Gurdaspur News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਨਸ਼ਾ ਤਸਕਰੀ ਕਰਦੇ Punjab Roadways ਦੇ ਤਿੰਨ ਕਰਮਚਾਰੀ CIA ਵੱਲੋਂ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "PSPCL ਦਾ ਮੁੱਖ ਖਜਾਨਚੀ 2,60,000/ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ"