ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉* ਔਰਤਾਂ ਦੀ ਆਰਥਿਕ ਸੁਤੰਤਰਤਾ ਲਈ ਪੰਜਾਬ ਵਿੱਚ 75 ਲੱਖ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ 1,000-1,500 ਰੁਪਏ ਦਿੱਤੇ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉* 29,000 ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 3 ਲੱਖ ਔਰਤਾਂ ਨੂੰ 631 ਕਰੋੜ ਰੁਪਏ ਦੇ ਵਿਆਜ-ਮੁਕਤ ਕਰਜ਼ੇ ਦੇ ਕੇ ਆਤਮ-ਨਿਰਭਰ ਬਣਾਇਆ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉* ਸਾਡੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ ਅਤੇ ਪੰਜਾਬ ਦੀ ਤਰੱਕੀ ਪਿੱਛੇ ਮਜ਼ਬੂਤ ਤਾਕਤ ਵਜੋਂ ਉੱਭਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉* ‘ਤੀਆਂ ਦਾ ਮੇਲਾ’ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਰਵਾਇਤਾਂ ਅਤੇ ਲੋਕ ਗੀਤਾਂ ਦਾ ਪ੍ਰਤੀਕ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Sangrur News : ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ। ਔਰਤਾਂ ਦੇ ਆਰਥਿਕ ਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਦੱਸਿਆ ਕਿ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ 1,000-1,500 ਰੁਪਏ ਮਿਲ ਰਹੇ ਹਨ, ਜਦਕਿ 29,000 ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 3 ਲੱਖ ਔਰਤਾਂ ਨੂੰ 631 ਕਰੋੜ ਰੁਪਏ ਦੇ ਵਿਆਜ-ਮੁਕਤ ਕਰਜ਼ਿਆਂ ਨਾਲ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਜਿੱਥੇ ਇੱਕ ਮਜ਼ਬੂਤ ਅਤੇ ’ਰੰਗਲਾ ਪੰਜਾਬ’ ਬਣਾਉਣ ਵਿੱਚ ਮਦਦ ਕਰ ਰਹੇ ਹਨ, ਉੱਥੇ ਹੀ ’ਤੀਆਂ ਦਾ ਮੇਲਾ’ ਵਰਗੇ ਜਸ਼ਨ ਪੰਜਾਬ ਦੀਆਂ ਅਮੀਰ ਲੋਕ ਪਰੰਪਰਾਵਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਰੱਖ ਰਹੇ ਹਨ।ਇਸ ਮੌਕੇ ਦੇ ਕੁਝ ਪਲਾਂ ਨੂੰ ਐਕਸ ਹੈਂਡਲ ‘ਤੇ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ’ਤੀਆਂ’ ਦੇ ਤਿਉਹਾਰ ਮੌਕੇ ਮੈਂ ਧੂਰੀ ਵਿਖੇ ਮਾਵਾਂ-ਭੈਣਾਂ ਨਾਲ ਖ਼ੁਸ਼ੀ ਦੇ ਪਲ ਸਾਂਝੇ ਕੀਤੇ। ਮੈਨੂੰ ਇਹ ਦੱਸਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ 75.24 ਲੱਖ ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਭੈਣਾਂ ਨੂੰ ਵੀ ਰੱਖੜੀ ਦੇ ਤਿਉਹਾਰ ਮੌਕੇ ਜਲਦ ਇਹ ਤੋਹਫ਼ਾ ਮਿਲ ਜਾਵੇਗਾ। ਅੱਜ ਸਾਡੀਆਂ ਧੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ। ਸਾਡੀ ਸਰਕਾਰ ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਅਤੇ ਹਰ ਘਰ-ਪਰਿਵਾਰ ‘ਤੇ ਜ਼ਿੰਮੇਵਾਰੀ ਦੇ ਬੋਝ ਘਟਾਉਣ ਲਈ ਲਗਾਤਾਰ ਵਚਨਬੱਧ ਹੈ।”

ਇਹ ਵੀ ਪੜ੍ਹੋ 👉ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੈਫਰਨ ਪਾਮਜ਼, ਧੂਰੀ ਵਿਖੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨਾਲ ‘ਤੀਆਂ ਦੇ ਮੇਲੇ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਸ਼ਾਸਨ, ਆਰਥਿਕਤਾ ਅਤੇ ਰਾਜਨੀਤੀ ਵਿੱਚ ਔਰਤਾਂ ਦੀ ਸਮੁੱਚੀ ਭਾਗੀਦਾਰੀ ਤੋਂ ਬਿਨਾਂ ਪੰਜਾਬ ਦੇਸ਼ ਵਿੱਚ ਮੋਹਰੀ ਨਹੀਂ ਬਣ ਸਕਦਾ। ਇਹ ਸਮੇਂ ਦੀ ਲੋੜ ਹੈ ਕਿ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਔਰਤਾਂ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਨ।” ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ ਲੜਕੀਆਂ ਸਾਰੇ ਖੇਤਰਾਂ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਨਵੀਆਂ ਉਚਾਈਆਂ ਛੂਹ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ‘ਤੀਆਂ ਦਾ ਮੇਲਾ’ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਪਰੰਪਰਾਵਾਂ ਅਤੇ ਲੋਕ ਗੀਤਾਂ ਨੂੰ ਸਮਰਪਿਤ ਵਿਸ਼ੇਸ਼ ਜਸ਼ਨ ਹੈ। ਉਨ੍ਹਾਂ ਅੱਗੇ ਕਿਹਾ, “ਤੀਆਂ ਪੰਜਾਬੀ ਸੱਭਿਆਚਾਰ ਵਿੱਚ ਖ਼ੁਸ਼ੀ, ਉਤਸ਼ਾਹ ਅਤੇ ਆਪਸੀ ਸਾਂਝ ਦਾ ਪ੍ਰਤੀਕ ਹਨ। ਇਹ ਤਿਉਹਾਰ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਰਵਾਇਤੀ ਰੀਤੀ-ਰਿਵਾਜਾਂ, ਲੋਕ ਪਰੰਪਰਾਵਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਯਤਨ ਹੈ।”

ਇਹ ਵੀ ਪੜ੍ਹੋ 👉Bhagwant Mann govt ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਮੁੱਖ ਤੌਰ ’ਤੇ ਪੰਜਾਬ ਦੀਆਂ ਧੀਆਂ, ਭੈਣਾਂ ਅਤੇ ਔਰਤਾਂ ਦੀ ਖ਼ੁਸ਼ੀ ਅਤੇ ਜਸ਼ਨਾਂ ਨਾਲ ਜੁੜਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ,“ਗਿੱਧਾ, ਬੋਲੀਆਂ, ਲੋਕ ਗੀਤ, ਫੁਲਕਾਰੀ, ਪੰਜਾਬੀ ਪਹਿਰਾਵਾ ਅਤੇ ਪਰੰਪਰਾਗਤ ਲੋਕ ਕਲਾਵਾਂ ਪੰਜਾਬ ਦੀ ਸੱਭਿਆਚਾਰਕ ਪਛਾਣ ਦਾ ਅਨਿੱਖੜਵਾਂ ਅੰਗ ਹਨ। ’ਤੀਆਂ ਦਾ ਮੇਲਾ’ ਇਨ੍ਹਾਂ ਲੋਕ ਕਲਾਵਾਂ ਨੂੰ ਸੰਭਾਲਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦੇ ਤੇਜ਼-ਰਫ਼ਤਾਰ ਡਿਜੀਟਲ ਯੁੱਗ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਜੇਕਰ ਅਸੀਂ ਆਪਣੀ ਭਾਸ਼ਾ, ਲੋਕ ਗੀਤ, ਲੋਕ ਨਾਚ, ਰਵਾਇਤੀ ਪਹਿਰਾਵਾ ਅਤੇ ਰੀਤੀ-ਰਿਵਾਜ ਅਗਲੀ ਪੀੜ੍ਹੀ ਨੂੰ ਸੌਂਪਣ ਵਿੱਚ ਅਸਫ਼ਲ ਰਹਿੰਦੇ ਹਾਂ ਤਾਂ ਇਹ ਅਮੀਰ ਵਿਰਾਸਤ ਹੌਲੀ-ਹੌਲੀ ਸਾਡੇ ਜੀਵਨ ਵਿੱਚੋਂ ਲੋਪ ਹੋ ਸਕਦੀ ਹੈ।” ਉਨ੍ਹਾਂ ਕਿਹਾ ਕਿ ਇਸ ਲਈ ਅਜਿਹੇ ਸਮਾਗਮ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪੀੜ੍ਹੀਆਂ ਦਰਮਿਆਨ ਸੱਭਿਆਚਾਰਕ ਸਾਂਝ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਔਰਤਾਂ ਸਿੱਖਿਆ, ਖੇਡਾਂ, ਪ੍ਰਸ਼ਾਸਨ, ਵਪਾਰ, ਕਲਾ ਅਤੇ ਖੇਤੀਬਾੜੀ ਸਮੇਤ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਇੱਕ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ। ਉਨ੍ਹਾਂ ਕਿਹਾ, “ਅਜਿਹੇ ਸੱਭਿਆਚਾਰਕ ਸਮਾਗਮ ਔਰਤਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਉਨ੍ਹਾਂ ਦੀ ਪਛਾਣ ਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਦੇ ਮੌਕੇ ਪ੍ਰਦਾਨ ਕਰਦੇ ਹਨ।”

ਇਹ ਵੀ ਪੜ੍ਹੋ 👉ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਗੀਤਾਂ, ਬੋਲੀਆਂ ਅਤੇ ਲੋਕ ਸਾਹਿਤ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ‘ਤੀਆਂ ਦਾ ਮੇਲਾ’ ਪੰਜਾਬ ਦੇ ਲੋਕਾਂ ਨੂੰ ਆਪਣੀ ਵਿਰਾਸਤ ਨਾਲ ਮੁੜ ਜੋੜਨ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ।ਉਨ੍ਹਾਂ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੀਆਂ ਧੀਆਂ ਨੇ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ ਹੈ ਅਤੇ ਅੱਜ ਉਹ ਸੂਬੇ ਦੀ ਤਰੱਕੀ ਨੂੰ ਅੱਗੇ ਵਧਾਉਣ ਵਾਲੀ ਸ਼ਕਤੀਸ਼ਾਲੀ ਤਾਕਤ ਵਜੋਂ ਉੱਭਰ ਰਹੀਆਂ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਦੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵੀ ਸ਼ੁਰੂ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ 1 ਅਗਸਤ, 2026 ਤੱਕ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਬਾਕੀ ਸਾਰੀਆਂ ਔਰਤਾਂ ਨੂੰ ਵੀ ਇਸ ਯੋਜਨਾ ਲਈ ਰਜਿਸਟਰ ਕਰਵਾਉਣ ਅਤੇ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ 👉CM Bhagwant Mann ਦੇ OSD ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਖੁੱਲੀ ਚੁਣੌਤੀ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚੋਂ ਨੌਂ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਸੀਨੀਅਰ ਪੁਲਿਸ ਸੁਪਰਡੈਂਟ ਹਨ। ਉਨ੍ਹਾਂ ਕਿਹਾ, “ਇਹ ਇਸ ਤੱਥ ਦਾ ਪ੍ਰਤੱਖ ਪ੍ਰਮਾਣ ਹੈ ਕਿ ਮੌਕਾ ਮਿਲਣ ’ਤੇ ਕੁੜੀਆਂ ਜ਼ਿੰਦਗੀ ਵਿੱਚ ਕੋਈ ਵੀ ਟੀਚਾ ਪ੍ਰਾਪਤ ਕਰ ਸਕਦੀਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਔਰਤਾਂ ਦੇ ਸ਼ਕਤੀਕਰਨ ਲਈ ਕਈ ਹੋਰ ਪਹਿਲਕਦਮੀਆਂ ਕੀਤੀਆਂ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਲਗਪਗ 29000 ਸਵੈ-ਸਹਾਇਤਾ ਸਮੂਹ (ਐਸਐਚਜੀ) ਬਣਾਏ ਗਏ ਹਨ ਅਤੇ ਲਗਪਗ ਤਿੰਨ ਲੱਖ ਔਰਤਾਂ ਨੂੰ ਇਨ੍ਹਾਂ ਸਮੂਹਾਂ ਨਾਲ ਜੋੜਿਆ ਹੈ। ਪਿਛਲੇ ਚਾਰ ਸਾਲਾਂ ਦੌਰਾਨ ਸਵੈ-ਸਹਾਇਤਾ ਸਮੂਹਾਂ ਨੂੰ 631 ਕਰੋੜ ਦੇ ਵਿਆਜ ਮੁਕਤ ਕਰਜ਼ੇ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।”ਲੋਕਾਂ ਨੂੰ ਪੰਜਾਬ ਦੀਆਂ ਧੀਆਂ ਦੀ ਖ਼ੁਸ਼ੀ, ਪੰਜਾਬੀ ਸੱਭਿਆਚਾਰ ਦੀ ਮਹਿਕ ਅਤੇ ਸੂਬੇ ਦੇ ਅਮੀਰ ਵਿਰਸੇ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਓ ਇਕੱਠੇ ਹੋ ਕੇ ਅਜਿਹਾ ‘ਰੰਗਲਾ ਪੰਜਾਬ’ ਬਣਾਈਏ ਜੋ ਵਿਕਾਸ ਦੀਆਂ ਨਵੀਆਂ ਲੀਹਾਂ ਪਾਵੇ ਅਤੇ ਨਾਲ ਹੀ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਮਨਾਉਣ ਵਿੱਚ ਦੁਨੀਆ ਲਈ ਮਿਸਾਲ ਬਣ ਕੇ ਉੱਭਰੇ।”

ਇਹ ਵੀ ਪੜ੍ਹੋ 👉ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ: ਐਮ.ਪੀ. ਕੰਗ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂ ਸਾਹਿਬਾਨ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੁਆਰਾ ਦਰਸਾਏ ਮਨੁੱਖਤਾ ਦੇ ਮਾਰਗ ’ਤੇ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਰਾਜ ਸਰਕਾਰ ਦਾ ਧਿਆਨ ਮਿਆਰੀ ਸਿੱਖਿਆ ਅਤੇ ਹੁਨਰਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ’ਤੇ ਕੇਂਦਰਿਤ ਹੈ ਤਾਂ ਜੋ ਉਹ ਉੱਜਵਲ ਭਵਿੱਖ ਦਾ ਨਿਰਮਾਣ ਕਰ ਸਕਣ।”ਫੁੱਟ ਪਾਊ ਤਾਕਤਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ ,ਪਰ ਇਸ ਪਵਿੱਤਰ ਧਰਤੀ ’ਤੇ ਨਫ਼ਰਤ ਦੇ ਬੀਜ ਕਦੇ ਵੀ ਨਹੀਂ ਉੱਗ ਸਕਦੇ। ਮਹਾਨ ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ, ਸ਼ਾਂਤੀ ਅਤੇ ਭਾਈਚਾਰੇ ਦਾ ਸਬਕ ਸਿਖਾਇਆ ਹੈ ਅਤੇ ਨਾਲ ਹੀ ਕਿਹਾ ਕਿ ਪੰਜਾਬੀ ਆਪਣੇ ਸਾਰੇ ਤਿਉਹਾਰ ਇਕੱਠੇ ਮਨਾਉਂਦੇ ਹਨ।”ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਦੌਰਾਨ ਸ਼ਾਸਕਾਂ ਦੀ ਸੌੜੀ ਸੋਚ ਕਾਰਨ ਅਜਿਹੇ ਸਮਾਗਮ ਹੋਣੇ ਬੰਦ ਹੋ ਗਏ ਸਨ। ਸੂਬੇ ਵਿੱਚ ’ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਾਹੌਲ ਬਦਲ ਗਿਆ ਹੈ ਅਤੇ ਲੋਕ ਅਜਿਹੇ ਸਮਾਗਮਾਂ ਦਾ ਆਨੰਦ ਮਾਣ ਰਹੇ ਹਨ।”’’

ਇਹ ਵੀ ਪੜ੍ਹੋ 👉ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲ ਰਿਹਾ ਹੈ ਅਤੇ ਹੁਣ ਤੱਕ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ 1,100 ਕਰੋੜ ਰੁਪਏ ਦਾ ਨਕਦ ਰਹਿਤ ਇਲਾਜ ਮਿਲ ਚੁੱਕਾ ਹੈ। ਉਨ੍ਹਾਂ ਕਿਹਾ,“ਪੰਜਾਬ ਭਰ ਵਿੱਚ 1,090 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਹਰ ਰੋਜ਼ ਲਗਪਗ 92,000 ਲੋਕ ਇਲਾਜ ਕਰਵਾਉਂਦੇ ਹਨ। ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਦੀਆਂ ਓਪੀਡੀਜ਼ ਵਿੱਚ ਲਗਪਗ 6 ਕਰੋੜ ਮਰੀਜ਼ਾਂ ਦੀ ਆਮਦ ਦਰਜ ਕੀਤੀ ਗਈ ਹੈ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਉਨ੍ਹਾਂ 1587 ਪਿੰਡਾਂ ਦੇ ਖੇਤਾਂ ਤੱਕ ਪਹੁੰਚਿਆ ਹੈ, ਜਿਨ੍ਹਾਂ ਨੇ ਕਦੇ ਨਹਿਰੀ ਪਾਣੀ ਦੇਖਿਆ ਤੱਕ ਨਹੀਂ ਸੀ। ਕਿਸਾਨਾਂ ਨੂੰ ਦਿਨ ਵੇਲੇ ਖੇਤਾਂ ਲਈ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਲਈ 7200 ਕਰੋੜ ਰੁਪਏ ਖ਼ਰਚ ਕੀਤੇ ਹਨ।”ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਨਹਿਰੀ ਸਿੰਚਾਈ ਅਧੀਨ ਰਕਬਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਸਿਰਫ਼ 20 ਲੱਖ 89 ਹਜ਼ਾਰ ਏਕੜ ਨੂੰ ਨਹਿਰੀ ਪਾਣੀ ਮਿਲਦਾ ਸੀ, ਪਰ ਹੁਣ ਨਹਿਰੀ ਸਿੰਚਾਈ 60 ਲੱਖ 30 ਹਜ਼ਾਰ ਏਕੜ ਤੱਕ ਪਹੁੰਚ ਗਈ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੁਲਾਈ 2022 ਤੋਂ ਲਗਪਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।ਉਨ੍ਹਾਂ ਕਿਹਾ,“ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 69000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ।”ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਮਾਨ ਅਤੇ ਹੋਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

पुनः शुरू होगी डॉ. बी.आर. अम्बेडकर आवास नवीनीकरण योजना : कृष्ण कुमार बेदी

संत शिरोमणि गुरु रविदास महाराज के 650वें जन्मोत्सव पर...

CM Nayab Singh Saini ने 14 देशों के विदेशी विद्यार्थियों से किया संवाद

👉गो ग्लोबल अप्रोच के साथ हरियाणा को दुनिया से...

मुख्यमंत्री 21 को गुरुग्राम में जेन-जी एंटरप्रोन्योर्स के साथ करेंगे सीधा संवाद

👉मुख्यमंत्री ने दिए निर्देश, कार्यक्रम में न की जाए...