ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

Date:

spot_img

ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ਵਿੱਚ ਲਗਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ ’ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਜੂਦ ਰਹਿ ਕੇ ਆਪੋ-ਆਪਣੇ ਸਬੰਧਤ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਸਮੂਹ ਗਜ਼ਟਿਡ ਅਫ਼ਸਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼.) ਨੂੰ ਵੀ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਲਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕ 112 ਹੈਲਪਲਾਈਨ ਨੰਬਰ ’ਤੇ ਪੁਲਿਸ ਨੂੰ ਸੂਚਨਾ ਦੇ ਸਕਦੇ ਹਨ।ਇਸ ਦੇ ਨਾਲ ਹੀ ਸੀਪੀਜ਼/ਐਸਐਸਪੀਜ਼ ਨੂੰ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ (ਸੀਏਐਸਓ) ਕਰਨ ਅਤੇ ਬਾਜ਼ਾਰਾਂ, ਸਰਕਾਰੀ ਇਮਾਰਤਾਂ ਅਤੇ ਧਾਰਮਿਕ ਸਥਾਨਾਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...