ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ

0
61
+1

Bathinda News:ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੁਮੀਤ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਿਵਲ ਜੱਜ, ਸੀਨੀਅਰ ਡਵੀਜ਼ਨ-ਸੀ.ਜੇ.ਐਮ-ਸਹਿਤ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸੁਰੇਸ਼ ਕੁਮਾਰ ਗੋਇਲ ਵਲੋਂ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਸਿਵਲ ਜੱਜ ਸੁਰੇਸ਼ ਕੁਮਾਰ ਗੋਇਲ ਵਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਕਾਨੂੰਨੀ ਸਹਾਇਤਾ ਸਬੰਧੀ ਟੋਲ ਫਰੀ ਨੰਬਰ 151001 ਬਾਰੇ ਵੀ ਦੱਸਿਆ।

ਇਹ ਵੀ ਪੜ੍ਹੋ ਫਾਜ਼ਿਲਕਾ ਪੁਲਿਸ ਦਾ ਅਸਲਾ ਤਸਕਰਾਂ ਖ਼ਿਲਾਫ਼ ਵੱਡਾ ਐਕਸ਼ਨ–02 ਪਿਸਟਲ, 04 ਕਾਰਤੂਸ ਸਮੇਤ ਇੱਕ ਗ੍ਰਿਫ਼ਤਾਰ

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।ਸੈਂਮੀਨਰ ਮੌਕੇ 9 ਟਰੈਨਿੰਗ ਜੂਡੀਸ਼ੀਅਲ ਅਫਸਰਾਂ ਤੋਂ ਇਲਾਵਾ ਮੈਂਡੀਏਟਰ ਸ੍ਰੀਮਤੀ ਸ਼ੀਮਾ ਸ਼ਰਮਾ,ਰਾਕੇਸ਼ ਕੁਮਾਰ ਨਰੂਲਾ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+1

LEAVE A REPLY

Please enter your comment!
Please enter your name here