ਬੇਕਾਬੂ ਟਰੱਕ ਨੇ ਮਾਤਾ ਦੇ ਸ਼ਰਧਾਲੂਆਂ ਨੂੰ ਦਰੜਿਆ, 12 ਦੀ ਮੌ*ਤ, ਦਰਜ਼ਨਾਂ ਜਖਮੀ

Date:

spot_img

Gwalior News: ਬੀਤੀ ਦੇਰ ਰਾਤ ਕਰੀਬ ਡੇਢ ਵਜੇਂ ਮੱਧ ਪ੍ਰਦੇਸ਼ ਸੂਬੇ ਦੇ ਗਵਾਲੀਅਰ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਦਰਜ਼ਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਮਰਨ ਵਾਲੇ ਅਤੇ ਜਖਮੀ ਮਾਤਾ ਦੇ ਸਰਧਾਲੂ ਦੱਸੇ ਜਾ ਰਹੇ ਹਨ, ਜੋਕਿ ਘਟਨਾ ਸਮੇਂ ਮਾਤਾ ਸ਼ੀਤਲਾਂ ਮੰਦਿਰ ਵਿਖੇ ਪਹੁੰਚੇ ਹੋਏ ਸਨ ਅਤੇ ਪਹੁੰਚ ਰਹੇ ਸਨ। ਇਹ ਹਾਦਸਾ ਪੰਜਾਬ ਨੰਬਰ ਵਾਲੇ ਇੱਕ ਝੋਨੇ ਨਾਲ ਲੱਦੇ ਟਰੱਕ ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆਂ। ਘਟਨਾ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਮਾਜ਼ ਸੇਵੀ ਜਥੇਬੰਦੀਆਂ ਵੱਲੋਂ ਜਖਮੀਆਂ ਨੂੰ ਹਸਪਤਾਲਾਂ ਵਿਚ ਲਿਜਾਇਆ ਗਿਆ, ਜਿੱਥੇ ਹੁਣ ਤੱਕ ਇੱਕ ਦਰਜ਼ਨ ਲੋਕਾਂ ਨੂੰ ਮ੍ਰਿਤਕ ਕਰਾਰ ਦਿੱਤਾ ਜਾ ਚੁੱਕਾ ਹੈ। ਜਦਕਿ ਅੱਧੀ ਦਰਜ਼ਨ ਤੋਂ ਵੱਧ ਲੋਕਾਂ ਦੀ ਹਾਲਾਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ 👉ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

ਮਿਲੀ ਜਾਣਕਾਰੀ ਮੁਤਾਬਕ ਨਰਾਤਿਆਂ ਨੂੰ ਲੈ ਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਸ਼ੀਤਲਾਂ ਮੰਦਿਰ ਵਿਖੇ ਹਜ਼ਾਰਾਂ ਦੀ ਤਾਦਾਦ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ ਹੋਏ ਸਨ। ਸ਼ਰਧਾਲੂਆਂ ਦੇ ਇਕੱਠ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਬੈਰੀਗੇਡਿੰਗ ਤੇ ਹੋਰ ਪ੍ਰਬੰਧ ਕੀਤੇ ਹੋਏ ਸਨ ਪ੍ਰੰਤੂ ਇਸ ਦੌਰਾਨ ਰਾਤ ਕਰੀਬ ਡੇਢ ਵਜੇਂ ਝੋਨੇ ਨਾਲ ਲੱਦਿਆ ਹੋਇਆ ਇੱਕ ਟਰੱਕ (ਨੰਬਰ PB 10-GK-4098) ਅਚਾਨਕ ਤੇਜ਼ ਰਫ਼ਤਾਰ ਨਾਲ ਮੰਦਿਰ ਵਾਲੇ ਰਾਸਤੇ ਆ ਗਿਆ ਤੇ ਇੱਥੇ ਜਾ ਰਹੇ ਸ਼ਰਧਾਲੂਆਂ ਨੂੰ ਦਰੜਦਾ ਹੋਇਆ ਮੰਦਿਰ ਦੀ ਕੰਧ ਵਿਚ ਜਾ ਵੱਜਿਆ। ਐਸਐਸਪੀ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਖ਼ਮੀਆਂ ਦਾ ਇਲਾਜ਼ ਕਰਵਾਇਆ ਜਾ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...