ਨੌਜਵਾਨਾਂ ਦੇ ਸੁਨਿਹਰੀ ਭਵਿੱਖ ਨੂੰ ਯਕੀਨੀ ਬਣਾਏਗੀ ‘ਸਾਡਾ ਪੰਜਾਬ, ਸਾਂਝਾ ਪੰਜਾਬ’ ਪਾਰਟੀ: ਸੁਖਦੇਵ ਸਿੰਘ

Date:

spot_img

ਚੰਡੀਗੜ੍ਹ, 29 ਜਨਵਰੀ: ਸੂਬੇ ਵਿੱਚ ਸਥਾਪਿਤ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਹੀ ਨੌਜਵਾਨਾਂ ਸਮੇਤ ਸੂਬੇ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਲੋਕਾਂ ਦਾ ਭਲਾ ਕਰਨ ਦੀ ਬਜਾਏ ਅਤੇ ਅਹਿਮ ਮੁੱਦਿਆਂ ਤੋਂ ਭਟਕਦਿਆਂ ਰਾਜਨੀਤਿਕ ਪਾਰਟੀਆਂ ਆਪਣੇ ਭਲਾਈ ਲਈ ਜਿਆਦਾ ਕੰਮ ਕਰ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਾਲ ਵਿੱਚ ਹੀ ਹੋਂਦ ਵਿੱਚ ਆਈ ਪਾਰਟੀ ਸਾਡਾ ਪੰਜਾਬ ਸਾਂਝਾ ਪੰਜਾਬ ਦੇ ਆਗੂ ਸੁਖਦੇਵ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹਿਕੇ ਆਪਣੀਆਂ ਯੋਜਨਾਵਾਂ ਲੈ ਕੇ ਨਿੱਤਰੀ ਹੈ।ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਦੌਰ ਵਿੱਚ ਇਹ ਜਰੂਰੀ ਹੋ ਚੁੱਕਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਤਕਨੀਕੀ ਤੌਰ ਤੇ ਨਿਪੁੰਨ ਬਣਾਇਆ ਜਾਵੇ।

ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੋਲਿਆਂ ਕਰਕੇ ਰੱਖਿਆ ਹੈ। ਜਿਸ ਕਾਰਨ ਸੂਬੇ ਦੇ ਨੌਜਵਾਨ ਸਿੱਖਿਆ ਮੁਕਾਬਲਿਆਂ ਵਿੱਚ ਪਿੱਛੜ ਕੇ ਰਹਿ ਗਏ ਹਨ।ਉਹਨਾਂ ਕਿਹਾ ਕਿ ਬੀਤੇ 5-6 ਸਾਲਾਂ ਦੌਰਾਨ ਪੰਜਾਬ ਦੇ ਤਕਰੀਬਨ 700-800 ਪਿੰਡਾਂ ਵਿੱਚ ਨਿੱਜੀ ਤੌਰ ’ਤੇ ਪਹੁੰਚ ਕੇ ਲੋਕਾਂ ਅਤੇ ਖਾਸਕਰ ਪਿੰਡਾਂ ਦੇ ਨੌਜਵਾਨਾਂ ਨਾਲ ਗੱਲ ਕਰਕੇ ਜੋ ਹਾਲਾਤ ਜਾਂ ਜੋ ਘਾਣ ਪੰਜਾਬ ਦੀ ਨੌਜਵਾਨੀ ਨਾਲ ਹੋ ਰਿਹਾ, ਉਸਨੂੰ ਖਤਮ ਕਰਨ ਲਈ ਹੀ ਰਾਜਨੀਤੀ ਵਿੱਚ ਆਕੇ ਇਨ੍ਹਾਂ ਨੌਜਵਾਨਾਂ ਲਈ ਕੁੱਝ ਕਰਨ ਦੀ ਕੋਸ਼ਿਸ਼ ਲਈ ਹਿੰਮਤ ਕੀਤੀ ਗਈ ਹੈ। ਉਨ੍ਹਾਂ ਦਾਵਾ ਕੀਤਾ ਕਿ ਜਲਦ ਹੀ ਪੰਜਾਬ ਦੇ ਨੌਜਵਾਨਾਂ ਦਾ ਇੱਕ ਵੱਡਾ ਹਜ਼ੂਮ ਉਹਨਾਂ ਨਾਲ ਜੁੜੇਗਾ।

ਅਜੀਤਇੰਦਰ ਮੋਫ਼ਰ ਨੇ ਵੀ ਬਠਿੰਡਾ ਲੋਕ ਸਭਾ ਹਲਕੇ ਲਈ ਵਿੱਢੀਆਂ ਸਰਗਰਮੀਆਂ

ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਦਾ ਟੀਚਾ ਹੈ ਕਿ ਸੂਬੇ ਦੇ ਲੋਕਾਂ ਨੂੰ ਮੌਜੂਦਾ ਤਕਨੀਕ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣੀ ਜਿੰਦਗੀ ਸਫ਼ਲਤਾ ਨਾਲ ਬਿਤਾ ਸਕਣ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੋਵੇ ਜਾਂ ਕਾਂਗਰਸ ਦੀ ਇੰਨ੍ਹਾਂ ਨੇ ਹਮੇਸ਼ਾ ਹੀ ਨੌਜਵਾਨਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਬਹੁਮਤ ਦਿੱਤਾ ਸੀ ਪਰ ਇਸ ਸਰਕਾਰ ਨੇ ਵੀ ਆਪਣੇ ਮੁਢਲੇ ਕਾਰਜਕਾਲ ਦੌਰਾਨ ਹੀ ਲੋਕਾਂ ਦੀਆਂ ਭਾਵਨਾਵਾਂ ਨੂੰ ਢਹਿ ਢੇਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਉਤਰਨ ਲਈ ਹਰ ਸੰਭਵ ਯਤਨ ਕਰੇਗੀ।

 

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...