ਬਠਿੰਡਾ, 19 ਜੁਲਾਈ: ਸਥਾਨਕ SSD ਗਰਲਜ਼ ਕਾਲਜ ਦੇ ਅੰਦਰੂਨੀ ਕੁਆਲਿਟੀ ਅਸ਼ੋਰੈਂਸ ਸੈੱਲ ਵੱਲੋਂ ‘‘ਉੱਚ ਸਿੱਖਿਆ ਸੰਸਥਾਵਾਂ ’ਤੇ NEP-2020 ਦਾ ਪ੍ਰਭਾਵ’’ ਵਿਸ਼ੇ ’ਤੇ ਇੱਕ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਵਿਸ਼ਾਲ ਗੋਇਲ ਵਰਕਸ਼ਾਪ ਦੇ ਰਿਸੋਰਸ ਪਰਸਨ ਦੇ ਤੌਰ ’ਤੇ ਪੁੱਜੇ ਹੋਏ ਸਨ। ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਰਿਸੋਰਸ ਪਰਸਨ ਦੀ ਜਾਣ-ਪਛਾਣ ਅਤੇ ਸਵਾਗਤ ਕੀਤਾ।
’ਤੇ ਥਾਣੇਦਾਰ ਗੁਰਮੇਲ ਸਿਉਂ ਤਾਂ ਡੈਣ ਤੋਂ ਵੀ ਟੱਪਿਆ…
ਡਾ. ਵਿਸ਼ਾਲ ਗੋਇਲ ਨੇ NEP 2020 ਦੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਨੇ ਪਾਠਕ੍ਰਮ ਦੀ ਤਿਆਰੀ ਦੇ ਵੱਖ-ਵੱਖ ਹਿੱਸਿਆਂ ਬਾਰੇ ਚਰਚਾ ਕੀਤੀ ਜੋ ਨਵੀਂ ਸਿੱਖਿਆ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੁਦਮੁਖਤਿਆਰ ਸੰਸਥਾਵਾਂ ਲਈ ਜ਼ਰੂਰੀ ਹਨ। ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਦੇ ਸਾਰੇ ਫੈਕਲਟੀ ਮੈਂਬਰਾਂ ਅਤੇ ਐਨ.ਈ.ਪੀ ਸਾਰਥੀਆਂ ਨੇ ਭਾਗ ਲਿਆ। ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਇਸ ਵਰਕਸ਼ਾਪ ਦੇ ਆਯੋਜਨ ਲਈ ਆਈਕਿਊਏਸੀ ਕੋਆਰਡੀਨੇਟਰ ਡਾ. ਅੰਜੂ ਗਰਗ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ।