Mohali News: ਮੰਗਲਵਾਰ ਨੂੰ ਮੁਹਾਲੀ ਦੀ ਇੱਕ ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਵੱਲੋਂ ਇੱਕ ਪ੍ਰਾਈਵੇਟ ਬੈਂਕ ਵਿੱਚ ਜਾ ਕੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੇ ਬਾਅਦ 18 ਘੰਟੇ ਬੀਤਣ ਦੇ ਬਾਵਜੂਦ ਹਾਲੇ ਤੱਕ ਇਸ ਮੌਤ ਦੇ ਪਿੱਛੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਵੱਲੋਂ ਡੁੰਘਾਈ ਦੇ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਰਾਜਵੀਰ ਸਿੰਘ ਵਜੋਂ ਹੋਈ ਹੈ ਜੋ ਕਿ ਮੋਹਾਲੀ ਦੇ ਫੇਜ਼ 11 ਅਤੇ 88 ਦੇ ਵਿੱਚ ਆਪਣਾ ਇਮੀਗ੍ਰੇਸ਼ਨ ਦਫ਼ਤਰ ਚਲਾਉਂਦਾ ਸੀ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ
ਉਹ ਮੂਲ ਰੂਪ ਵਿੱਚ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਇੱਥੇ ਹੀ ਰਹਿ ਰਿਹਾ ਸੀ। ਜਾਣਕਾਰੀ ਮੁਤਾਬਿਕ ਰਾਜਵੀਰ ਸਿੰਘ ਐਚਡੀਐਫਸੀ ਬੈਂਕ ਦੇ ਵਿੱਚ ਆਇਆ ਇਥੇ ਉਹ ਪਹਿਲੀ ਮੰਜ਼ਿਲ ਉਪਰ ਲੋਨ ਬਰਾਂਚ ਵਿੱਚ ਗਿਆ। ਇਸ ਤੋਂ ਬਾਅਦ ਉਥੇ ਗੱਲਬਾਤ ਕੀਤੀ ਅਤੇ ਫੇਰ ਬੈਂਕ ਦੇ ਵਾਸ਼ਰੂਮ ਵਿੱਚ ਚਲਾ ਗਿਆ। ਵਾਸਰੂਮ ਅੰਦਰੋਂ ਕੁੰਡੀ ਲਗਾ ਕੇ ਆਪਣੇ ਕੋਲ ਮੌਜੂਦ ਪਿਸਤੌਲ ਦੇ ਨਾਲ ਗੋਲੀ ਮਾਰ ਲਈ। ਬੈਂਕ ਵਿੱਚ ਗੋਲੀ ਚੱਲਣ ਦੀ ਘਟਨਾ ਦਾ ਪਤਾ ਲੱਗਦਾ ਹੀ ਅਫ਼ਰਾ ਤਫਰੀ ਮੱਚ ਗਈ ਅਤੇ ਜਿਉਂ ਹੀ ਦਰਵਾਜ਼ਾ ਤੋੜ ਕੇ ਦੇਖਿਆ ਰਾਜਵੀਰ ਸਿੰਘ ਦੀ ਲਾਸ਼ ਅੰਦਰ ਖੂਨ ਨਾਲ ਲੱਥਪੱਥ ਪਈ ਹੋਈ ਸੀ।
ਇਹ ਵੀ ਪੜ੍ਹੋ NRI ਔਰਤ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਥਾਣੇਦਾਰ ਤੇ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ
ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਨੇ ਇਹ ਕਦਮ ਕਿਉਂ ਚੁੱਕਿਆ ਅਤੇ ਇਸਦੇ ਲਈ ਬੈਂਕ ਨੂੰ ਹੀ ਕਿਉਂ ਚੁਣਿਆ। ਫਿਲਹਾਲ ਇਸ ਘਟਨਾ ਦੀ ਸ਼ਹਿਰ ਵਿੱਚ ਕਾਫੀ ਚਰਚਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













