ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ: ਮੀਤ ਹੇਅਰ

0
28
+1

Chandigarh News:ਜਲੰਧਰ ਦੇ ਰਸੂਲਪੁਰ ‘ਚ ਹੋਏ ਗ੍ਰਨੇਡ ਹਮਲੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤੋਂ ਪ੍ਰੇਸ਼ਾਨ ਹੋ ਗਿਆ ਹੈ। ਇਸੇ ਲਈ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ‘ਚ ਨਸ਼ਿਆਂ ਦਾ ਗੱਠਜੋੜ ਤੋੜ ਰਹੀ ਹੈ ਅਤੇ ਇਸ ਨਾਲ ਪਾਕਿਸਤਾਨ ਦੇ ਡਰੱਗ ਮਾਫ਼ੀਆ ਨੂੰ ਤਕਲੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਇਸ ਪਾਸੇ ਉਠਾਉਣ ਵਾਲਾ ਕੋਈ ਨਹੀਂ ਹੈ।

ਇਹ ਵੀ ਪੜ੍ਹੋ  ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਹੋਏ ਨਤਮਸਤਕ

‘ਆਪ’ ਸਾਂਸਦ ਨੇ ਕਿਹਾ ਕਿ ਇਹ ਘਟਨਾ ਸਿਰਫ਼ ਪੰਜਾਬ ਦੀ ਨਹੀਂ ਸਗੋਂ ਕੌਮੀ ਸੁਰੱਖਿਆ ਦੀ ਹੈ। ਪੰਜਾਬ ਅਤੇ ਪਾਕਿਸਤਾਨ ਦੀ 500 ਕਿੱਲੋਮੀਟਰ ਦੀ ਸਰਹੱਦ ਸਾਂਝੀ ਹੈ, ਪਰ ਕੇਂਦਰੀ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ਨੂੰ ਕਾਬੂ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ। ਇਹ ਬੇਹੱਦ ਮੰਦਭਾਗਾ ਹੈ।ਮੀਤ ਹੇਅਰ ਨੇ ਭਾਜਪਾ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਹਾਲ ਹੀ ‘ਚ ਸ਼ਹਿਜ਼ਾਦ ਭੱਟੀ ਅਤੇ ਲਾਰੇਂਸ ਬਿਸ਼ਨੋਈ ਵਿਚਾਲੇ ਗੱਲਬਾਤ ਦਾ ਵੀਡੀਓ ਵਾਇਰਲ ਹੋਇਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਗੁਜਰਾਤ ਦੀ ਸਾਬਰਮਤੀ ਜੇਲ ‘ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ। ਪਰ ਕੀ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here