Monday, February 2, 2026

ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ

Date:

spot_img

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ: ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਫ਼ਲੈਕਸ, ਵਾਲ ਪੇਂਟਿੰਗ, ਪੋਸਟਰ ਆਦਿ ਬਣਵਾਏ ਜਾਣ ਤਾਂ ਜੋ ਨਵੀਂ ਪੀੜ੍ਹੀ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਡੀ-ਐਡਿਕਸ਼ਨ ਸੈਂਟਰ ਵਿੱਚ ਦਾਖਲ ਮਰੀਜ਼ਾਂ ਦੇ ਪੜ੍ਹਨ ਲਈ ਪੰਜਾਬੀ ਪੁਸਤਕਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਭਾਸ਼ਾ ਵਿਭਾਗ ਤੋਂ ਲੋੜੀਂਦੀ ਸਮੱਗਰੀ ਪ੍ਰਾਪਤ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ ‘ਇੱਕ ਦੇਸ-ਇੱਕ ਚੋਣ’ ਬਿੱਲ ਲੋਕ ਸਭਾ ’ਚ ਪੇਸ਼, ਕੇਂਦਰੀ ਕਾਨੂੰਨ ਮੰਤਰੀ ਨੇ ਲਿਆਂਦਾ ਬਿੱਲ

ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ’ਤੇ ਇਸ ਮੁਹਿੰਮ ਤਹਿਤ ਫ਼ਲੈਕਸ ਲਗਾਏ ਜਾਣ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸਮੂਹ ਵਿਭਾਗਾਂ ਤੋਂ ਸੁਝਾਅ ਮੰਗੇ ਕਿ ਇਸ ਮੁਹਿੰਮ ਦੇ ਅਧੀਨ ਕਿਹੜੀਆਂ-ਕਿਹੜੀਆਂ ਹੋਰ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ-ਅੰਦਰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਮਲੋਟ, ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਉਹਨਾਂ ਵੱਲੋਂ ਨਾਟਕ/ਪੇਟਿੰਗ ਆਦਿ ਦੇ ਸਕੂਲ ਪੱਧਰ/ਬਲਾਕ ਪੱਧਰ/ਜ਼ਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ ਗਏ ਸਨ, ਜਿੰਨਾਂ ਵਿੱਚੋਂ ਜੇਤੂ 3 ਟੀਮਾਂ ਨੂੰ 15 ਅਗਸਤ ’ਤੇ ਸਨਮਾਨਿਤ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਕੈਨੇਡਾ ’ਚ ਦੋ ਟਰੱਕਾਂ ਵਿਚਕਾਰ ਹੋਏ ਭਿਆਨਕ ਹਾ.ਦਸੇ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌ+ਤ

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਨਵੀਨ ਗਡਵਾਲ ਨੇ ਵਧੇਰੇ ਜਾਣਕਾਰੀ ਦਿੰਦਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ, ਨਵੀਂ ਦਿੱਲੀ ਵੱਲੋਂ ਸਾਲ 2020-21 ਦੌਰਾਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 10 ਲੱਖ ਰੁਪਏ ਦੇ ਫ਼ੰਡ ਪ੍ਰਾਪਤ ਹੋਏ ਸਨ, ਜਿਸ ਵਿੱਚੋਂ ਹੁਣ ਤੱਕ ਤਕਰੀਬਨ 7 ਲੱਖ ਰੁਪਏ ਖਰਚ ਹੋ ਚੁੱਕੇ ਹਨ ਅਤੇ ਬਕਾਇਆ ਪਈ ਰਾਸ਼ੀ ਨੂੰ ਖਰਚਨ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਦਸ਼ਨ ਲਾਲ ਕੁੰਡਲ, ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਜਸਪਾਲ ਮੌਂਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵੰਦਨਾ ਬਾਂਸਲ, ਡੀ.ਐਸ.ਪੀ. (ਐੱਚ) ਸ੍ਰੀ ਅਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...