ਜਿ਼ਲਾ ਪੱਧਰੀ ਆਰ.ਸੇਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

Date:

spot_img

👉ਆਰ.ਸੇਟੀ ਇੰਸਟੀਚਿਉਟ ਵਲੋ ਚਲਾਈਆਂ ਜਾ ਰਹੀਆਂ ਸਵੈ—ਰੁਜ਼ਗਾਰ ਸਕੀਮਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
Muktsar News:ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹਾ ਪੱਧਰੀ ਆਰ ਸੇਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਜਿ਼ਲ੍ਹਾ ਪ੍ਰੀਸ਼ਦ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਉੁਹਨਾਂ ਆਰ.ਸੇਟੀ ਟਰੇਨਿੰਗ ਇੰਸੀਚਿਉਟ ਵਲੋਂ ਚਲਾਏ ਜਾ ਰਹੇ ਵੱਖ—ਵੱਖ ਰੁਜ਼ਗਾਰ ਕੋਰਸਾ ਦਾ ਜਾਇਜਾ ਲੈਂਦਿਆਂ ਆਰ.ਸੇਟੀ ਦੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਆਪਣੇ ਪੈਰਾ ਤੇ ਖੜ੍ਹਾ ਹੋਣ ਅਤੇ ਹੁਨਰਮੰਦ ਬਨਾਉਣ ਲਈ ਵੱਧ ਤੋਂ ਵੱਧ ਰੁਜਗਾਰ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇ।

ਇਹ ਵੀ ਪੜ੍ਹੋ  1984 ਦੇ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜੋ ਵੀ ਲੋੜਵੰਦ ਸਿਖਲਾਈ ਪ੍ਰਾਪਤ ਕਰ ਲੈਂਦਾ ਹੈ, ਉਸਨੂੰ ਆਪਣਾ ਖੁਦ ਦਾ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਦਿਵਾਉਣ ਵਿੱਚ ਸਹਾਇਤਾ ਕੀਤੀ ਜਾਵੇ ਅਤੇ ਸਬੰਧਿਤ ਸਿਖਲਾਈ ਪ੍ਰਾਪਤ ਸਿਖਾਰਥੀਆਂ ਪਾਸੋ ਕਰਜੇ ਨਾਲ ਸਬੰਧਿਤ ਦਸਤਾਵੇਜ਼ ਪ੍ਰਾਪਤ ਕਰਕੇ ਬੈਂਕਾਂ ਨੂੰ ਕਰਜਾ ਦੇਣ ਦੀ ਸਿਫਾਰਸ ਕੀਤੀ ਜਾਵੇ।ਇਸ ਮੌਕੇ ਤੇ ਆਰ.ਸੇਟੀ (ਸਟੇਟ ਬੈਂਕ ਆਫ ਇੰਡੀਆਂ ) ਕੋਟਭਾਈ ਦੇ ਡਾਇਰੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵਲੋਂ ਪੇਂਡੂ ਸਵੈ ਰੋਜਗਾਰ ਸਿਖਲਾਈ ਸੰਸਥਾ ਕੋਟਭਾਈ ਵਲੋਂ ਬੇਰੁਜ਼ਗਾਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਬਠਿੰਡਾ ਦੀ ਫ਼ੌਜੀ ਛਾਉਣੀ ਨਾਲ ਜਾਂਦੀ ਰਿੰਗ ਰੋਡ ਦਾ ਮੁੱਦਾ ਵਿਧਾਨ ਸਭਾ ’ਚ ਉੱਠਿਆ

ਉਹਨਾਂ ਅੱਗੇ ਦੱਸਿਆ ਕਿ ਪਹਿਲੀ ਅਪ੍ਰੈਲ 2024 ਤੋਂ ਦਸੰਬਰ 2024 ਤੱਕ ਆਰ.ਸੇਟੀ ਸੰਸਥਾ ਵਲੋਂ ਵੱਖ—ਵੱਖ ਬੈਚਸ ਦੌਰਾਨ 788 ਔਰਤਾਂ ਅਤੇ ਮਰਦਾਂ ਨੂੰ ਆਤਮ ਨਿਰਭਰ ਬਨਾਉਣ ਲਈ ਡੇਅਰੀ ਫਾਰਮਿੰਗ, ਬਿਊਟੀ ਪਾਰਲਰ ਅਚਾਰ ਮੁਰੱਬੇ ਬਨਾਉਣ, ਟੇਲਰਿੰਗ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ।ਇਸ ਮੌਕੇ ਚਮਨ ਲਾਲ ਐਲ.ਡੀ.ਐਮ,ਦਲਜੀਤ ਸਿੰਘ ਪਲੇਸਮੈਂਟ ਅਫਸਰ ਜਿ਼ਲ੍ਹਾ ਰੁਜ਼ਗਾਰ ਦਫਤਰ ਅਤੇ ਅਸ਼ੋਕ ਕੁਮਾਰ ਫੈਕਲਟੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...