ਬਠਿੰਡਾ, 7 ਅਪ੍ਰੈਲ: ਵਾਤਾਵਰਣ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਕਦਮ ਚੁੱਕਦੇ ਹੋਏ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਵਾਤਾਵਰਣ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਰਗਰਮ ਯਾਤਰਾ ਸ਼ੁਰੂ ਕੀਤੀ ਹੈ, ਜਿਸ ਦਾ ਮੁੱਖ ਉਦੇਸ਼ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਹੈ।
ਗਿਆਨੀ ਜ਼ੈਲ ਸਿੰਘ ਕਾਲਜ ਦੇ ਸਿਵਲ ਵਿਭਾਗ ਦੀ ਪ੍ਰੋਫੈਸਰ ਇੰਜ. ਸੁਨੀਤਾ ਕੋਤਵਾਲ ਦੀ ਸੁਚੱਜੀ ਅਗਵਾਈ ਹੇਠ ਵਿਦਿਆਰਥੀਆਂ ਨੇ ਆਪਣੇ ਸਾਥੀਆਂ ਅਤੇ ਕਾਲਜ ਸਟਾਫ ਵਿੱਚ ਵਾਤਾਵਰਣ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਈ ਪ੍ਰਭਾਵਸ਼ਾਲੀ ਉਪਾਅ ਸ਼ੁਰੂ ਕੀਤੇ ਹਨ। ਵਿਦਿਆਰਥੀਆਂ ਨੇ ਕੈਂਪਸ ਅੰਦਰ ਇੱਕ ਉਤਸ਼ਾਹੀ ਰੈਲੀ ਦਾ ਆਯੋਜਨ ਕੀਤਾ, ਜਿਸ ਵਿਚ ਜੋਸ਼ੀਲੇ ਨਾਅਰੇ ਅਤੇ ਆਪਣੇ ਨਵੀਨਤਾਕਾਰੀ ਕੰਮਾਂ ਦੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ।
Share the post "ਗਿਆਨੀ ਜ਼ੈਲ ਸਿੰਘ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀ ਵੱਲੋਂ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ"