆਨ ਮੇਲਾ-2023 (ਤੀਜਾ ਐਕਸਪੋ)’’ ਦਾ ਸ਼ਾਨਦਾਰ ਆਯੋਜਨ

punjabusernewssite