👉ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
Bathinda News : ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਅੱਜ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਦਾਣਾ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕੰਬਾਈਨ ਹਾਰਵੈਸਟਰ ਆਪਰੇਟਰਾਂ, ਖੇਤੀਬਾੜੀ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਆਦਿ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਦਾਣਾ ਮੰਡੀਆਂ ਵਿੱਚ 14.74 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ 👉ਅਮਰਜੀਤ ਚਾਵਲਾ ਮਾਮਲਾ; SGPC ਪ੍ਰਧਾਨ Dhami ਨੇ ਕੀਤੀ CBI ਜਾਂਚ ਦੀ ਮੰਗ
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਚੰਗੀ ਤਰ੍ਹਾਂ ਸੁਕਾਇਆ ਹੋਇਆ ਝੋਨਾ ਹੀ ਦਾਣਾ ਮੰਡੀਆਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ। ਚੰਗੀ ਤਰ੍ਹਾਂ ਸੁਕਾਇਆ ਹੋਇਆ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਨਾ ਕੇਵਲ ਫ਼ਸਲ ਦੀ ਸਮੇਂ-ਸਿਰ ਖਰੀਦ ਯਕੀਨੀ ਬਣੇਗੀ, ਸਗੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਇੰਤਜ਼ਾਰ ਵੀ ਨਹੀਂ ਕਰਨਾ ਪਵੇਗਾ।ਇਸੇ ਤਰ੍ਹਾਂ ਦੂਜੇ ਰਾਜਾਂ ਤੋਂ ਝੋਨੇ ਦੀ ਵਿਕਰੀ ਵੀ ਸਖ਼ਤੀ ਨਾਲ ਮਨਾਹੀ ਹੈ। ਇਸ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੱਤ ਥਾਵਾਂ ’ਤੇ ਨਾਕੇ ਲਗਾਏ ਗਏ ਹਨ, ਤਾਂ ਜੋ ਝੋਨਾ ਜਾਂ ਪਰਾਲੀ ਲੈ ਕੇ ਆਉਣ ਵਾਲੀਆਂ ਗੱਡੀਆਂ ਨੂੰ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ 👉ਬਹੁਕਰੋੜੀ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ SIT ਵੱਲੋਂ ਮੁੜ ਤਲਬ
ਉਨ੍ਹਾਂ ਕੰਬਾਈਨ ਹਾਰਵੈਸਟਰ ਆਪਰੇਟਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਇਸ ਸਮੇਂ ਤੋਂ ਬਾਅਦ ਝੋਨੇ ਦੀ ਵਾਢੀ ਦੀ ਸਖ਼ਤ ਮਨਾਹੀ ਹੈ, ਕਿਉਂਕਿ ਇਸ ਨਾਲ ਦਾਣਿਆਂ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ।ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਬਿਜਲੀ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਈ ਜਾਵੇ ਅਤੇ ਮੰਡੀਆਂ ਦੀ ਸਫ਼ਾਈ ਵੀ ਢੁੱਕਵੇਂ ਢੰਗ ਨਾਲ ਕਰਵਾਈ ਜਾਵੇ।ਉਨ੍ਹਾਂ ਝੋਨੇ ਦੀ ਖਰੀਦ ਨਾਲ ਸਬੰਧਤ ਸਾਰੇ ਵਿਭਾਗਾਂ ਅਤੇ ਆਮ ਲੋਕ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ 👉Punjab ਦੇ ਵਿਚ ਸਕੂਲਾਂ ਦਾ ਸਮਾਂ, ਹੁਣ ਇੰਨੇਂ ਵਜੇ ਲੱਗਣਗੇ ਸਕੂਲ !
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਦਾਣਾ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਤਾਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਹਰਸ਼ਿਤ ਮਹਿਤਾ, ਮਾਰਕਫ਼ੈਡ ਦੇ ਜ਼ਿਲ੍ਹਾ ਮੈਨੈਜ਼ਰ ਗੁਰਮਨ ਸਿੰਘ ਧਾਲੀਵਾਲ,ਜ਼ਿਲ੍ਹਾ ਮੰਡੀ ਅਫ਼ਸਰ ਜਸਵਿੰਦਰ ਸਿੰਘ, ਐੱਸ.ਪੀ. ਕੁਲਦੀਪ ਸਿੰਘ ਬਰਾੜ, ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ ਦੇ ਮੈਂਬਰ ਅਤੇ ਕੰਬਾਈਨ ਹਾਰਵੈਸਟਰ ਆਪਰੇਟਰ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



