👉ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ:ਮੁੱਖ ਅਧਿਆਪਕ ਲਲਿਤ ਸਿੰਗਲਾ
ਪਟਿਆਲਾ 12 ਜਨਵਰੀ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਚੀਫ਼ ਜੁਡੀਸ਼ਅਲ ਮੈਜਿਸਟਰੇਟ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਿੱਖਿਆ ਵਿਭਾਗ, ਟ੍ਰੈਫਿਕ ਐਜੂਕੇਸ਼ਨ ਸੈਲ ਪਟਿਆਲਾ, ਜ਼ਿਲ੍ਹਾ ਸਾਂਝ ਕੇਂਦਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਸਰਕਾਰੀ ਹਾਈ ਸਮਾਰਟ ਸਕੂਲ, ਰਣਬੀਰ ਪੁਰਾ,ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।
ਇਹ ਵੀ ਪੜ੍ਹੋ ਪਟਿਆਲਾ ਤੋਂ ਬਾਅਦ ਜਲੰਧਰ ’ਚ ਵੀ ਆਪ ਆਗੂ ਦੇ ਸਿਰ ਸਜ਼ਿਆ ‘ਮੇਅਰ’ ਦਾ ਤਾਜ਼
ਇਸ ਮੌਕੇ ਉੱਘੇ ਸਮਾਜ ਸੇਵੀ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਤੇ ਟ੍ਰੈਫਿਕ ਮਾਰਸ਼ਲ ਟ੍ਰੈਫਿਕ ਵਿੰਗ ਪੰਜਾਬ ਪੁਲਿਸ ਪਟਿਆਲਾ ਵਲੋਂ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਮਿਡ – ਡੇ ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।
ਇਹ ਵੀ ਪੜ੍ਹੋ ਸ਼ੈਸਨ ਜੱਜ ਦੀ ਰੇਲ ਗੱਡੀ ਦੀ ਲਾਈਨ ਤੋਂ ਲਾਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਸ਼ੁਰੂ
ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਸਕੂਲ ਦੇ ਮੁੱਖ ਅਧਿਆਪਕ ਲਲਿਤ ਸਿੰਗਲਾ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।ਸੈਮੀਨਾਰ ਵਿੱਚ ਸਮੂੰਹ ਸਟਾਫ਼ ਤੇ ਮਿਡ ਡੇ ਮੀਲ ਵਰਕਰਾਂ ਨੇ ਵੀ ਭਾਗ ਲਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਸਰਕਾਰੀ ਹਾਈ ਰਣਬੀਰ ਪੁਰਾ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਆਯੋਜਿਤ"