ਬਠਿੰਡਾ, 22 ਮਾਰਚ :ਪੰਜਾਬੀ ਯੂਨੀਵਰਸਿਟੀ ਦੇ ਸਥਾਨਕ ਰਿਜਨਲ ਸੈਂਟਰ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਵਿਖੇ ਐਮ.ਏ. ਪੰਜਾਬੀ ਦੇ ਵਿਦਿਆਰਥੀਆਂ ਵੱਲੋਂ ਫਰੈਸ਼ਰ-ਕਮ-ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ਵਿਚ ਕੈਂਪਸ ਡਾਇਰੈਕਟਰ ਡਾ. ਕਮਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿੰਨ੍ਹਾਂ ਨੇ ਰਿਬਨ ਕੱਟਕੇ ਪਾਰਟੀ ਦਾ ਅਗਾਜ਼ ਕੀਤਾ। ਵਿਭਾਗ ਦੇ ਮੁਖੀ ਡਾ. ਰਜਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਉਹਨਾਂ ਨੂੰ ਮੌਜੂਦ ਸਭ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ।
Big News: ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫਤਾਰ
ਆਪਣੇ ਭਾਸ਼ਣ ਵਿੱਚ ਮੁੱਖ ਮਹਿਮਾਨ ਨੇ ਸਭ ਵਿਦਿਆਰਥੀਆਂ ਨੂੰ ਪਾਰਟੀ ਆਯੋਜਿਤ ਕਰਨ ਲਈ ਮੁਬਾਰਕਬਾਦ ਦਿੰਦਿਆਂ ਉਹਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਐਮ.ਏ. ਆਨਰਜ਼ ਪੰਜਾਬੀ ਭਾਗ ਪਹਿਲਾ ਅਤੇ ਐਮ.ਏ. ਪੰਜਾਬੀ ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਆਈਟਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਐਮ.ਏ. ਆਨਰਜ਼ ਪੰਜਾਬੀ ਭਾਗ ਪਹਿਲਾ ਦੇ ਵਿਦਿਆਰਥੀ ਪਰਸਨ ਸਿੰਘ ਨੂੰ ’ਮਿਸਟਰ ਫਰੈਸ਼ਰ ਅਤੇ ਰਣਜੀਤ ਕੌਰ ਨੂੰ ’ਮਿਸ ਫਰੈਸ਼ਰ ਦੇ ਖਿਤਾਬ ਨਾਲ ਨਿਵਾਜਿਆ ਗਿਆ।
ਪੰਜਾਬ ’ਚ 100 ਤੋਂ 119 ਸਾਲ ਦੀ ਉਮਰ ਦੇ ਵੋਟਰਾਂ ਦੀ ਗਿਣਤੀ ਪੰਜ ਹਜ਼ਾਰ ਤੋਂ ਟੱਪੀ
ਐਮ.ਏ. ਪੰਜਾਬੀ ਭਾਗ ਦੂਜਾ ਵਿੱਚ ਹਰਦੀਪ ਸਿੰਘ ਨੂੰ ਮਿਸਟਰ ਫੇਅਰਵੈਲ ਅਤੇ ਸਿਮਰਨ ਨੂੰ ਮਿਸ ਫੇਅਰਵੈਲ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਆਈਟਮਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ. ਬੂਟਾ ਸਿੰਘ ਬਰਾੜ, ਪ੍ਰੋਫੈਸਰ ਬਲਵਿੰਦਰ ਕੌਰ, ਪ੍ਰੋਫੈਸਰ ਨਵਦੀਪ ਕੌਰ (ਇੰਚਾਰਜ), ਪ੍ਰੋਫੈਸਰ ਰਵਿੰਦਰ ਸਿੰਘ ਸੰਧੂ ਤੋਂ ਇਲਾਵਾ ਵਿਭਾਗ ਦੇ ਸਮੂਹ ਅਧਿਆਪਨ ਅਤੇ ਗੈਰ-ਅਧਿਆਪਨ ਅਮਲੇ ਨੇ ਵੀ ਹਾਜਰੀ ਲਗਵਾਈ।
Share the post "ਪੰਜਾਬੀ ਯੂਨੀਵਰਸਿਟੀ ਦੇ ਬਠਿੰਡਾ ਰਿਜਨਲ ਸੈਂਟਰ ’ਚ ਫਰੈਸ਼ਰ-ਕਮ-ਫੇਅਰਵੈੱਲ ਪਾਰਟੀ ਦਾ ਆਯੋਜਨ"