Friday, April 17, 2026
spot_img
spot_img

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

Date:

spot_img

👉ਕਿਸਾਨਾਂ ਦੇ ਖਾਤਿਆਂ ਵਿੱਚ 21000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ
Punjab News:ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ।ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਵਾਅਦੇ ਦੀ ਰਫ਼ਤਾਰ ਤੇਜ਼: 6 ਮੈਗਾ-ਪ੍ਰੋਜੈਕਟਾਂ ਨਾਲ ਪੰਜਾਬ ਬਣ ਰਿਹਾ ਉੱਤਰੀ ਭਾਰਤ ਦਾ ਟੂਰਿਜ਼ਮ ਹੱਬ, PPP ਰੋਡਮੈਪ ਤਿਆਰ

ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਪੂਰਾ ਮੁੱਲ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...