ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਝੋਕ ਟਹਿਲ ਸਿੰਘ ਵਿਖੇ ਕਰਵਾਇਆ ਸਲਾਨਾ ਸਮਾਗਮ

0
58
+1

Ferozepur News:ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਝੋਕ ਟਹਿਲ ਸਿੰਘ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਦੀ ਧਰਮ ਪਤਨੀ ਸ਼੍ਰੀਮਤੀ ਚਰਨਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਸ੍ਰੀਮਤੀ ਅਮਨਪ੍ਰੀਤ ਕੌਰ ਮੁੱਖ ਅਧਿਆਪਕ ਨੇ ਜਿੱਥੇ ਮੁੱਖ ਮਹਿਮਾਨ ਜੀ ਨੂੰ ਜੀ ਆਇਆਂ ਕਿਹਾ ਉੱਥੇ ਹੀ ਸਰਕਾਰੀ ਹਾਈ ਸਕੂਲ ਝੋਕ ਟਹਿਲ ਸਿੰਘ ਦੇ ਪੀ.ਐਮ. ਸ਼੍ਰੀ ਅਧੀਨ ਆਉਣ ਕਰਕੇ ਇਸ ਦੇ ਬੁਨਿਆਦੀ ਢਾਂਚੇ ਪੱਧਰ ਅਤੇ ਕੁਆਲਿਟੀ ਐਜੂਕੇਸ਼ਨ ਵਿੱਚ ਵਾਧਾ ਹੋਣ ਬਾਰੇ ਚਾਨਣਾ ਪਾਇਆ।

ਇਹ ਵੀ ਪੜ੍ਹੋ  ਸੁਖਬੀਰ ਬਾਦਲ ਦੀ ਬੇਟੀ ਹਰਕੀਰਤ ਕੌਰ ਤੇ ਤੇਜਵੀਰ ਸਿੰਘ ਤੂਰ ਦਾ ਗੁਰਸਿੱਖ ਮਰਿਆਦਾ ਮੁਤਾਬਕ ਹੋਇਆ ਵਿਆਹ, ਦੇਖੋ ਵੀਡੀਓ

ਇਸ ਮੌਕੇ ਵੱਖ-ਵੱਖ ਪੱਧਰ ‘ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸਮਾਜ ਨੂੰ ਸੇਧ ਦਿੰਦੀਆਂ ਕੋਰੀਓਗ੍ਰਾਫੀ, ਲੋਕ ਨਾਚ ਲੋਕ ਗੀਤ ਆਦਿ ਦੀਆਂ ਝਲਕਾਂ ਪੇਸ਼ ਕੀਤੀਆਂ ਜੋ ਕਾਬਿਲੇ ਤਰੀਫ ਸਨ। ਇਸ ਮੌਕੇ ਸਕੂਲ ਸਟਾਫ ਅਤੇ ਗ੍ਰਾਮ ਪੰਚਾਇਤ ਝੋਕ ਟਹਿਲਸਿੰਘ ਵੱਲੋਂ ਆਏ ਮੁੱਖ ਮਹਿਮਾਨ ਸ਼੍ਰੀਮਤੀ ਚਰਨਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁੱਖ ਮਹਿਮਾਨ ਵੱਲੋਂ ਜਿੱਥੇ ਸਕੂਲੀ ਸਿੱਖਿਆ ਦੇ ਪੱਧਰ ਦੀ ਤਾਰੀਫ਼ ਕੀਤੀ ਗਈ ਅਤੇ ਸਮਾਜ ਵਿੱਚ ਹੋ ਰਹੀ ਤਬਦੀਲੀ ਅਤੇ ਔਰਤਾਂ ਦੀ ਭਾਗੇਦਾਰੀ ਨੂੰ ਯਕੀਨੀ ਬਣਾਉਣ ਲਈ ਮਰਦ ਸਮਾਜ ਨੂੰ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਰਪੰਚ ਸੁਖਮੰਦਰ ਸਿੰਘ, ਅਤੇ ਸ਼੍ਰੀਮਤੀ ਸੁਖਦੀਪ ਕੌਰ(ਸਰਪੰਚ),ਗੁਰਮੀਤ ਸਿੰਘ (ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗੁਰਹਰਸਹਾਏ,-1) ਅਤੇ ਸਕੂਲ ਸਟਾਫ ਰਾਜੇਸ਼ ਕੁਮਾਰ,ਸੁਰਿੰਦਰ ਸਿੰਘ, ਗੁਰਅਰਪਨ ਸਿੰਘ, ਸ਼੍ਰੀਮਤੀ ਪਵਨ ਜੋਤ ਕੌਰ, ਸ੍ਰੀਮਤੀ ਬਲਪ੍ਰੀਤ ਕੌਰ, ਸ੍ਰੀਮਤੀ ਨਿਰਮਲ ਕੌਰ ਅਤੇ ਮਨਪ੍ਰੀਤ ਕੌਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here