Site icon Punjabi Khabarsaar

Muktsar News: ਮਾਘੀ ਮੇਲੇ ਸਬੰਧੀ DC ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਸ਼੍ਰੀ ਮੁਕਤਸਰ ਸਾਹਿਬ 11 ਦਸੰਬਰ: Muktsar News: ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇਗਾ ਹੈ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇ ਅਤੇ ਇਹਨਾਂ ਸੈਕਟਰਾਂ ਵਿੱਚ ਜੇ.ਈ., ਐਸ.ਡੀ.ਓ., ਨਗਰ ਕੌਂਸਲ, ਜਨ ਸਿਹਤ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ।ਉਨ੍ਹਾਂ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜਿਆਂ ਹਟਵਾਏ ਜਾਣ ਅਤੇ ਜਿਨ੍ਹਾਂ ਥਾਵਾ ’ਤੇ ਲੰਗਰ ਲਗਾਏ ਜਾਣਗੇ ਹਨ,

ਇਹ ਵੀ ਪੜ੍ਹੋ ’ਆਪ’ ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਉਨ੍ਹਾਂ ਥਾਵੇ ’ਤੇ ਵਰਤੋਂ ਵਿੱਚ ਆਉਣ ਵਾਲੇ ਬਰਤਨ ਪਲਾਸਟਿਕ ਮੁਕਤ ਹੋਣ ਤਾਂ ਜੋ ਇਤਿਹਾਸਕ ਮਾਘੀ ਮੇਲਾ ਇਸ ਵਾਰ ਪਲਾਸਟਿਕ ਮੁਕਤ ਰੱਖਣ ਦਾ ਟੀਚਾ ਪੂਰਾ ਹੋ ਸਕੇ।ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਅਤੇ ਆਰਜੀ ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਉਣ ਦਿੱਤੀ ਜਾਵੇ ।ਉਨ੍ਹਾਂ ਮਾਰਕਫੈਡ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਵਾਗਤੀ ਗੇਟਾਂ ਦੀ ਮੁਰੰਮਤ ਕਰਵਾਕੇ ਸਫਾਈ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਫੁੱਲਾਂ ਅਤੇ ਲੜੀਆਂ ਆਦਿ ਨਾਲ ਸਜਾਇਆ ਜਾਵੇ।ਉਨ੍ਹਾਂ ਮਾਲ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ

ਇਹ ਵੀ ਪੜ੍ਹੋ CM Mann ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਤਾਂ ਜੋ ਭੀੜ ਵਾਲੀਆਂ ਥਾਵਾਂ ’ਤੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਨਜ਼ਰ ਰੱਖੀ ਜਾ ਸਕੇ।ਉਹਨਾਂ ਬੀ.ਐਂਡ ਆਰ (ਸੜਕਾਂ), ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਾ ਮਾਘੀ ਦੌਰਾਨ ਸ਼ਹਿਰ ਵਿੱਚ ਪਾਰਕਿੰਗ ਲਈਢੁਕਵੀਆਂ ਥਾਵਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਇਸ ਦੀ ਸੂਚਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।ਇਸ ਮੌਕੇ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਐਸ ਡੀ ਐਮ ਗਿੱਦੜਬਾਹਾ, ਡੀਐਸਪੀ ਰਛਪਾਲ ਸਿੰਘ, ਡਾ. ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version