ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

Date:

spot_img

👉ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ
Jalandhar News: ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੌਰਾਨ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ‘ਸਾਡਾ ਪਿੰਡ’ ਸਥਾਪਤ ਕੀਤਾ ਗਿਆ ਹੈ। ਪੰਜਾਬ ਦੀ ਅਮੀਰ ਪੇਂਡੂ ਵਿਰਾਸਤ ਦੀ ਝਲਕ ਦਿਖਾਉਣ ਲਈ ਤਿਆਰ ਕੀਤਾ ਗਿਆ ਇਹ ਸੱਭਿਆਚਾਰਕ ਕੇਂਦਰ, ਬਹੁਤ ਹੀ ਘੱਟ ਸਮੇਂ ਵਿੱਚ ਲੋਕਾਂ ਵਿੱਚ ਖਿੱਚ ਦਾ ਵੱਡਾ ਕੇਂਦਰ ਬਣ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਅੱਜ ‘ਸਾਡਾ ਪਿੰਡ’ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦਾ ਮਾਹੌਲ ਰਿਵਾਇਤੀ ਪੰਜਾਬੀ ਜੀਵਨ ਨੂੰ ਬਹੁਤ ਹੀ ਵਾਸਤਵਿਕ ਢੰਗ ਨਾਲ ਪੇਸ਼ ਕਰਦਾ ਹੈ ਅਤੇ ਪੇਂਡੂ ਘਰੇਲੂ ਮਾਹੌਲ ਦੀ ਝਲਕ ਇਥੇ ਆਉਣ ਵਾਲਿਆਂ ਨੂੰ ਮੰਤਰ-ਮੁਗਧ ਕਰ ਦਿੰਦੀ ਹੈ।

ਇਹ ਵੀ ਪੜ੍ਹੋ ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਇਸ ਪ੍ਰਦਰਸ਼ਨੀ ਵਿੱਚ ਪੇਂਡੂ ਜੀਵਨ ਦੀਆਂ ਵਿਸ਼ੇਸ਼ ਝਲਕੀਆਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿੱਚ ਹੱਥ ਨਾਲ ਬੁਣੇ ਦੇਸੀ ਮੰਜੇ, ਬਰੀਕ ਕਢਾਈ, ਕਣਕ ਸਟੋਰ ਕਰਨ ਵਾਲੇ ਰਵਾਇਤੀ ਢਾਂਚੇ, ਵਿਰਾਸਤੀ ਖੂਹ, ਕੰਧਾਂ ‘ਤੇ ਕੀਤੀ ਗਈ ਰੰਗ-ਬਿਰੰਗੀ ਕਲਾਕਾਰੀ ਅਤੇ ਹਾਕੀ ਦੇ ਮਾਣਮੱਤੇ ਇਤਿਹਾਸ ਨੂੰ ਸਮਰਪਿਤ ਇੱਕ ਵਿਸ਼ੇਸ਼ ਦੀਵਾਰ ਸ਼ਾਮਲ ਹੈ।ਇਸ ਉਪਰਾਲੇ ਪਿੱਛੇ ਮੌਜੂਦ ਸੋਚ ’ਤੇ ਚਾਨਣਾ ਪਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਿੰਡ ਨੌਜਵਾਨਾਂ, ਖਾਸ ਕਰਕੇ ਸ਼ਹਿਰੀ ਆਬਾਦੀ ਲਈ, ਆਪਣੀ ਮਾਣਮੱਤੀ ਸੱਭਿਆਚਾਰਕ ਵਿਰਾਸਤ ਨਾਲ ਮੁੜ ਜੁੜਨ ਦਾ ਅਹਿਮ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਅਮੀਰ ਵਿਰਸੇ ਨਾਲ ਰੂ-ਬਰੂ ਹੋਣ ਲਈ ਸੈਂਕੜੇ ਲੋਕ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੀ ਸ਼ਾਮਿਲ ਹਨ, ਰੋਜ਼ਾਨਾ ਇੱਥੇ ਆ ਰਹੇ ਹਨ।ਖੇਤਰੀ ਵਿਰਾਸਤ ਅਤੇ ਖੇਡਾਂ ਵਿਚਕਾਰ ਡੂੰਘੇ ਸਬੰਧ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਾਕੀ ਪੰਜਾਬੀ ਸੱਭਿਆਚਾਰ ਵਿੱਚ ਡੂੰਘੀ ਰਚੀ-ਵੱਸੀ ਹੈ, ਉਸੇ ਤਰ੍ਹਾਂ ਕਿਸੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੌਰਾਨ ਇੱਕ ਆਮ ਪਿੰਡ ਦੇ ਇਸ ਚਿੱਤਰਣ ਨੇ ਚੈਂਪੀਅਨਸ਼ਿਪ ਵਿੱਚ ਇੱਕ ਵੱਖਰਾ ਅਤੇ ਯਾਦਗਾਰੀ ਰੰਗ ਭਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

👉ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ...

Bathinda Police ਵੱਲੋਂ 101 ਗ੍ਰਾਮ ਹੈਰੋਇਨ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

Bathinda News: Bathinda Police ਵੱਲੋਂ ਨਸ਼ਾ ਮੁਕਤ ਲਈ ਵਿੱਢੀ...

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ:...