ਪਦਮ ਸ਼੍ਰੀ ਹੰਸ ਰਾਜ ਹੰਸ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਪ੍ਰੋਫੈਸਰ ਆਫ਼ ਪ੍ਰੈਕਟਿਸ” ਦਾ ਅਹੁਦਾ ਸੰਭਾਲਿਆ

0
66
+1

Talwandi Sabo News:ਉੱਚੇਰੀ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਨਵੇਂ ਦੱਸਹਿਦੇ ਸਥਾਪਿਤ ਕਰ ਰਹੀ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪ੍ਰਫੋਰਮਿੰਗ ਆਰਟਸ ਵਿਖੇ ਸੂਫੀ ਰਾਜ ਗਾਇਕ ਪਦਮ ਸ਼੍ਰੀ ਹੰਸ ਰਾਜ ਹੰਸ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨਵੀਂ ਸਿੱਖਿਆ ਨੀਤੀ-2020 ਤਹਿਤ ਪ੍ਰੋਫੈਸਰ ਆਫ਼ ਪ੍ਰੈਕਟਿਸ ਦਾ ਅਹੁਦਾ ਸੰਭਾਲਿਆ। ਇਸ ਮੌਕੇ ਵਰਸਿਟੀ ਵੱਲੋਂ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਸ਼ਾਨਦਾਰ ਤੇ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਪ੍ਰੋ.(ਡਾ.) ਰਾਮੇਸ਼ਵਰ ਸਿੰਘ, ਉਪ ਕੁਲਪਤੀ ਨੇ ਸੂਫੀ ਗਾਇਕ ਨੂੰ ਨਿਯੁਕਤੀ ਪੱਤਰ ਸੌਂਪਿਆ। ਸਮਾਰੋਹ ਵਿੱਚ ਚਰਨਜੀਤ ਸਿੰਘ ਬਾਠ, ਅਮਰੀਕਾ ਨੇ ਬਤੌਰ ਮੁੱਖ ਮਹਿਮਾਨ, ਡਾ. ਮੋਹਨ ਸਿੰਘ ਪਰਮਾਰ ਕੈਨੇਡਾ, ਡਾ. ਸੁੰਦਰਪਾਲ ਰਾਜਾਸਾਂਸੀ ਕੈਨੇਡਾ ਨੇ ਵਿਸ਼ੇਸ਼ ਮਹਿਮਾਨ, ਡਾ. ਪੀਯੂਸ਼ ਵਰਮਾ ਰਜਿਸਟਰਾਰ ਤੇ ਡਾ. ਹਰਜਸਪਾਲ ਸਿੰਘ ਡਾਇਰੈਕਟਰ ਕੈਂਪਸ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ  ਬਠਿੰਡਾ ’ਚ ਪ੍ਰਸ਼ਾਸਨ ਨੇ ਨਜਾਇਜ਼ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਪਰਦਾਫ਼ਾਸ, ਦੋ ਕਾਬੂ

ਸਮਾਰੋਹੇ ਮੌਕੇ ਉਪ ਕੁਲਪਤੀ ਡਾ. ਸਿੰਘ ਨੇ ਮਹਿਮਾਨ ਗਾਇਕ ਨੂੰ ਵਰਸਿਟੀ ਨਾਲ ਜੁੜਨ ‘ਤੇ ‘ਜੀ ਆਇਆ’ ਆਖਦਿਆਂ ਉਨ੍ਹਾਂ ਵੱਲੋਂ ਪੰਜਾਬੀ ਸੱਭਿਆਚਾਰ ਤੇ ਸੂਫੀਆਨਾ ਸੰਗੀਤ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗਾਇਕ ਦੇ ‘ਵਰਸਿਟੀ ਨਾਲ ਜੁੜਨ ਤੇ ਇਲਾਕੇ ਦੇ ਕਲਾਕਾਰਾਂ, ਗਾਇਕਾਂ ਅਤੇ ਫਨਕਾਰਾਂ ਦੀ ਕਲਾ ਨੂੰ ਨਿਖਾਰਨ ਅਤੇ ਉਭਾਰਨ ਲਈ ਨਵੇਂ ਰਸਤੇ ਖੁਲਣਗੇ ਅਤੇ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ‘ਵਰਸਿਟੀ ਵਿੱਚ ਭਾਰਤ ਦੇ ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਵਿਦਿਆਰਥੀਆਂ ਨੂੰ ਅਮੀਰ ਪੰਜਾਬੀ ਵਿਰਸੇ ਬਾਰੇ ਵੀ ਜਾਣਕਾਰੀ ਮਿਲੇਗੀ।ਡਾ. ਵਰਮਾ ਨੇ ਮਹਿਮਾਨ ਗਾਇਕ ਹੰਸ ਰਾਜ ਹੰਸ ਦੀਆਂ ਪ੍ਰਾਪਤੀਆਂ ਅਤੇ ਰਾਸ਼ਟਰ ਵੱਲੋਂ ਦਿੱਤੇ ਗਏ ਸਨਮਾਨ ਬਾਰੇ ਚਾਨਣਾ ਪਾਇਆ।ਸਮਾਰੋਹ ਵਿੱਚ ਗਾਇਕ ਦੀ ਸੂਫੀਆਨਾ ਗਾਇਕੀ ਨੇ ਸਰੋਤਿਆਂ ਦੀ ਖੂਬ ਵਾਹ-ਵਾਹ ਖੱਟੀ। ਇੰਝ ਲੱਗ ਰਿਹਾ ਸੀ ਕਿ ਰੂਹਾਨੀ ਸੰਗੀਤ ਨੇ ਦਰਸ਼ਕਾਂ ਅਤੇ ਸਰੋਤਿਆਂ ਦੀ ਬਿਰਤੀ ਰੱਬ ਨਾਲ ਜੋੜ ਦਿੱਤੀ ਹੋਵੇ।

ਇਹ ਵੀ ਪੜ੍ਹੋ  ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਮਹਿਮਾਨ ਗਾਇਕ ਨੇ ਵਿਦਿਆਰਥੀਆਂ ਨੂੰ ਰੂਹ ਦੀ ਖੁਰਾਕ ਸੰਗੀਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਡਾ. ਗੁਰਪ੍ਰੀਤ ਕੌਰ ਡੀਨ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਭਾਰਤੀ ਸੰਗੀਤ ਅਤੇ ਸੰਸਕ੍ਰਿਤੀ ਨੂੰ ਵਿਦੇਸ਼ਾਂ ਵਿੱਚ ਹਰਮਨ ਪਿਆਰਾ ਬਣਾਉਣ ਲਈ ਗਾਇਕ ਅਤੇ ‘ਵਰਸਿਟੀ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਲਾਕਾਰਾਂ ਦੀ ਮਿਹਨਤ ਅਤੇ ਹੁਨਰ ਸਦਕਾ ਭਾਰਤੀ ਸੰਗੀਤ ਨੂੰ ਦੁਨੀਆ ਵਿੱਚ ਵੱਖਰੀ ਪਹਿਚਾਣ ਮਿਲੀ ਹੈ। ਆਯੋਜਕਾਂ ਵੱਲੋਂ ਮੁੱਖ ਮਹਿਮਾਨ, ਸਨਮਾਨਿਤ ਮਹਿਮਾਨ ਤੇ ਸੂਫੀ ਗਾਇਕ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here